ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇੱਕ ਛੱਤ ਹੇਠ ਲੋਕਾਂ ਦੀਆਂ ਮੁਸ਼ਕਲਾ ਕੀਤੀਆਂ ਜਾ ਰਹੀਆਂ ਨੇ ਹੱਲ

  • ਪਿੰਡ ਚਾਹਲ ਕਲਾਂ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਬਟਾਲਾ, 10 ਅਗਸਤ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾ ਦੀਆਂ ਮੁਸ਼ਕਿਲਾਂ ਹੱਲ਼ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਦੂਰ ਦਫਤਰਾਂ ਵਿੱਚ ਕੰਮ ਕਰਵਾਉਣ ਤੋਂ ਰਾਹਤ ਮਿਲ ਸਕੇ। ਇਸੇ ਮੰਤਵ ਤਹਿਤ ਅੱਜ ਪਿੰਡ ਚਾਹਲ ਕਲਾਂ  ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਤਹਿਸੀਲਦਾਰ ਅਭਿਸ਼ੇਕ ਵਰਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕਾਂ ਦੀਆਂ ਮੁਸ਼ਕਲਾ ਹੱਲ਼ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਲੋਂ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਯੋਗ ਲਾਭਪਾਤਰੀਆਂ ਨੂੰ ਭਲਾਈ ਸਕੀਮਾਂ ਦਾ ਲਾਭ  ਮੌਕੇ ਤੇ ਦਿੱਤਾ  ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਦੀ ਅਗਵਾਈ ਹੇਠ ਅੱਜ ਦੇ ਇਸ ਕੈਂਪ ਵਿੱਚ ਲੋਕਾਂ ਵਲੋਂ ਆਪਣੀਆਂ ਮੁਸ਼ਕਿਲਾਂ ਤੋ ਜਾਣੂ ਕਰਵਾਇਆ ਗਿਆ ਹੈ, ਜਿਸ ਨੂੰ ਹੱਲ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ। ਲੋਕਾਂ ਵਲੋਂ ਰਾਸ਼ਨ ਕਾਰਡ ਬਣਾਉਣ ਸਬੰਧੀ, ਬੁਢਾਪਾ ਪੈਨਸ਼ਨ ਤੇ ਅੰਗਹੀਣ ਪੈਨਸ਼ਨ ਸਬੰਧੀ, ਕੱਚੇ ਮਕਾਨਾਂ ਦੀ ਗਰਾਂਟ ਸਬੰਧੀ, ਡਰੇਨ ਦੀ ਸਫਾਈ ਕਰਵਾਉਣ ਸਬੰਧੀ, ਡੇਰਿਆਂ ਦੇ ਰਸਤੇ ਪੱਕੇ ਕਰਨ ਸਬੰਧੀ ਆਦਿ ਦੇ ਸਬੰਧ ਵਿੱਚ ਆਪਣੀਆਂ ਮੁਸ਼ਕਿਲਾਂ ਦੱਸੀਆਂ ਗਈਆਂ। ਇਸ ਵਿਚੋਂ ਕੁਝ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਤੇ ਬਾਕੀ ਮੁਸ਼ਕਿਲਾਂ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਮੌਕੇ ਤਹਿਸੀਲਦਾਰ ਅਭਿਸ਼ੇਕ ਵਰਮਾ ਨੇ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਤੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੀ ਹਰ ਮੁਸ਼ਕਿਲ ਪਹਿਲ ਦੇ ਅਧਾਰ ਤੇ ਹੱਲ ਕੀਤੀ ਜਾਵੇਗੀ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਮੌਕੇ ਕੈਂਪ ਵਿੱਚ ਪਹੁੰਚੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੱਕ ਛੱਤ ਹੇਠਾਂ ਹੀ ਸਾਰੀਆਂ ਸਕੀਮਾਂ ਦਾ  ਲਾਭ ਦਿੱਤਾ ਜਾ ਰਿਹਾ ਹੈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਭਲਾਈ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ ਹੈ, ਜਿਸ ਨਾਲ ਉਨਾਂ ਨੂੰ ਬੁਹਤ ਲਾਭ ਮਿਲਿਆ ਹੈ।