ਜਿਲ੍ਹਾ ਤਰਨ ਤਾਰਨ ਵਿੱਚ ਚੱਲ ਰਹੇ 14 ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਮਿਲ ਰਹੀ ਹੈ ਮੁਫ਼ਤ ਇਲਾਜ ਦੀ ਸਹੂਲਤ-ਡਿਪਟੀ ਕਮਿਸ਼ਨਰ

  • ਆਮ ਆਦਮੀ ਕਲੀਨਿਕਾਂ ਵਿੱਚ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਮਿਲ ਰਹੀਆ ਸੁਵਿਧਾਵਾਂ ਦਾ ਅਧਿਕਾਰੀ ਮੌਕੇ ‘ਤੇ ਜਾ ਕੇ ਕਰ ਰਹੇ ਹਨ ਮੁਆਇਨਾ
  • ਐੱਸ. ਡੀ. ਐੱਮ. ਸ੍ਰੀ ਰਜਨੀਸ਼ ਅਰੋੜਾ ਵੱਲੋਂ ਮੁਰਾਦਪੁਰਾ ਵਿਖੇ ਬਣੇ ਆਮ ਆਦਮੀ ਕਲੀਨਿਕ ਦਾ ਦੌਰਾ
  • ਆਮ ਆਦਮੀ ਕਲੀਨਿਕ ਵਿਖੇ ਮਿਲ ਰਹੀਆਂ ਸਿਹਤ ਸੁਵਿਧਾਵਾਂ ਬਾਰੇ ਲੋਕਾਂ ਤੋਂ ਵੀ ਹਾਸਲ ਕੀਤੀ ਜਾਣਕਾਰੀ

ਤਰਨ ਤਾਰਨ, 10 ਅਗਸਤ : ਜਿਲ੍ਹਾ ਤਰਨ ਤਾਰਨ ਵਿੱਚ ਚੱਲ ਰਹੇ 14 ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਦੇ ਟੈਸਟ ਮੁਫ਼ਤ ਹੋ ਰਹੇ ਹਨ ਅਤੇ ਲੋਂੜੀਦੀਆਂ ਦਵਾਈਆਂ ਦਿੱਤੀ ਜਾ ਰਹੀਆ ਹਨ। ਉਹਨਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਮਿਲ ਰਹੀਆ ਸੁਵਿਧਾਵਾਂ ਦਾ ਅਧਿਕਾਰੀ ਮੌਕੇ ‘ਤੇ ਜਾ ਕੇ ਮੁਆਇਨਾ ਕਰ ਰਹੇ ਹਨ। ਇਸ ਸਬੰਧ ਵਿੱਚ ਅੱਜ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਵੱਲੋਂ ਮੁਰਾਦਪੁਰਾ ਵਿਖੇ ਬਣੇ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ।ਇਸ ਦੌਰੇ ਦੌਰਾਨ ਆਮ ਆਦਮੀ ਕਲੀਨਿਕ ਵਿਖੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਮੌਜੂਦ ਸਟਾਫ ਤੋਂ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਦੀ ਬਿਹਤਰੀ ਲਈ ਵਿਸ਼ੇਸ਼ ਧਿਆਨ ਦਿੰਦਿਆਂ ਆਮ ਆਦਮੀ ਕਲੀਨਿਕਾਂ ਦੀ ਸਿਰਜਣਾ ਕੀਤੀ ਗਈ ਹੈ, ਇਸ ਲਈ ਲੋਕਾਂ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਨਾ ਛੱਡੀ ਜਾਵੇ। ਇਸ ਮੌਕੇ ਉਨ੍ਹਾਂ ਲੋਕਾਂ ਤੋਂ ਵੀ ਆਮ ਆਦਮੀ ਕਲੀਨਿਕ ਵਿਖੇ ਮਿਲ ਰਹੀਆਂ ਸਿਹਤ ਸੁਵਿਧਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਲੋਕਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਬਾਰੇ ਸਿਹਤ ਸਟਾਫ ਨੂੰ ਜਾਣੂ ਕਰਵਾਉਣ ਦੇ ਨਾਲ-ਨਾਲ ਸਮੱਸਿਆਵਾਂ ਨੂੰ ਦੂਰ ਕਰਨ ਸਬੰਧੀ ਆਦੇਸ਼ ਦਿੱਤੇ।