ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਪਰਿਵਾਰ ਡੂੰਘੇ ਸਦਮੇ ‘ਚ

ਤਰਨਤਾਰਨ, 30 ਸਤੰਬਰ : ਜ਼ਿਲ੍ਹਾ ਤਰਨਤਾਰਨ ਦੇ ਪਿੰਡ ਨਾਗੋਕੇ ਦੇ ਕਰੀਬ ਡੇਢ ਸਾਲ ਪਹਿਲਾਂ ਕੈਨੇਡਾ ਗਏ ਨੌਜਵਾਨ ਕੰਵਲਦੀਪ ਸਿੰਘ (34) ਅਵਤਾਰ ਸਿੰਘ ਦੀ ਕੈਨੇਡਾ ‘ਚ ਬੀਮਾਰ ਹੋਣ ਕਾਰਨ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ।ਜਾਣਕਾਰੀ ਮੁਤਾਬਕ ਕੰਵਲਦੀਪ ਸਿੰਘ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ ਤੇ ਉਸਦੀ ਪਤਨੀ ਤੇ ਇਕ ਪੁੱਤਰ ਤੇ ਬੇਟੀ ਵੀ 2 ਮਹੀਨੇ ਪਹਿਲਾਂ ਹੀ ਕੈਨੇਡਾ ਗਏ ਸਨ। ਇਸ ਖਬਰ ਨਾਲ ਪਿੰਡ ‘ਚ ਸੋਗ ਦੀ ਲਹਿਰ ਹੈ ਤਾ ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਕੋਲੋਂ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਹੈ।