ਪੰਜਾਬ ਵਿੱਚ ਆਪ ਪਾਰਟੀ ਸਰਕਾਰ ਦਾ ਨਹੀਂ ਬਲਕੀ ਗੈਂਗਸਟਰਾਂ ਦਾ ਹੈ ਰਾਜ : ਅਸ਼ਵਨੀ ਸ਼ਰਮਾ

ਅੰਮ੍ਰਿਤਸਰ, 25 ਮਈ : 2024 ਦੀਆਂ ਲੋਕ ਸਭਾ ਚੋਣਾਂ ਅਤੇ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਹਰੇਕ ਰਾਜਨੀਤਕ ਪਾਰਟੀ ਵੱਲੋਂ ਆਪਣੇ ਨੇਤਾਵਾਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਸਦੇ ਚਲਦੇ ਭਾਜਪਾ ਵੱਲੋਂ ਵੀ ਆਪਣੇ ਵਰਕਰਾਂ ਤੇ ਲਗਾਉਣ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਅੰਮ੍ਰਿਤਸਰ ਵਿੱਚ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਭਾਜਪਾ ਦੇ ਵਰਕਰਾਂ ਤੇ ਨੇਤਾਵਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਨਗਰ ਨਿਗਮ ਚੋਣਾਂ ਸਬੰਧੀ ਰਣਨੀਤੀ ਤਿਆਰ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਭਾਜਪਾ ਦੀ ਵਰਕਿੰਗ ਕਮੇਟੀ ਮੀਟਿੰਗ ਹੋਈ ਹੈ ਅਤੇ ਇਸ ਮੀਟਿੰਗ ਵਿੱਚ ਪਾਰਟੀ ਦੇ ਤਿੰਨ ਮਹੀਨਿਆਂ ਦੇ ਕੰਮਾਂ ਬਾਰੇ ਅਤੇ ਸਟੇਟ ਦੇ ਕੰਮਾਂ ਬਾਰੇ ਵਿਚਾਰ ਕੀਤੀ ਗਈ ਇਸਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜਦੋਂ ਤੋਂ ਦੇਸ਼ ਵਿੱਚ ਮੋਦੀ ਸਰਕਾਰ ਬਣੀ ਹੈ ਅਤੇ ਹੁਣ ਤੱਕ ਨੌਂ ਸਾਲਾਂ ਵਿੱਚ ਮੋਦੀ ਸਰਕਾਰ ਨੇ ਕੀ ਕੁਝ ਵਿਕਾਸ ਕਾਰਜ ਕੀਤੇ ਹਨ।  ਉਨ੍ਹਾਂ ਕੰਮਾ ਬਾਰੇ ਦੇਸ਼ ਵਾਸੀਆਂ ਨੂੰ ਦੱਸਣ ਲਈ ਭਾਜਪਾ ਵੱਲੋਂ 30 ਮਈ ਤੋਂ ਲੈ ਕੇ 30 ਜੂਨ ਤੱਕ ਇੱਕ ਅਭਿਆਨ ਸ਼ੁਰੂ ਕੀਤਾ ਜਾ ਰਿਹਾ ਜਿਸ ਵਿੱਚ ਕਿ ਦੇਸ਼ ਵਾਸੀਆਂ ਨੂੰ ਮੋਦੀ ਸਰਕਾਰ ਦੇ ਕੰਮਾਂ ਬਾਰੇ ਦੱਸਿਆ ਜਾਵੇਗਾ ਅਤੇ ਉਸੇ ਅਭਿਆਨ ਦੀ ਸ਼ੁਰੂਆਤ ਦੇ ਲਈ ਹੀ ਅੱਜ ਅਸ਼ਵਨੀ ਸ਼ਰਮਾ ਇਥੇ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਹਰ ਸਮੇਂ ਕਾਰਪੋਰੇਸ਼ਨ ਅਤੇ ਚੋਣਾਂ ਲਈ ਤਿਆਰ-ਬਰ-ਤਿਆਰ ਖੜ੍ਹੀ ਹੈ ਪਰ ਚੋਣਾਂ ਚ ਦੇਰੀ ਕਰਵਾ ਕੇ ਪੁਨਜੳਬ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ ਇਸਦੇ ਨਾਲ ਹੀ ਉਹਨਾਂ ਨੇ ਪੰਜਾਬ ਸਰਕਾਰ ਤੇ ਤੰਜ ਕੱਸਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਿੱਲੀ ਪਹੁੰਚੇ ਹੁੰਦੇ ਹਨ ਅਤੇ ਅਜਿਹਾ ਲੱਗਦਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਨਹੀਂ ਬਲਕਿ ਨਜ਼ਰਾਂ ਦੀ ਸਰਕਾਰ ਹੋਵੇ ਕਿਉਂਕਿ ਜਿਸ ਤਰੀਕੇ ਨਾਲ ਆਏ ਦਿਨ ਹੀ ਗੈਂਗਵਾਰ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਅਤੇ ਲੁਟ-ਖੋਹ ਅਤੇ ਕਤਲ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। 
ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਵੀ ਚੀਜ਼ ਨਜ਼ਰ ਨਹੀਂ ਆਉਂਦੀ ਅਤੇ ਦਿੱਲੀ ਜੰਤਰ-ਮੰਤਰ ਧਰਨੇ ਤੇ ਆਪਣੇ ਹੱਕ ਲਈ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਧਰਨੇ ਬਾਰੇ ਬੋਲਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਨੂੰਨ ਆਪਣੇ ਹਿਸਾਬ ਨਾਲ ਕੰਮ ਕਰ ਰਿਹਾ ਹੈ ਅਤੇ ਪ੍ਰਦਰਸ਼ਨ ਕਰਨਾ ਹਰ ਇੱਕ ਦਾ ਹੱਕ ਬਣਦਾ ਹੈ।