ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਤੇ ਹਲਕੇ ਦਾ ਸਰਬਪੱਖੀ ਵਿਕਾਸ ਮੇਰੀ ਪਹਿਲੀ ਤਰਜੀਹ -ਵਿਧਾਇਕ ਸ਼ੈਰੀ ਕਲਸੀ

  • ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਬਟਾਲਾ, 10 ਅਕਤੂਬਰ : ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਤੇ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਮੇਰੀ ਪਹਿਲੀ ਤਰਜੀਹ ਹੈ ਤੇ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ। ਆਪਣੇ ਗ੍ਰਹਿ ਵਿਖੇ ਲੋਕ ਮਿਲਣੀ ਦੌਰਾਨ ਉਨਾਂ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ।ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਹਲਕਾ ਵਾਸੀਆਂ ਨੇ ਜੋ ਵਿਸ਼ਵਾਸ ਉਨਾਂ ਉੱਪਰ ਪ੍ਰਗਟਾਇਆ ਹੈ,ਉਸ ਉੱਪਰ ਉਹ ਖਰ੍ਹਾ ਉੱਤਰਨਗੇ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਦੀਆਂ ਦਰਪੇਸ਼ ਮੁਸ਼ਕਿਲਾਂ ਸੁਣਕੇ ਹੱਲ ਕਰਵਾਉਣ ਦੇ ਨਾਲ ਹਲਕੇ ਅੰਦਰ ਮੁੱਢਲੇ ਵਿਕਾਸ ਕੰਮ ਤੇਜ਼ਗਤੀ ਨਾਲ ਕਰਵਾਏ ਜਾ ਰਹੇ ਹਨ ਤੇ ਵਿਕਾਸ ਕਾਰਜਾਂ ਵਿੱਚ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ। ਉਨਾਂ ਕਿਹਾ ਕਿ ਜਿਥੇ ਵਿਕਾਸ ਕਾਰਜ ਚੱਲ ਰਹੇ ਹਨ, ਓਥੇ ਸਬੰਧਤ ਵਿਭਾਗ ਨੂੰ ਕੰਮ ਦੀ ਗੁਣਵੱਤਾ ਤੇ ਮਿਆਰੀ ਕੰਮ ਕਰਨ ਲਈ ਸਖ਼ਤ ਹਦਾਇਤ ਕੀਤੀ ਗਈ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਸ਼ਹਿਰ ਬਟਾਲਾ ਦੇ ਐਂਟਰੀ ਪੁਆਇੰਟਾਂ ਤੇ ਸ਼ਾਨਦਾਰ ਗੇਟਾਂ ਦੀ ਉਸਾਰੀ ਕਰਵਾਈ ਜਾਵੇਗੀ ਅਤੇ ਸ਼ਹਿਰ ਵਿਚਲੇ ਪ੍ਰਮੁੱਖ ਚੌਕਾਂ ਨੂੰ ਸੁੰਦਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ 12 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਬਾਈਪਾਸ ਤੋਂ ਹੰਸਲੀ ਪੁਲ ਤੱਕ ਸੜਕ ਚੌੜੀ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਡੇਰਾ ਬਾਬਾ ਨਾਨਕ ਰੇਲਵੇ ਬਿ੍ਰਜ ਤੋਂ ਬਾਈਪਾਸ ਤੱਕ ਸੜਕ ਬਣਾਉਣ ਦਾ ਕੰਮ ਚੱਲ ਰਿਹਾ ਹੈ। ਸ਼ਹਿਰ ਵਿਚਲੀ ਲਾਇਬਰੇਰੀ ਦੀ ਇਮਾਰਤ ਦਾ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਤੋਂ ਇਲਾਵਾ ਵੱਖ-ਵੱਖ ਵਿਕਾਸ ਕਾਰਜ ਸ਼ਹਿਰੀ ਤੇ ਪੇਂਡੂ ਖੇਤਰ ਵਿੱਚ ਚੱਲ ਰਹੇ ਹਨ। ਇਸ ਮੌਕੇ ਐਮ ਸੀ ਬਲਵਿੰਦਰ ਸਿੰਘ ਮਿੰਟਾ, ਸਰਦੂਲ ਸਿੰਘ, ਰਾਜੇਸ਼ ਤੁਲੀ, ਮਨਜੀਤ ਸਿੰਘ ਭੁੱਲਰ, ਯਸ਼ਪਾਲ ਮਹਾਜਨ, ਬਲਜੀਤ ਸਿੰਘ ਰੰਧਾਵਾ, ਮਨਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਬੰਟੀ ਟਰੇਂਡਜ਼ ਸਮੇਤ ਵੱਖ-ਵੱਖ ਪਿੰਡਾਂ ਦੇ ਮੋਹਤਬਰ ਤੇ ਸ਼ਹਿਰ ਵਾਸੀ ਮੋਜੂਦ ਸਨ।