- ਪਿੰਡ ਕਾਸ਼ਤੀਵਾਲ ਦੇ 55 ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਪ ਪਾਰਟੀ ਵਿੱਚ ਸ਼ਾਮਲ
ਫਤਹਿਗੜ੍ਹ ਚੂੜੀਆਂ, 3 ਜਨਵਰੀ : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਚਿਰੋਕਣੀ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਚੇਅਰਮੈਨ ਪਨੂੰ ਵਲੋਂ ਪਿੰਡ ਕਾਸ਼ਤੀਵਾਲ ਵਿਖੇ ਕੀਤੀ ਮੀਟਿੰਗ ਦੌਰਾਨ 55 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਗੁਰਮੀਤ ਸਿੰਘ, ਸੂਬੇਦਾਰ ਕਰਨੈਲ ਸਿੰਘ, ਬਲਦੇਵ ਸਿੰਘ, ਜਗਜੀਤ ਸਿੰਘ ਰੰਧਾਵਾ, ਸੋਨੂ , ਮੰਗਤ ਮਸੀਹ, ਕੇਵਲ ਮਸੀਹ , ਵਿਕਟਰ ਮਸੀਹ, ਮਦਨ ਮਸੀਹ, ਸੁੰਦਰ ਮਸੀਹ, ਅਜੇ ਮਸੀਹ ,ਪੀਟਰ ਮਸੀਹ ਤੇ ਅਫਰੀਦੀ ਆਦਿ ਆਪ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਗੁਰਦੇਵ ਸਿੰਘ ਔਜਲਾ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ, ਗੁਰਵਿੰਦਰ ਸਿੰਘ ਕਾਦੀਆਂ ਤੇ ਕਰਮਜੀਤ ਪੀਏ ਆਦਿ ਹਾਜ਼ਰ ਸਨ। ਇਸ ਮੌਕੇ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਗਤ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਹਰ ਵਿਅਕਤੀ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਉਨਾਂ ਦੀ ਹਮੇਸ਼ਾਂ ਪਹਿਲ ਰਹੀ ਹੈ ਕਿ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾਣ ਅਤੇ ਲੋਕਾਂ ਦੀਆਂ ਮੁਸ਼ਕਲਿਾਂ ਹੱਲ ਕੀਤੀਆਂ ਜਾਣ। ਉਨਾਂ ਪਾਰਟੀ ਦੇ ਸਮੂਹ ਵਲੰਟੀਅਰਾਂ ਨੂੰ ਆਪਸੀ ਸਹਿਯੋਗ ਨਾਲ ਪਿੰਡਾਂ ਸਮੇਤ ਹਲਕੇ ਅੰਦਰ ਵਿਕਾਸ ਕਾਰਜ ਕਰਵਾਉਣ ਲਈ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਆ।