‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸ਼ਵ’ 27 ਤੋਂ 29 ਅਕਤੂਬਰ ਤੱਕ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਹੋਵੇਗਾ : ਡਿਪਟੀ ਕਮਿਸ਼ਨਰ

  • 27 ਅਕਤੂਬਰ ਨੂੰ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਕਰਨਗੇ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸ਼ਵ’ ਦਾ ਉਦਘਾਟਨ
  • ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਜੋਸ਼ ਉਤਸ਼ਵ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ- ‘ਜੋਸ਼ ਉਤਸ਼ਵ’ ਲਈ ਐਂਟਰੀ ਬਿਲਕੁਲ ਮੁਫ਼ਤ ਹੈ

ਬਟਾਲਾ, 25 ਅਕਤੂਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 27 ਤੋਂ 29 ਅਕਤੂਬਰ ਤੱਕ ਗੁਰਦਾਸਪੁਰ ਵਿਖੇ ਮਹਾਨ ਜਰਨੈਲ ‘ਸਰਦਾਰ ਹਰੀ ਸਿੰਘ ਨਲਵਾ’ ਨੂੰ ਸਮਰਪਿਤ ਰਾਜ ਪੱਧਰੀ ‘ਜੋਸ਼ ਉਤਸ਼ਵ’ ਕਰਵਾਇਆ ਜਾ ਰਿਹਾ ਹੈ। ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸ਼ਵ’ ਸਬੰਧੀ ਤਿੰਨ ਰੋਜ਼ਾ ਵਿਸ਼ੇਸ਼ ਸਮਾਗਮ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਹੋਵੇਗਾ। ਜੋਸ਼ ਉਤਸਵ ਲਈ ਐਂਟਰੀ ਬਿਲਕੁੱਲ ਮੁਫ਼ਤ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 27 ਅਕਤੂਬਰ ਨੂੰ ਬਾਅਦ ਦੁਪਹਿਰ 3:00 ਵਜੇ ਸੂਬੇ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸ਼ਵ’ ਦਾ ਉਦਘਾਟਨ ਵਜੇ ਕਰਨਗੇ। ‘ਜੋਸ਼ ਉਤਸ਼ਵ’ ਦੌਰਾਨ ਸਰਦਾਰ ਹਰੀ ਸਿੰਘ ਨਲਵਾ ਬਾਰੇ ਜਾਣਕਾਰੀ ਸਾਂਝੀ ਕਰਨ ਦੇ ਨਾਲ ਢਾਡੀ ਵਾਰਾਂ, ਗਤਕਾ, ਨਾਟਕ, ਫ਼ੌਜੀ ਬੈਂਡ ਤੇ ਪੰਜਾਬ ਦੇ ਲੋਕ ਨਾਚਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸ਼ਹੀਦ ਹੋਏ ਫ਼ੌਜੀ ਵੀਰਾਂ ਦੀਆਂ ਬਹਾਦਰੀ ਗਥਾਵਾਂ ਦੱਸੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ‘ਜੋਸ਼ ਉਤਸਵ’ ਸਬੰਧੀ ਵਿਸ਼ੇਸ਼ ਸਟੇਜ ਲਗਾਈ ਜਾਵੇਗੀ। ਪਹਿਲੀ ਸ਼ਾਮ 27 ਅਕਤੂਬਰ ਨੂੰ ਪੰਜਾਬ ਦੇ ਪ੍ਰਸਿੱਧ ਲੋਕ ਗਾਇਕ ਰਾਜਵੀਰ ਜਵੰਦਾ ਵੱਲੋਂ ਜੋਸ਼ ਉਤਸ਼ਵ ਦੌਰਾਨ ਆਪਣੇ ਗੀਤਾਂ ਨਾਲ ਹਾਜ਼ਰੀ ਲਗਵਾਈ ਜਾਵੇਗੀ। 28 ਅਕਤੂਬਰ ਦੀ ਸ਼ਾਮ ਨੂੰ ਪ੍ਰਸਿੱਧ ਲੋਕ ਗਾਇਕ ਗੁਰਵਿੰਦਰ ਬਰਾੜ ਅਤੇ 29 ਅਕਤੂਬਰ ਦੀ ਸ਼ਾਮ ਨੂੰ ਸਮਾਪਤੀ ਸਮਾਰੋਹ ਮੌਕੇ ਪ੍ਰਸਿੱਧ ਲੋਕ ਗਾਇਕ ਹਰਭਜਨ ਸ਼ੇਰਾ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮੰਨੋਰੰਜ਼ਨ ਕਰਨਗੇ। ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜੋਸ਼ ਉਤਸ਼ਵ ਦੌਰਾਨ ਖਾਣ-ਪੀਣ ਦੇ ਵੱਖ-ਵੱਖ ਸਟਾਲ ਲਗਾਉਣ ਦੇ ਨਾਲ ਬੱਚਿਆਂ ਦੇ ਮੰਨੋਰੰਜ਼ਨ ਲਈ ਝੂਲੇ ਆਦਿ ਵੀ ਲਗਾਏ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਦਰਸ਼ਕਾਂ ਦੇ ਬੈਠਣ ਅਤੇ ਵਾਹਨਾਂ ਦੀ ਪਾਰਕਿੰਗ ਆਦਿ ਦੇ ਵੀ ਵਧੀਆ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ 27 ਤੋਂ 29 ਅਕਤੂਬਰ ਤੱਕ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਹੋ ਰਹੇ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸ਼ਵ’ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ।