ਗੁਰਦਾਸਪੁਰ, 18 ਨਵੰਬਰ 2024 : ਜ਼ਿਮਨੀ ਚੋਣ, 10- ਡੇਰਾ ਬਾਬਾ ਨਾਨਕ ਲਈ 20 ਨਵੰਬਰ ਨੂੰ ਪੈ ਰਹੀਆਂ ਵੋਟਾਂ ਸਬੰਧੀ ਅੱਜ ਜਨਰਲ ਅਬਜ਼ਰਵਰ ਸ੍ਰੀ ਅਜੇ ਸਿੰਘ ਤੋਮਰ ਅਤੇ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਨਿਗਰਾਨੀ ਹੇਠ ਪੋਲਿੰਗ ਪਾਰਟੀਆਂ ਅਤੇ ਮਾਈਕਰੋ ਆਬਜ਼ਰਵਰ ਨੂੰ ਪੋਲਿੰਗ ਸਟੇਸ਼ਨ ਅਲਾਟ ਕਰਨ ਦੀ ਫਾਈਨਲ ਰੈਂਡੇਮਾਇਜੇਸ਼ਨ ਕੀਤੀ ਗਈ। ਇਸ ਮੌਕੇ ਸੁਰਿੰਦਰ ਸਿੰਘ, ਵਧੀਕ ਡਿਪਟੀ (ਜ) ਕਮਿਸ਼ਨਰ ਗੁਰਦਾਸਪੁਰ, ਰਾਜਪਾਲ ਸਿੰਘ ਸੇਖੋਂ, ਐਸਡੀਐਮ ਡੇਰਾ ਬਾਬਾ ਨਾਨਕ, ਚੋਣ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ, ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਕਰਨ ਸੋਨੀ ਹਾਜ਼ਰ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਅੱਜ ਪੋਲਿੰਗ ਪਾਰਟੀਆਂ ਦੀ ਤੀਸਰੀ ਰੈਂਡੇਮਾਈਜੇਸ਼ਨ ਕੀਤੀ ਗਈ ਹੈ ਅਤੇ ਨਾਲ ਹੀ ਪੋਲਿੰਗ ਪਾਰਟੀਆਂ ਨੂੰ ਬੂਥ ਅਲਾਟ ਕੀਤੇ ਗਏ ਹਨ। ਇਸ ਤੋਂ ਇਲਾਵਾ ਅੱਜ ਮਾਈਕਰੋ ਆਬਜ਼ਰਵਰ ਰੈਂਡੇਮਾਈਜੇਸ਼ਨ ਕਰਕੇ ਉਨ੍ਹਾਂ ਨੂੰ ਵੀ ਪੋਲਿੰਗ ਬੂਥਾਂ ਦੀ ਅਲਾਟਮੈਂਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 19 ਨਵੰਬਰ ਨੂੰ ਪੋਲਿੰਗ ਪਾਰਟੀਆਂ ਨੂੰ ਈ.ਵੀ.ਐੱਮ. ਮਸ਼ੀਨਾਂ ਨਾਲ ਪੋਲਿੰਗ ਬੂਥਾਂ ਉੱਪਰ ਰਵਾਨਾ ਕੀਤਾ ਜਾਵੇਗਾ ਅਤੇ 20 ਨਵੰਬਰ ਨੂੰ ਵੋਟਾਂ ਪੈਣਗੀਆਂ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਸ਼ਾਂਤਮਈ ਮਾਹੌਲ ਵਿੱਚ ਅਜ਼ਾਦ ਤੇ ਨਿਰਪੱਖ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਤਿਆਰ ਹੈ।