ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਹਿਰ ਅੰਦਰ ਰਿਕਾਰਡ ਵਿਕਾਸ ਕਰਵਾਏ ਜਾ ਰਹੇ ਹਨ

  • ਵਾਰਡ ਨੰਬਰ 14 ਬੀ.ਵੀ.ਐਨ ਸਕੂਲ ਨੇੜੇ ਵਿਕਾਸ ਕੰਮਾਂ ਦੀ ਸ਼ੁਰੂਆਤ-ਵਾਰਡ ਵਾਸੀਆਂ ਕੀਤਾ ਧੰਨਵਾਦ

ਬਟਾਲਾ, 21 ਜੁਲਾਈ : ਵਿਧਾਇਕ ਅਮਨਸ਼ੇਰ ਸਿੰਘ ਕਲਸੀ ਵਲੋਂ ਸ਼ਹਿਰ ਬਟਾਲਾ ਦੀ ਵਿਕਾਸ ਪੱਖੋ ਨੁਹਾਰ ਬਦਲੀ ਜਾ ਰਹੀ ਹੈ ਅਤੇ ਲੋਕਾਂ ਦੀਆਂ ਪੁਰਾਣੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਧੀਰਜ ਵਰਮਾ, ਆਪ ਪਾਰਟੀ ਦੇ ਲੀਗਲ ਜੁਆਇੰਟ ਸੈਕਰਟਰੀ ਪੰਜਾਬ ਅਤੇ ਬੰਨੀ ਵਰਮਾ, ਨਰਿੰਦਰ ਵਰਮਾ, ਦਨੇਸ਼ ਅਗਰਵਾਲ, ਮਨੀਸ਼ ਮਹਾਜਨ, ਅਜੇ ਭਾਟੀਆਂ ਅਤੇ ਪਿ੍ਰੰਸ ਸ਼ਰਮਾ ਨੇ ਕੀਤਾ। ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਾਰਡ ਨੰਬਰ 14 ਬੀ.ਵੀ.ਐਨ ਸਕੂਲ ਨੇੜੇ ਗਲੀ ਦੇ ਵਿਕਾਸ ਕੰਮ ਸ਼ੁਰੂ ਕਰਵਾਇਆ ਗਿਆ ਹੈ ਅਤੇ ਨਾਲ ਸੀਵਰੇਜ ਵੀ ਪਾਇਆ ਜਾਵੇਗਾ। ਧੀਰਜ ਵਰਮਾ ਤੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਦੋਂ ਦੇ ਸ਼ੈਰੀ ਕਲਸੀ ਬਟਾਲਾ ਦੇ ਵਿਧਾਇਕ ਬਣੇ ਹਨ, ਉਸ ਦਿਨ ਤੋਂ ਬਟਾਲਾ ਸ਼ਹਿਰ ਅੰਦਰ ਵਿਕਾਸ ਕੰਮਾਂ ਦੀ ਝੜੀ ਲੱਗੀ ਹੋਈ ਹੈ। ਲੋਕਾਂ ਦੀਆਂ ਪੁਰਾਣੀਆਂ ਸਮੱਸਿਆਵਾਂ ਦੂਰ ਕੀਤੀਆਂ ਜਾ ਰਹੀਆਂ ਹਨ। ਸ਼ਹਿਰ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕਰਵਾ ਰਹੇ ਹਨ। ਵਾਰਡ ਵਾਸੀਆਂ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੀ ਵਿਕਾਸ ਪੱਖੋ ਨੁਹਾਰ ਬਦਲੀ ਜਾ ਰਹੀ ਹੈ। ਸ਼ਹਿਰ ਵਿਚਲੀਆਂ ਵਿਰਾਸਤ ਦੀ ਪੁਨਰ-ਸੁਰਜੀਤੀ ਤੇ ਨਵੀਨੀਕਰਨ  ਲਈ ਸ਼ਲਾਘਾਯੋਗ ਯਤਨ ਕੀਤੇ ਗਏ ਹਨ। ਲਾਇਬ੍ਰੇਰੀ ਦੀ ਇਮਾਰਤ ਦੀ ਉਸਾਰੀ ਕੀਤੀ ਜਾ ਰਹੀ ਹੈ। ਬਜਾਰਾਂ ਵਿੱਚ ਵਿਰਾਸਤੀ ਦਿੱਖ ਵਾਲੀਆਂ ਸਟਰੀਟ ਲਗਾਈਆਂ ਗਈਆਂ ਹਨ। ਸ਼ਹਿਰ ਦੇ ਪ੍ਰਮੁੱਖ ਚੌਕਾਂ ਨੂੰ ਚੋੜਾ ਕੀਤਾ ਗਿਆ ਹੈ। ਸ਼ਹਿਰ ਦੇ ਐਂਟਰੀ ਪੁਆਇੰਟਾਂ ’ਤੇ ਸ਼ਾਨਦਾਰ ਗੇਟਾਂ ਦੀ ਉਸਾਰੀ ਕਰਵਾਉਣ ਦਾ ਕੰਮ ਛੇਤੀ ਸ਼ੁਰੂ ਹੋਣ ਵਾਲਾ ਹੈ। ਸ਼ਹਿਰ ਵਿਚਲੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਨੂੰ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।