ਝੋਨੇ ਦੀ ਪਰਾਲੀ ਨੂੰ  ਖੇਤ ਵਿਚ  ਸੰਭਾਲਣ ਨਾਲ ਖੇਤਾਂ ਦੀ ਮਿੱਟੀ ਦੀ ਸਿਹਤ ਵਿਚ ਸੁਧਾਰ ਹੁੰਦਾ ਹੈ :ਜ਼ਿਲਾ ਸਿਖਲਾਈ ਅਫਸਰ

  • ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਚਲਾਈ ਮੁਹਿੰਮ ਤਹਿਤ ਬਟਾਲਾ ਵਿੱਚ ਕਿਸਾਨ ਜਾਗਰੁਕਤਾ ਕੈਂਪ

ਬਟਾਲਾ, 15 ਸਤੰਬਰ : ਡਾ.ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਦਫਤਰ ਬਲਾਕ ਖੇਤੀਬਾੜੀ ਅਫ਼ਸਰ  ਬਟਾਲਾ ਦੇ ਵਿੱਚ ਬਲਾਕ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਨੇੜਲਿਆਂ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਿਲ ਹੋਏ। ਡਾ. ਅਮਰੀਕ ਸਿੰਘ ਜ਼ਿਲਾ ਸਿਖਲਾਈ ਅਫਸਰ ਦੀ ਪ੍ਰਧਾਨਗੀ ਹੇਠ ਲਗਾਏ  ਜਗਾਰੁਕਤਾ ਕੈਂਪ ਵਿੱਚ ਡਾ. ਦਿਲਬਾਗ ਸਿੰਘ ਭੱਟੀ ਬਲਾਕ ਖੇਤੀਬਾੜੀ ਅਫਸਰ,ਡਾ.ਹਰਭਿੰਦਰ ਸਿੰਘ ਖੇਤੀਬਾੜੀ ਅਫਸਰ(ਸਿਖਲਾਈ),ਡਾ. ਦਿਲਰਾਜ ਸਿੰਘ ਖੇਤੀਬਾੜੀ ਵਿਕਾਸ ਅਫਸਰ (ਸ),ਡਾ.ਕਵਲਜੀਤ ਕੌਰ ਖੇਤੀਬਾੜੀ ਵਿਸਥਾਰ ਅਫਸਰ,ਧਰਮਿੰਦਰ  ਕੁਮਾਰ,ਕੁਲਵਿੰਦਰ ਸਿੰਘ ਬਲਾਕ ਤਕਨਾਲੋਜੀ ਪ੍ਰਬੰਧਕ(ਆਤਮਾ),ਨਿਰਪੱਜੀਤ ਕੌਰ, ਰਵਿੰਦਰ  ਕੌਰ ਖੇਤੀਬਾੜੀ ਵਿਸਥਾਰ ਅਫਸਰ, ਹਰਗੁਰਨੇਕ ਸਿੰਘ,ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੱਧਤਾ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਜਾਂ ਹਟਾਉਣ ਦੀ ਬਿਜਾਏ, ਖੇਤਾਂ ਵਿੱਚ ਮਿਲਾ ਦੇਣਾ ਚਾਹੀਦਾ ਹੈ।ਉਨਾਂ ਕਿਹਾ ਕਿ ਝੋਨੇ/ਬਾਸਮਤੀ ਦੀ ਕਟਾਈ ਉਪਰੰਤ ਖੇਤ ਵਿੱਚ ਖੜੇ ਫਸਲ ਦੇ ਕਰਚਿਆਂ ਵਿੱਚ ਬੀਜ ਅਤੇ ਡਾਇਆ ਖਾਦ ਦਾ ਛੱਟਾ ਦੇ ਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।ਉਨਾਂ ਕਿਹਾ ਕਿ ਕਟਾਈ ਉਪਰੰਤ ਫਸਲ ਦੀ ਰਹਿੰਦਖੂੰਹਦ ਨੂੰ ਖੇਤ ਵਿੱਚੋਂ ਹਟਾਏ ਬਗੈਰ ਖੜੇ ਕਰਚਿਆਂ ਵਿੱਚ 40-45 ਕਿਲੋ ਬੀਜ ਦਾ ਛੱਟਾ ਦੇ ਦੇਣਾ ਚਾਹੀਦਾ ਹੈ ਅਤੇ ਛੱਟਾ ਦੇਣ ਉਪਰੰਤ ਮਲਚਰ ਜਾਂ ਕਟਰ ਕਮ ਸਪਰੈਡਰ ਨਾਲ ਪਰਾਲੀ ਨੂੰ ਛੋਟੇ ਛੋਟੇ ਟੁਕੜਿਆਂ ਵਿੱਚ ਕੱਟ ਕੇ ਇਕਸਾਰ ਖਿਲਾਰ ਦੇਣਾ ਚਾਹੀਦਾ ਹੈ ਤਾਂ ਜੋ ਕਣਕ ਸਹੀ ਤਰ੍ਹਾਂ ਉੱਗ ਸਕੇ।ਉਨਾਂ ਕਿਹਾ ਕਿ ਮਲਚਿੰਗ ਤਕਨੀਕ ਨਾਲ ਕਣਕ ਦੀ ਬਿਜਾਈ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਰਫੇਸ ਸੀਡਰ ਨਾਮ ਦੀ ਇੱਕ ਮਸ਼ੀਨ ਵੀ ਵਿਕਸਤ ਕੀਤੀ ਗਈ ਜਿਸ ਤੇ ਪੰਜਾਬ ਸਰਕਾਰ ਵੱਲੋਂ 40000 ਤੋਂ 64000/- ਤੱਕ ਸਬਸਿਡੀ ਵੀ ਦਿੱਤੀ ਜਾ ਰਹੀ ਹੈ।ਉਨਾਂ ਕਿਹਾ ਕਿ ਖੇਤੀ ਲਾਗਤ ਖਰਚੇ ਘਟਾਉਣ ਲਈ ਝੋਨੇ ਅਤੇ ਬਾਸਮਤੀ ਦਾ ਬੀਜ ਜ਼ਰੂਰਤ ਅਨੁਸਾਰ ਖੁਦ ਤਿਆਰ ਕਰਨਾ ਚਾਹੀਦਾ, ਡਾ. ਹਰਭਿੰਦਰ ਸਿੰਘ ਨੇ ਤੇਲ ਬੀਜ ਫਸਲਾਂ ਦੀਆਂ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਣਕਾਰੀ ਦਿੰਦੀਆਂ ਕਿਹਾ ਕਿ ਤੇਲ ਬੀਜ ਫਸਲਾਂ ਦੀ ਵੱਧ ਰਹੀ ਮੰਗ ਨੂੰ ਮੁਖ ਰੱਖਦਿਆਂ ਸਰੋਂ, ਤੋਰੀਆ ਹੇਠ ਰਕਬਾ ਵਧਾਉਣਾ ਚਾਹੀਦਾ, ਡਾ. ਦਿਲਰਾਜ ਸਿੰਘ ਨੇ ਪੀ ਐਮ ਕਿਸਾਨ ਸਕੀਮ ਤਹਿਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਿੰਨਾਂ ਲਾਭਪਾਤਰੀਆਂ ਦੀਆਂ ਕਿਸ਼ਤਾਂ ਰੁਕੀਆਂ ਹੋਈਆਂ ਹਨ, ਉਨਾਂ ਨੂੰ ਈ ਕੇ ਵਾਈ ਸੀ ਜ਼ਰੂਰ ਕਰਵਾ ਲੈਣੀ ਚਾਹੀਦੀ ਹੈ ਤਾਂ ਜੋ ਅਗਲੀ ਕਿਸ਼ਨ ਕਿਸਾਨਾਂ ਦੇ ਖਾਤਿਆਂ ਵਿੱਚ ਆ ਸਕੇ।ਡਾ.ਕਵਲਜੀਤ ਕੌਰ ਨੇ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਸਿਫਾਰਸ਼ਾਂ ਤੋਂ ਵਧੇਰੇ ਰਸਾਇਨਕ ਖਾਦਾਂ ਵਰਤਣ ਨਾਲ ਫਸਲ ਉੱਪਰ ਕੀਟਾਂ ਅਤੇ ਬਿਮਾਰੀਆਂ ਦਾ ਪ੍ਰਕੋਪ ਵਧਦਾ ਹੈl ਨਿਰਪੱਜੀਤ ਕੌਰ ਨੇ ਸਟੇਜ ਸਕੱਤਰ ਦੇ ਫਰਜ ਬਾਖੂਬੀ ਨਿਭਾਏ l ਨਿਰਪੱਜੀਤ ਕੌਰ ਨੇ ਸਮੂਹ ਕਿਸਾਨਾਂ ਅਤੇ ਖੇਤੀਬਾੜੀ ਮਾਹਿਰਾਂ  ਦਾ ਧੰਨਵਾਦ ਕੀਤਾ।