ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਚੇਅਰਮੈਨ ਬਲਬੀਰ ਸਿੰਘ ਪਨੂੰ

  • ਚੇਅਰਮੈਨ ਪਨੂੰ ਦੀ ਅਗਵਾਈ ਹੇਠ ਪਿੰਡ ਮਰੜ ਖੁਰਦ ਤੋ ਰਵਾਇਤੀ ਪਾਰਟੀਆਂ ਦੇ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਫ਼ਤਹਿਗੜ੍ਹ ਚੂੜੀਆਂ, 15 ਮਾਰਚ : ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੈਂਦੇ ਪਿੰਡ ਮਰੜ ਖੁਰਦ ਵਿੱਚ ਅੱਜ ਬਲਬੀਰ ਸਿੰਘ ਪੰਨੂ ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਜੋਬਨਜੀਤ ਸਿੰਘ ਵਲੋਂ ਮੀਟਿੰਗ ਕਰਵਾਈ ਗਈ, ਜਿਸ ਵਿੱਚ ਰਵਾਇਤੀ ਪਾਰਟੀਆਂ ਨੂੰ ਛੱਡ ਕੇ 35   ਤੋਂ 40 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ ਹੋਏ। ਇਸ ਮੌਕੇ ਜੁਗਰਾਜ ਸਿੰਘ, ਸੁਖਦੇਵ ਸਿੰਘ, ਬੂਟਾ ਸਿੰਘ, ਰੰਜੋਤ ਸਿੰਘ, ਸੰਦੀਪ ਸਿੰਘ, ਪਲਵਿੰਦਰ ਸਿੰਘ, ਦਲਬੀਰ ਸਿੰਘ, ਲਬਾ ਮਸੀਹ ਨਾਨਕ ਸਿੰਘ, ਜਸਪਾਲ ਸਿੰਘ, ਜਗਤਾਰ ਸਿੰਘ, ਗੋਨਾ ਸਿੰਘ, ਰਣਜੀਤ ਸਿੰਘ, ਬੁੱਧ ਸਿੰਘ ਅਤੇ ਕਸ਼ਮੀਰ ਸਿੰਘ ਆਦਿ ਨੇ ਆਪ ਪਾਰਟੀ ਦਾ ਪੱਲਾ ਫੜ੍ਹਿਆ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ, ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਨੇ ਕਿਹਾ ਕਿ  ਭਗਵੰਤ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ, ਜਿਸ ਸਦਕਾ ਲੋਕ ਆਪ ਪਾਰਟੀ ਨਾਲ ਜੁੜ ਰਹੇ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ, ਖੇਡਾਂ, ਖੇਤੀਬਾੜੀ, ਕਿਸਾਨੀ ਸਮੇਤ ਹਰ ਵਰਗ ਦੇ ਹਿੱਤ ਵਿੱਚ ਨੀਤੀਆਂ ਬਣਾ ਕੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਹੈ ਅਤੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ। ਉਨਾਂ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਭਰਵਾਂ ਸਵਾਗਤ ਕੀਤਾ ਤਅੇ ਕਿਹਾ ਕਿ ਉਨਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨਾਂ ਅੱਗੇ ਕਿਹਾ ਕਿ ਉਹ ਹਲਕਾ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਉਹ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗਾਂ ਰਾਹੀ ਹੱਲ ਕਰਵਾ ਰਹੇ ਹਨ। ਇਸ ਮੌਕੇ ਬਲਾਕ ਪ੍ਰਧਾਨ ਜਗਜੀਤ ਸਿੰਘ, ਕੈਪਟਨ ਸਿੰਘ, ਗੁਰਸੇਵਕ ਸਿੰਘ, ਕਰਮਜੀਤ ਸਿੰਘ, ਰਵਿੰਦਰ ਗਿੱਲ, ਕਰਨ ਬਾਠ, ਗੁਰਦੇਵ ਔਜਲਾ, ਗੁਰਵਿੰਦਰ ਸਿੰਘ ਯੂਥ ਪ੍ਰਧਾਨ, ਅਮਰਿਤ ਔਜਲਾ ਅਤੇ ਗੁਰਵਿੰਦਰ ਸਿੰਘ ਕੋਟਲਾ ਬਾਮਾ ਆਦਿ ਸੀਨੀਅਰ ਆਗੂ ਹਾਜ਼ਰ ਸਨ।