ਸਵੇਰੇ 7:00 ਵਜੇ ਤੋਂ ਰਾਤ 10:00 ਵਜੇ ਤੱਕ ਗੁਰਦਾਸਪੁਰ ਸ਼ਹਿਰ ਵਿਚੋਂ ਟਰੱਕਾਂ ਸਮੇਤ ਹੈਵੀ ਗੱਡੀਆਂ ਦੇ ਲੰਘਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 1 ਨਵੰਬਰ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਦੇ ਧਿਆਨ ਵਿੱਚ ਆਇਆ ਹੈ ਕਿ ਅੰਮਿ੍ਰਤਸਰ-ਪਠਾਨਕੋਟ ਹਾਈਵੇ ਤੋਂ ਚੱਲਦੀਆਂ ਟਰਾਂਸਪੋਰਟ ਹੈਵੀ ਗੱਡੀਆਂ ਬਾਈਪਾਸ ਬਰਿਆਰ ਵਾਲਾ ਰਸਤਾ ਅਪਨਾਉਣ ਦੀ ਬਜਾਏ ਗੁਰਦਾਸਪੁਰ ਸ਼ਹਿਰ ਰਾਹੀਂ ਲੰਗਦੀਆਂ ਹਨ, ਜਿਸ ਨਾਲ ਟਰੈਫਿਕ ਵਿੱਚ ਕਾਫੀ ਰੁਕਾਵਟ ਆਉਂਦੀ ਹੈ ਅਤੇ ਆਮ ਲੋਕ ਵੀ ਪਰੇਸ਼ਾਨ ਹੁੰਦੇ ਹਨ ਅਤੇ ਐਕਸੀਡੈਂਟ ਦਾ ਖਤਰਾ ਬਣਿਆ ਰਜਿੰਦਾ ਹੈ। ਇਸ ਲਈ ਆਮ ਜਨਤਾ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੈਵੀ ਗੱਡੀਆਂ ਗੁਡਸ ਟਰਾਂਸਪੋਰਟ (ਟਰੱਕ ਵਗੈਰਾ) ਸਵੇਰੇ 7:00 ਵਜੇ ਤੋਂ ਰਾਤ 10:00 ਵਜੇ ਤੱਕ ਸ਼ਹਿਰ ਵਿਚੋਂ ਲੰਘਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਪੈਸੈਂਜਰ ਗੱਡੀਆਂ (ਬੱਸਾਂ ਵਗੈਰਾ) ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 2 ਨਵੰਬਰ 2023 ਤੋਂ 31 ਦਸੰਬਰ 2023 ਤੱਕ ਲਾਗੂ ਰਹਿਣਗੇ।  

ਧਾਰਾ 144 ਤਹਿਤ ਪਬਲਿਕ ਥਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਮਨਾਹੀ ਦੇ ਹੁਕਮ ਜਾਰੀ
ਜ਼ਿਲਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿਚ ਸਮੂਹ ਸਧਾਰਨ ਜਨਤਾ ਨੂੰ ਜਾਂ ਇਸ ਦੇ ਕਿਸੇ ਮੈਬਰ ਨੂੰ ਕਿਸੇ ਪਬਲਿਕ ਥਾਂ ਪੰਜ ਜਾਂ ਪੰਜ ਤੋਂ ਵੱਧ ਵਿਆਕਤੀਆਂ ਦੇ ਇੱਕਠੇ ਹੋਣ ਜਲੂਸ ਕੱਢਣ ਅਤੇ ਰੈਲੀਆ ਆਦਿ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਪਾਬੰਦੀ ਦਾ ਇਹ ਹੁਕਮ ਵਿਆਹ-ਸ਼ਾਦੀਆਂ ਅਤੇ ਸ਼ੋਕ ਸਭਾਵਾਂ ’ਤੇ ਲਾਗੂ ਨਹੀ ਹੋਵੇਗਾ ਅਤੇ ਨਾ ਹੀ ਉਨਾਂ ਮੀਟਿੰਗਾਂ ’ਤੇ ਜਿੰਨਾ ਦਾ ਸਰਕਾਰ ਪ੍ਰਬੰਧ ਕਰੇ, ਮਨਿਆ ਜਾਵੇਗਾ। ਇਹ ਹੁਕਮ ਉਨਾਂ ਮੀਟਿੰਗਾਂ ਜਾਂ ਜਲਸਿਆ ’ਤੇ ਵੀ ਨਹੀ ਲਾਗੂ ਹੋਵੇਗਾ, ਜਿਸ ਬਾਰੇ ਪਹਿਲਾਂ ਹੀ ਜ਼ਿਲਾ ਮੈਜਿਸਟਰੇਟ, ਵਧੀਕ ਜ਼ਿਲਾ ਮੈਜਿਸਟਰੇਟ, ਮੁੱਤਲਕਾ ਉਪ ਮੰਡਲ ਮੈਜਿਸਟਰੇਟ ਪਾਸੋਂ ਲਿਖਤੀ ਮੰਜੂਰੀ ਲਈ ਹੋਵੇਗੀ। ਇਹ ਹੁਕਮ 2 ਨਵੰਬਰ 2023 ਤੋਂ 31 ਦਸੰਬਰ 2023 ਤੱਕ ਲਾਗੂ ਰਹਿਣਗੇ।  


ਪਸ਼ੂਆਂ ਦੇ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰ ਕਰਨ, ਟਰਾਂਸਪੋਰਟ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾਈ
ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਦੱਸਿਆ ਹੈ ਕਿ ਡਾਇਰੈੇਕਟਰ ਪੁਸ਼ੂ ਪਾਲਣ ਵਿਭਾਗ, ਪੰਜਾਬ ਵਲੋਂ ਪ੍ਰਾਪਤ ਹੋਏ ਮੀਮੋ ਨੰਬਰ 6/08/2014 ਡੀ1/4816-37 ਮਿਤੀ 1-3-2018 ਅਨੁਸਾਰ ਪੰਜਾਬ ਰਾਜ  ਵਿਚ ਵੱਖ-ਵੱਖ ਥਾਵਾਂ ’ਤੇ ਨਕਲੀ ਅਤੇ ਅਣ-ਅਧਿਕਾਰਤ ਸਮੀਨ ਵਿਕਣ ਦੀਆ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਪ੍ਰਕਾਰ ਅਣ-ਅਧਿਕਾਰਤ ਤੋਰ ’ਤੇ ਵੇਚੇ ਜਾਂ ਖਰੀਦੇ ਜਾ ਰਹੇ ਸਮੀਨ ਦੀ ਵਰਤੋਂ ਕਰਨ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿਤ ਨਹੀ ਹੈ, ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧੰਨ ਦੀ ਨਸਲ ਖਰਾਬ ਹੋਣ ਦਾ ਖਦਸ਼ਾ ਹੈ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਵਧੀਕ ਜ਼ਿਲਾ ਮੈਜਿਸਟਰੇਟ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਸੀ.ਆਰ.ਸੀ.ਪੀ. 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰ ਕਰਨ, ਟਰਾਂਸਪੋਰਟ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾਈ ਹੈ। 
ਇਹ ਹੁਕਮ ਪਸ਼ੂ ਪਾਲਣ ਵਿਭਾਗ ਪੰਜਾਬ ਦੀਆਂ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲਾਂ, ਡਿਸਪੈਨਸਰੀਆਂ ਅਤੇ ਪੋਲੀਕਲੀਨਿਕਾਂ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ ਵੈਟਨਰੀ ਸਾਇੰਸ ਵੱਲੋਂ ਚਲਾਏ ਜਾ ਰਹੇ ਆਰਟੀਫਿਸ਼ਲ ਸੈਂਟਰ, ਕੋਈ ਹੋਰ ਆਰਟੀਫਿਸ਼ਲ ਸੈਂਟਰ ਜੋ ਪਸ਼ੂ ਪਾਲਣ ਵਿਭਾਗ ਵੱਲੋਂ ਪ੍ਰੇਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹੋਣ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਅੇਸੋਸੀਏਸ਼ਨ ਪੰਜਾਬ ਦੇ ਮੈਂਬਰ ਜਿਨਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 2 ਨਵੰਬਰ 2023 ਤੋਂ 31 ਦਸੰਬਰ 2023 ਤੱਕ ਲਾਗੂ ਰਹਿਣਗੇ।  

ਅੰਤਰਰਾਸ਼ਟਰੀ ਸਰਹੱਦ ਨੇੜੇ ਉੱਚੀਆਂ ਫਸਲਾਂ, ਰੁੱਖ ਤੇ ਉੱਚੀਆਂ ਇਮਾਰਤਾਂ ਬਣਾਉਣ ’ਤੇ ਪਾਬੰਦੀ ਲਗਾਈ
ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਕਿਸਾਨ ਜ਼ਿਲਾ ਗੁਰਦਾਸਪੁਰ ਵਿੱਚ ਪੈਂਦੀ ਅੰਤਰਾਸ਼ਟਰੀ ਸਰਹੱਦ ਅਤੇ ਬਾਰਡਰ ਸੁਰੱਖਿਆ ਫੈਂਸ ਦੇ ਵਿੱਚ ਅਤੇ ਬਾਰਡਰ ਸੁਰੱਖਿਆ ਫੈਂਸ ਤੋਂ ਭਾਰਤੀ ਇਲਾਕੇ ਵਾਲੇ ਪਾਸੇ 50 ਗਜ਼ (150 ਫੁੱਟ) ਦੇ ਇਲਾਕੇ ਅੰਦਰ ਉੱਚੇ ਕੱਦ ਦੇ ਬੂਟੇ ਪਾਪੂਲਰ, ਸਫ਼ੈਦੇ, ਬਗੀਚੇ, ਗੰਨਾਂ ਅਤੇ ਹੋਰ ਉੱਚੇ ਕੱਦ ਦੀਆਂ ਫਸਲਾਂ ਆਦਿ ਨਹੀਂ ਲਗਾਵੇਗਾ ਅਤੇ ਨਾ ਹੀ ਇਸ ਏਰੀਏ ਵਿੱਚ ਉੱਚੀਆਂ ਇਮਾਰਤਾਂ ਦੀ ਉਸਾਰੀ ਕਰੇਗਾ। ਇਹ ਹੁਕਮ 2 ਨਵੰਬਰ 2023 ਤੋਂ 31 ਦਸੰਬਰ 2023 ਤੱਕ ਲਾਗੂ ਰਹਿਣਗੇ।  

ਸੂਰਜ ਡੁੱਬਣ ਤੋ ਬਾਅਦ ਅਤੇ ਸਵੇਰੇ ਸੂਰਜ ਚੜਣ ਤੋ ਪਹਿਲਾਂ ਗਊ ਵੰਸ਼ ਦੀ ਢੋਆ ਢੋਆਈ ’ਤੇ ਪਾਬੰਦੀ ਲਗਾਈ
ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਗੁਰਦਾਸਪੁਰ ਜ਼ਿਲੇ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋ ਬਾਅਦ ਅਤੇ ਸਵੇਰੇ ਸੂਰਜ ਚੜਣ ਤੋ ਪਹਿਲਾਂ ਗਊ ਵੰਸ਼ ਦੀ ਢੋਆ ਢੋਆਈ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸਦੇ ਨਾਲ ਹੀ ਜਿੰਨਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਹਨਾ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਡਿਪਟੀ ਡਾਇਰੈਕਟਰ ਪੁਸ਼ੂ ਪਾਲਣ ਵਿਭਾਗ, ਗੁਰਦਾਸਪੁਰ ਇਹ ਯਕੀਨੀ ਬਣਾਉਣਗੇ ਕਿ ਸ਼ਹਿਰਾਂ  ਅਤੇ ਪਿੰਡਾਂ ਵਿਚ ਜਿੰਨਾ ਲੋਕਾਂ ਨੇ ਆਪਣੇ ਪਾਸ ਗਊ ਵੰਸ਼ ਨੂੰ ਰੱਖਿਆ ਹੋਇਆ ਹੈ, ਉਹ ਉਨਾਂ ਨੂੰ ਰਜਿਸਟਰਡ ਕਰਵਾਉਣ ਲਈ  ਏਰੀਏ ਦੇ ਸਬੰਧਤ ਪੁਸ਼ੂ ਪਾਲਣ ਅਫ਼ਸਰ ਪਾਸ ਰਜਿਸਟਰਡ ਕਰਵਾਉਣ। ਇਹ ਹੁਕਮ 2 ਨਵੰਬਰ 2023 ਤੋਂ 31 ਦਸੰਬਰ 2023 ਤੱਕ ਲਾਗੂ ਰਹਿਣਗੇ।