ਐਸ. ਡੀ. ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਵਿਕਰਮਜੀਤ ਸਿੰਘ ਪਾਂਥੇ ਵਲੋਂ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਲੈ ਕੀਤੀ ਗਈ ਚੈਕਿੰਗ

ਬਟਾਲਾ, 5 ਅਕਤੂਬਰ 2024 : ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ. ਡੀ. ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਚੈੱਕ ਕੀਤਾ ਗਿਆ। ਇਸ ਮੌਕੇ  ਸੈਨੇਟਰੀ ਇੰਸਪੈਕਟਰ ਵਿਕਾਸ ਵਾਸਦੇਵ ਵੀ ਮੌਜੂਦ ਸਨ। ਕਮਿਸ਼ਨਰ, ਵਿਕਰਮਜੀਤ ਸਿੰਘ ਪਾਂਥੇ ਨੇ ਟਰਾਲੀਆ ਦਾ ਰੂਟ ਅਤੇ ਸ਼ਹਿਰ ਵਿਚ ਝਾੜੂ ਮਾਰ ਰਹੇ ਸਫ਼ਾਈ ਸੇਵਕਾਂ ਦੀ ਚੈਕਿੰਗ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਨਗਰ ਨਿਗਮ ਬਟਾਲਾ ਵਲੋਂ ਡੋਰ ਟੂ ਡੋਰ ਕੂੜਾ ਇਕੱਠਾ ਕਰਨ, ਸ਼ਹਿਰ ਵਿੱਚ ਕੂੜੇ ਦੇ ਢੇਰਾਂ ਦਾ ਨਿਪਟਾਰਾ ਕਰਨ, ਡੰਪ ਸਾਈਟ ਵਿੱਚ ਸੁਧਾਰ, ਗਲੀਆਂ-ਨਾਲੀਆਂ ਦੀ ਸਫਾਈ ਕਰਨ ਅਤੇ ਸ਼ਹਿਰ ਅੰਦਰ ਸਾਫ ਸਫਾਈ ਵਿਵਸਥਾ ਨੂੰ ਲਗਾਤਾਰ ਠੀਕ ਰੱਖਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਸਾਫ਼-ਸੁਥਰਾ ਤੇ ਖੂਬਸੂਰਤ ਬਣਾਇਆ ਜਾਵੇਗਾ। n