- ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਪ ਪਾਰਟੀ ਵਿੱਚ ਹੋਏ ਸ਼ਾਮਲ
ਫਤਿਹਗੜ੍ਹ ਚੂੜੀਆਂ, 29 ਦਸੰਬਰ : ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਚੇਅਰਮੈਨ ਪਨਸਪ ਪੰਜਾਬ, ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਪਿੰਡ ਘਸੀਟਪੁਰ ਵਿੱਚ ਹੋਈ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਕਈ ਪਰਿਵਾਰ ਰਵਾਇਤੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਉਨਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਇੱਕ ਵਿਅਕਤੀ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਤੇ ਸਰਬਪੱਖੀ ਵਿਕਾਸ ਕਾਰਜ ਹੋਰ ਤੇਜ਼ਗਤੀ ਨਾਲ ਕਰਵਾਏ ਜਾਣਗੇ। ਚੇਅਰਮੈਨ ਪਨੂੰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਲੋਕਹਿੱਤ ਵਿੱਚ ਵੱਡੇ ਫੈਸਲੇ ਲਏ ਗਏ ਹਨ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਸਨਅਤੀ, ਖੇਤੀਬਾੜੀ ਸਮੇਤ ਹਰ ਖੇਤਰ ਵਿੱਚ ਲੋਕਹਿੱਤ ਲਈ ਵੱਡੇ ਕਦਮ ਉਠਾਏ ਹਨ ਅਤੇ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋ ਲੋਕ ਸੰਤੁਸ਼ਟ ਹਨ। ਇਸ ਮੌਕੇ ਗੁਰਦੇਵ ਸਿੰਘ, ਸਤਨਾਮ ਸਿੰਘ, ਪਲਵਿੰਦਰ ਸਿੰਘ, ਕੁਲਜੀਤ ਸਿੰਘ, ਪ੍ਰੇਮ ਸਿੰਘ, ਸਤਨਾਮ ਸਿੰਘ, ਸ਼ੁਬੇਗ ਸਿੰਘ, ਸਰਬਜੀਤ ਸਿੰਘ, ਪਰਮਜੀਤ ਕੌਰ, ਰਿੰਦਰ ਕੌਰ, ਮਨਜੀਤ ਕੌਰ, ਮਨਪ੍ਰੀਤ ਸਿੰਘ, ਸੰਤੋਖ ਸਿੰਘ, ਅਮਰਜੀਤ ਸਿੰਘ, ਮਨਜੀਤ ਸਿੰਘ, ਸਿਮਰਨਜੀਤ ਸਿੰਘ, ਅਮਰੀਕ ਸਿੰਘ ਆਪ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਬਲਾਕ ਪ੍ਰਧਾਨ ਜਸਪਾਲ ਸਿੰਘ ਅਤੇ ਆਪ ਪਾਰਟੀ ਦੇ ਵਲੰਟੀਅਰ, ਵਰਕਰ ਤੇ ਆਗੂ ਵੀ ਮੋਜੂਦ ਸਨ।