ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ 15 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸ਼ਟਰੇਸ਼ਨ

  • ਵੋਟ ਬਣਵਾਉਣ ਲਈ ਫਾਰਮ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੈਬਸਾਈਟ https://gurdaspur.nic.in/ ਤੇ ਉੁਪਲਬਧ

ਬਟਾਲਾ, 30 ਅਕਤੂਬਰ : ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਹੈ ਕਿ ਕਮਿਸ਼ਨਰ ਗੁਰਦੁਆਰਾ ਚੋਣਾ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 11959 ਅਧੀਨ ਗੁਰਦੁਆਰਾ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 21 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਇਹ 15 ਨਵੰਬਰ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਵੋਟ ਬਣਾਉਣ ਲਈ ਫਾਰਮ ਨੰਬਰ-1, ਕੇਸਾਧਾਰੀ ਸਿੱਖ ਲਈ ਭਰਿਆ ਜਾਵੇਗਾ ਅਤੇ 5 ਦਸੰਬਰ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੋਟ ਬਣਵਾਉਣ ਲਈ ਵੋਟਰ ਦੀ ਉਮਰ 21 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ। 21 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਕਿ ਆਪਣੀ ਦਾੜ੍ਹੀ ਜਾਂ ਕੇਸਾਂ ਨੂੰ ਕੱਟਦਾ ਨਾ ਹੋਵੇ ਅਤੇ ਫਾਰਮ ਵਿੱਚ ਦਰਜ਼ ਨਿਯਮਾਂ ਦੀ ਪਾਲਣਾ ਕਰਦਾ ਹੋਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਵੋਟਰ ਜਿਥੇ ਰਹਿੰਦਾ ਹੋਵੇ ਉਥੋਂ ਦੇ ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਵਾਉਣ ਲਈ ਫਾਰਮ ਭਰ ਕੇ ਪਿੰਡਾਂ ਵਿੱਚ ਪਟਵਾਰੀਆਂ ਅਤੇ ਸ਼ਹਿਰਾਂ ਵਿੱਚ ਸਬੰਧਤ ਉਪ ਮੰਡਲ ਮੈਜਿਸਟਰੇਟ ਵੱਲੋਂ ਨਿਯੁਕਤ ਕਰਮਚਾਰੀਆਂ ਨੂੰ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਫਾਰਮ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਆਧਾਰ ਕਾਰਡ ਜਾਂ ਚੋਣ ਕਮਿਸ਼ਨ ਵੱਲੋਂ ਜਾਰੀ ਵੋਟਰ ਸ਼ਨਾਖਤੀ ਕਾਰਡ ਤੋਂ ਵੋਟਰ ਦਾ ਨਾਮ, ਮਾਤਾ/ਪਿਤਾ ਅਤੇ ਪਤੀ ਦੇ ਨਾਮ ਆਦਿ ਦੀ ਤਸਦੀਕ ਅਤੇ ਪੁਸ਼ਟੀ ਕੀਤੀ ਜਾਵੇਗੀ ਅਤੇ ਨੰਬਰ ਲਿਖਿਆ ਜਾਵੇਗਾ। ਉਨਾਂ ਨੇ ਦੱਸਿਆ ਕਿ ਵੋਟ ਬਣਵਾਉਣ ਲਈ ਫਾਰਮ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੈਬਸਾਈਟ https://gurdaspur.nic.in/ ਤੇ ਉੁਪਲਬਧ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਦੀ ਸਥਿਤੀ ਵਿੱਚ ਕਾਰਜਸਾਧਕ ਅਫਸਰ ਵੱਲੋਂ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਭਰ ਕੇ ਮਿਥੇ ਸਮੇਂ ਵਿੱਚ ਦਿੱਤਾ ਜਾਵੇ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਹਿੱਸਾ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ।