ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜਰ ਹਾਂ-ਵਿਧਾਇਕ ਸ਼ੈਰੀ ਕਲਸੀ

  • ਵਾਰਡ ਨੰਬਰ 07 ਕੈਂਪ ਬੱਬਲੂ ਟੈਂਟ ਵਾਲੀ ਗਲੀ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ

ਬਟਾਲਾ, 5  ਜੁਲਾਈ : ਬਟਾਲਾ ਦੇ ਨੌਜਵਾਨ  ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਵਾਰਡ ਨੰਬਰ 07 ਕੈਂਪ ਬੱਬਲੂ ਟੈਂਟ ਵਾਲੀ ਗਲੀ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ।ਇਸ ਮੌਕੇ ਵਾਰਡ ਵਾਸੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਰਿਕਾਰਡ ਲੋਕ ਹਿੱਤ ਲਈ ਵਿਕਾਸ ਕੰਮ ਕੀਤੇ ਗਏ ਗਏ ਹਨ ਅਤੇ ਲੋਕਾਂ ਦੀਆਂ ਚਿਰੋਕਣੀ ਮੰਗਾਂ ਨੂੰ ਬੂਰ ਪੈ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਨੇ ਜੋ ਮੇਰੇ ਉੱਪਰ ਵਿਸ਼ਵਾਸ ਕਰਕੇ, ਮੈਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ।ਉਨ੍ਹਾਂ ਕਿਹਾ ਕਿ ਮੇਰੀ ਦਿਲੀ ਤਮੰਨਾ ਹੈ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਚਹੁਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਾ ਰਹਿਣ ਦੇਵਾਂ। ਉਨ੍ਹਾਂ ਕਿਹਾ ਲੋਕਾਂ ਦੇ ਸਹਿਯੋਗ ਨਾਲ ਮਹਿਜ 15 ਮਹੀਨਿਆਂ ਦੇ ਕਾਰਜਕਾਲ ਦੌਰਾਨ ਵੱਖ ਵੱਖ ਵਿਕਾਸ ਕੰਮ ਕੀਤੇ ਜਾ ਚੁੱਕੇ ਹਨ ਅਤੇ ਪੂਰੇ ਸ਼ਹਿਰ ਅੰਦਰ ਵਿਕਾਸ ਕੰਮ ਨਿਰੰਤਰ ਜਾਰੀ ਹਨ। ਜਿਕਰਯੋਗ ਹੈ ਕਿ ਬਟਾਲਾ ਸ਼ਹਿਰ ਵਿਚਲੇ ਪ੍ਰਮੁੱਖ ਚੌਕਾਂ ਨੂੰ ਸੁੰਦਰ ਬਣਾਇਆ ਜਾ ਰਿਹਾ ਹੈ। ਸ਼ਹਿਰ ਅੰਦਰ ਸਫਾਈ ਵਿਵਸਥਾ ਰੱਖਣ ਸਮੇਤ ਵੱਖ-ਵੱਖ ਵਿਕਾਸ ਕੰਮਾਂ ਲਈ ਕਾਰਪੋਰੇਸ਼ਨ ਬਟਾਲਾ ਵਲੋਂ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।