ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦਾਂ, ਕੀੜੇਮਾਰ ਦਵਾਈਆਂ ਤੇ ਬੀਜਾਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ

ਤਰਨ ਤਾਰਨ, 27 ਜੂਨ : ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਵਰਤੋਂ ਵਿੱਚ ਆਉਣ ਵਾਲੇ ਖਾਦਾਂ, ਕੀੜੇਮਾਰ ਦਵਾਈਆਂ ਅਤੇ ਬੀਜਾਂ ਦੀ ਜਿਲ੍ਹੇ ਵਿੱਚ ਮਿਆਰੀ ਸਪਲਾਈ ਯਕੀਨੀ ਬਣਾਉਣ ਲਈ ਬਲਾਕ ਖਡੂਰ ਸਾਹਿਬ ਜਿਲ੍ਹਾ ਤਰਨ ਤਾਰਨ ਵਿੱਚ ਖੇਤੀ ਇੰਨਪੁਟਸ ਡੀਲਰਾਂ ਦੀਆਂ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੂੰ ਮਿਆਰੀ ਖਾਦ, ਬੀਜ, ਕੀੜੇਮਾਰ ਦਵਾਈਆਂ ਮੁਹੱਈਆ ਕਰਾਉਣ ਲਈ ਲਗਾਤਾਰ ਖੇਤੀ ਇੰਨਪੁਟਸ ਡੀਲਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ।ਜਿਸ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਜੀ ਪੰਨੂ ਦੀ ਅਗਵਾਈ ਹੇਠ ਟੀਮ ਜਿਸ ਵਿੱਚ ਤੇਜਬੀਰ ਸਿੰਘ ਏ.ਓ ਭਿੱਖਵਿੰਡ, ਗੁਰਦੀਪ ਸਿੰਘ ਏ.ਡੀ.ਓ ਇੰਨਫੋਰਸਮੈਂਟ, ਏ.ਡੀ.ਓ ਪ੍ਰਭਸਿਮਰਨ ਸਿੰਘ, ਗੁਰਬਰਿੰਦਰ ਸਿੰਘ ,ਏ. ਐਸ .ਆਈ ਗੁਰਵਿੰਦਰ ਸਿੰਘ ਅਤੇ ਕੰਵਲਪ੍ਰੀਤ ਸਿੰਘ ਸ਼ਾਮਿਲ ਸਨ ਨੇ ਬਲਾਕ ਖਡੂਰ ਸਾਹਿਬ ਜਿਲ੍ਹਾ ਤਰਨ ਤਾਰਨ ਵਿੱਚ ਖੇਤੀ ਡੀਲਰਾਂ ਦੀਆਂ ਦੁਕਾਨਾਂ ਅਤੇ ਗੋਦਾਮਾਂ ਦੀ ਚੈਕਿੰਗ ਕੀਤੀ। ਖੇਤੀ ਇੰਨਪੁਟਸ ਦੇ ਸੈਂਪਲ ਭਰੇ। ਉਹਨਾਂ ਦੱਸਿਆ ਕਿ ਜੋ ਉਣਤਾਈਆਂ ਪਾਈਆ ਗਈਆਂ ਹਨ, ਉਸ ਸਬੰਧੀ ਡੀਲਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਇਸ ਸਬੰਧੀ ਜੇਕਰ ਕਿਸੇ ਡੀਲਰ ਵੱਲੋਂ ਢੁੱਕਵਾਂ ਜਵਾਬ ਨਹੀਂ ਦਿੱਤਾ ਜਾਂਦਾ ਤਾਂ ਉਸਦਾ ਲਾਇਸੰਸ ਰੱਦ ਕਰ ਦਿੱਤਾ ਜਾਵੇਗਾ। ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂ ਨੇ ਜਿਲ੍ਹਾ ਤਰਨ ਤਾਰਨ ਦੇ ਖੇਤੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮਿਆਰੀ ਇੰਨਪੁਟਸ ਮੁਹੱਈਆ ਕਰਾਉਣ ਲਈ ਲਗਾਤਾਰ ਚੈਕਿੰਗ ਕਰਦੇ ਰਹਿਣ ਅਤੇ ਟੀਚੇ ਅਨੁਸਾਰ ਸੈਂਪਲਿੰਗ ਕਰਦੇ ਰਹਿਣ । ਉਹਨਾਂ ਕਿਸਾਨ ਭਰਾਵਾਂ ਨੂੰ ਵੀ ਅਪੀਲ ਕੀਤੀ ਕਿ ਕਿਸਾਨ ਵੀਰ ਖੇਤੀ ਇੰਨਪੁਟਸ ਖਰੀਦਣ ਸਮੇਂ ਪੱਕਾ ਬਿੱਲ ਜਰੂਰ ਲੈਣ ਅਤੇ ਖਾਦ, ਬੀਜ, ਕੀੜੇਮਾਰ ਦਵਾਈਆਂ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਸ਼ਿਫਾਰਿਸਸ਼ੁਦਾ ਮਾਤਰਾ ਅਨੁਸਾਰ ਕਰਨ।