ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇੱਕ ਛੱਤ ਹੇਠ ਲੋਕਾਂ ਦੀਆਂ ਮੁਸ਼ਕਲਾ ਕੀਤੀਆਂ ਜਾ ਰਹੀਆਂ ਨੇ ਹੱਲ

  • ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਭੋਲੇਕੇ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਬਟਾਲਾ, 29 ਅਗਸਤ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾ ਦੀਆਂ ਮੁਸ਼ਕਿਲਾਂ ਹੱਲ਼ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਦੂਰ ਦਫਤਰਾਂ ਵਿੱਚ ਕੰਮ ਕਰਵਾਉਣ ਤੋਂ ਰਾਹਤ ਮਿਲ ਸਕੇ। ਇਸੇ ਮੰਤਵ ਤਹਿਤ ਅੱਜ ਪਿੰਡ  ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਭੋਲੇਕੇ ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ। ਜਿਸ ਵਿੱਚ ਐਸ.ਡੀ.ਐਮ. ਫਤਿਹਗੜ੍ਹ ਚੂੜੀਆਂ ਸਤਵਿੰਦਰ ਸਿੰਘ ਨੇ ਵਿਸ਼ੇਸ਼ ਤੌਰ  ਤੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੇ ਨਾਲ ਨਾਇਬ- ਤਹਿਸੀਲਦਾਰ ਲਖਵਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਐਸ.ਡੀ.ਐਮ. ਸਤਵਿੰਦਰ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕਾਂ ਦੀਆਂ ਮੁਸ਼ਕਲਾ ਹੱਲ਼ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਲੋਂ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਯੋਗ ਲਾਭਪਾਤਰੀਆਂ ਨੂੰ ਭਲਾਈ ਸਕੀਮਾਂ ਦਾ ਲਾਭ  ਮੌਕੇ ਤੇ ਦਿੱਤਾ  ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਅੱਜ ਦੇ ਇਸ ਕੈਂਪ ਵਿੱਚ ਲੋਕਾਂ ਵਲੋਂ ਆਪਣੀਆਂ ਮੁਸ਼ਕਿਲਾਂ ਤੋ ਜਾਣੂ ਕਰਵਾਇਆ ਗਿਆ ਹੈ, ਜਿਸ ਨੂੰ ਹੱਲ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ। ਲੋਕਾਂ ਵਲੋਂ ਰਾਸ਼ਨ ਕਾਰਡ ਬਣਾਉਣ ਸਬੰਧੀ, ਬੁਢਾਪਾ ਪੈਨਸ਼ਨ ਤੇ ਅੰਗਹੀਣ ਪੈਨਸ਼ਨ ਸਬੰਧੀ, ਕੱਚੇ ਮਕਾਨਾਂ ਦੀ ਗਰਾਂਟ ਸਬੰਧੀ, ਡੇਰਿਆਂ ਦੇ ਰਸਤੇ ਪੱਕੇ ਕਰਨ ਸਬੰਧੀ ਆਦਿ ਦੇ ਸਬੰਧ ਵਿੱਚ ਆਪਣੀਆਂ ਮੁਸ਼ਕਿਲਾਂ ਦੱਸੀਆਂ ਗਈਆਂ। ਇਸ ਵਿਚੋਂ ਕੁਝ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਤੇ ਬਾਕੀ ਮੁਸ਼ਕਿਲਾਂ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਮੌਕੇ ਕੈਂਪ ਵਿੱਚ ਪਹੁੰਚੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੱਕ ਛੱਤ ਹੇਠਾਂ ਹੀ ਸਾਰੀਆਂ ਸਕੀਮਾਂ ਦਾ  ਲਾਭ ਦਿੱਤਾ ਜਾ ਰਿਹਾ ਹੈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਭਲਾਈ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ ਹੈ, ਜਿਸ ਨਾਲ ਉਨਾਂ ਨੂੰ ਬੁਹਤ ਲਾਭ ਮਿਲਿਆ ਹੈ। ਉਨਾਂ ਇਸ ਉਪਰਾਲੇ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਜਗਜੀਤ ਸਿੰਘ, ਸੀ.ਡੀ.ਪੀ.ਓ. ਰਛਪਾਲ ਕੌਰ, ਬੀ.ਡੀ.ਪੀ.ਓ. ਪਰਮਜੀਤ ਕੌਰ, ਵਿਜੇ ਕੁਮਾਰ ਰੀਡਰ, ਐਸ.ਡੀ.ਓ. ਨਿਰਮਲ ਸਿੰਘ ਲੋਕ ਨਿਰਮਾਣ ਵਿਭਾਗ, ਈ.ਓ. ਭੁਪਿੰਦਰ ਸਿੰਘ, ਐਸ.ਡੀ.ਓ.ਸ਼ੁਸ਼ੀਲ ਕੁਮਾਰ, ਐਸ.ਐਚ.ਓ. ਗੁਰਮਿੰਦਰ ਸਿੰਘ, ਹਰਭਜਨ ਸਿੰਘ, ਹਰਵਿੰਦਰ ਸਿੰਘ, ਸੁਖਰਾਜ ਸਿੰਘ, ਡਾ. ਦਤਿੰਦਰ ਸਿੰਘ ਆਪ ਆਗੂ,  ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਲੋਕ ਮੋਜੂਦ ਸਨ।