ਸੁਖਬੀਰ ਸਿੰਘ ਬਾਦਲ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਜਿਮਨੀ ਚੋਣਾਂ ਵਿੱਚ ਹਿੱਸਾ ਲੈ ਸਕਦਾ ਹੈ : ਗਿਆਨੀ ਰਘਬੀਰ ਸਿੰਘ 

ਅੰਮ੍ਰਿਤਸਰ, 24 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਸਰਕਾਰ ਦੇ ਸਮੇਂ ਹੋਈਆਂ ਬੇਅਦਬੀਆਂ ਦੇ ਦੋਸ਼ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਵਿੱਚ ਹੋਣ ਵਾਲੇ ਜਿਮਨੀ ਚੋਣਾਂ ਨਹੀਂ ਲੜ ਪਾਉਣਗੇ। ਇਹ ਇੱਕ ਵਾਰ ਫਿਰ ਤੋਂ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਕੀਤਾ ਗਿਆ ਹੈ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੋ ਕਿ ਇੱਕ ਪੰਥਕ ਪਾਰਟੀ ਹੈ ਉਸਦੇ ਸਾਰੇ ਨੁਮਾਇੰਦੇ ਪੰਜਾਬ ਵਿੱਚ ਹੋਣ ਵਾਲੀਆਂ ਜਿਮਨੀ ਚੋਣਾਂ ਵਿੱਚ ਹਿੱਸਾ ਲੈ ਸਕਦੇ ਹਨ ਅਤੇ ਸਿਰਫ ਔਰ ਸਿਰਫ ਸੁਖਬੀਰ ਸਿੰਘ ਬਾਦਲ ਨੂੰ ਛੱਡ ਕੇ ਕਿਉਂਕਿ ਉਹਨਾਂ ਦੇ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਤੇ ਕੁਝ ਸਮੇਂ ਬਾਅਦ ਫੈਸਲਾ ਆਉਣ ਵਾਲਾ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਹੱਕ ਬਣਦਾ ਹੈ ਪੰਜਾਬ ਵਿੱਚ ਚੋਣਾਂ ਵਿੱਚ ਹਿੱਸਾ ਲੈਣਾ, ਕਦੀ ਵੀ ਉਹਨਾਂ ਨੂੰ ਰੋਕਿਆ ਨਹੀਂ ਜਾ ਸਕਦਾ। ਅੱਗੇ ਬੋਲਦੇ ਹੋਏ ਰਘਬੀਰ ਸਿੰਘ ਨੇ ਕਿਹਾ ਕਿ ਜਿੰਨਾ ਚਿਰ ਤੱਕ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਸਜ਼ਾ ਨਹੀਂ ਸੁਣਾਈ ਜਾ ਸਕਦੀ ਓਨੀ ਦੇਰ ਤੱਕ ਸੁਖਬੀਰ ਸਿੰਘ ਬਾਦਲ ਚੋਣ ਨਹੀਂ ਲੜ ਪਾਉਣਗੇ ।