ਰਾਹੁਲ ਗਾਂਧੀ, ਜੋ ਭਾਰਤ ਜੋੜੋ ਯਾਤਰਾ ਕਰ ਰਹੇ ਹਨ, ਉਸ ਨਾਲ ਪੰਜਾਬ ਕਾਂਗਰਸ ਹੀ ਜੁੜ ਜਾਵੇ, ਬਹੁਤ ਹੈ : ਧਾਲੀਵਾਲ

ਅੰਮ੍ਰਿਤਸਰ 31 ਦਸੰਬਰ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅੰਮ੍ਰਿਤਸਰ ਵਿੱਚ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ, ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦਾ ਗਰਾਫ਼ ਲਗਾਤਾਰ ਘੱਟਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਜੋ ਕਾਂਗਰਸ ਪਾਰਟੀ ਦੇ ਰਾਹੁਲ ਗਾਂਧੀ ਭਾਰਤੀ ਜੋੜੇ ਯਾਤਰਾ ਕਰ ਰਹੇ ਹਨ, ਉਸ ਨਾਲ ਪੰਜਾਬ ਕਾਂਗਰਸ ਜੁੜ ਜਾਵੇ, ਇਨ੍ਹਾਂ ਹੀ ਬਹੁਤ ਹੈ| ਪੰਜਾਬ ਦੀ ਕਾਂਗਰਸ ਪਾਰਟੀ ਵਿੱਚ ਇੱਕ ਦੂਜੇ ਨਾਲ ਦੂਸ਼ਣਬਾਜ਼ੀ ਕਰਦੇ ਹੋਏ ਨਜ਼ਰ ਆ ਰਹੇ ਹਨ| ਕੁਲਦੀਪ ਸਿੰਘ ਧਾਲੀਵਾਲ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ‘ਤੇ ਸਵਾਲ ਕਰਦਿਆਂ ਕਿਹਾ ਕਿ ਪਹਿਲਾਂ ਰਾਹੁਲ ਗਾਂਧੀ ਕਾਂਗਰਸ ਨੂੰ ਪੰਜਾਬ ਵਿੱਚ ਚੰਗੀ ਤਰ੍ਹਾਂ ਜੋੜ ਲੈਣ ਫਿਰ ਹੀ ਭਾਰਤ ਜੋੜਨ ਦੀ ਗੱਲ ਕਰਨ | ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦੀ ਰਾਜਾ ਵੜਿੰਗ ਨਾਲ ਨਹੀਂ ਬਣ ਰਹੀ ਅਤੇ ਨਵਜੋਤ ਸਿੰਘ ਸਿੱਧੂ ਬਾਹਰ ਆਉਣਗੇ ਕਾਂਗਰਸ ਵਿੱਚ ਹੋਰ ਕੜਮੱਸ ਪੈਣਾ ਹੈ | ਉਨ੍ਹਾਂ ਕਿਹਾ ਬੇਸ਼ੱਕ ਕਾਂਗਰਸ 138 ਸਾਲ ਪੁਰਾਣੀ ਪਾਰਟੀ ਹੈ ਲੇਕਿਨ ਹੁਣ ਰੁੱਤ ਨਵਿਆਂ ਦੀ ਆਈ ਹੈ | ਰਾਹੁਲ ਗਾਂਧੀ ਵੱਲੋਂ ਭਾਰਤ ਦੀ ਯਾਤਰਾ ਸ਼ੁਰੂ ਕੀਤੀ ਹੋਈ ਹੈ ਜੋ ਕਿ ਜਨਵਰੀ 2023 ਦੇ ਵਿਚ ਦਾਖਲ ਹੋਵੇਗੀ ਅਤੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਕਾਂਗਰਸੀਆਂ ਵੱਲੋਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ|