- ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਪ ਪਾਰਟੀ ਵਿੱਚ ਸ਼ਾਮਲ
ਫਤਿਹਗੜ੍ਹ ਚੂੜੀਆਂ, 2 ਜਨਵਰੀ : ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਚੇਅਰਮੈਨ ਪਨਸਪ ਪੰਜਾਬ, ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਪਿੰਡ ਖਾਨ ਫੱਤਾ ਖੁਰਦ ਵਿੱਚ ਹੋਈ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਕਈ ਪਰਿਵਾਰ ਰਵਾਇਤੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਜਾਰੀ ਰਹਿਣਗੇ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਲੋਕਹਿੱਤ ਵਿੱਚ ਵੱਡੇ ਫੈਸਲੇ ਲਏ ਗਏ ਹਨ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਸਨਅਤੀ, ਖੇਤੀਬਾੜੀ, ਪ੍ਰਸ਼ਾਸਨਿਕ ਸੁਧਾਰ, ਲੋਕ ਭਲਾਈ ਸਕੀਮਾਂ ਸਮੇਤ ਲੋਕਹਿੱਤ ਲਈ ਵੱਡੇ ਕਦਮ ਉਠਾਏ ਹਨ ਅਤੇ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹੈ। ਇਸ ਮੌਕੇ ਗੁਰਸੇਵਕ ਸਿੰਘ, ਕੁਲਵੰਤ ਸਿੰਘ, ਪਾਰਸ ਮਸੀਹ, ਹੀਰਾ ਮਸੀਹ, ਸੁਰਜੀਤ ਸਿੰਘ, ਸਰਬਜੀਤ ਸਿੰਘ, ਕੁਲਦੀਪ ਸਿੰਘ, ਸੱਤਾ ਮਸੀਹ, ਭਗਵੰਤ ਸਿੰਘ, ਦਿਲਬਾਗ ਸਿੰਘ, ਮਨਦੀਪ ਸਿੰਘ, ਜਗੀਰ ਸਿੰਘ, ਸੁੰਦਰ ਮਸੀਹ, ਰਾਜਾ ਮਸੀਹ, ਬਾਗਾ ਮਸੀਹ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ ਹੋਏ। ਇਸ ਮੌਕੇ ਬਲਾਕ ਪ੍ਰਧਾਨ ਪਲਵਿੰਦਰ ਸਿੰਘ, ਕਰਮਜੀਤ ਬਰਾੜ ਪੀਏ, ਗੁਰਵਿੰਦਰ ਸਿੰਘ ਕਾਦੀਆਂ ਯੂਥ ਪ੍ਰਧਾਨ, ਗਗਨਦੀਪ ਸਿੰਘ ਕੋਟਲਾ ਬਾਮਾ ਆਦਿ ਹਾਜ਼ਰ ਸਨ।