ਨਵੀਆਂ ਵੋਟਾਂ ਬਣਾਉਣ ਸਬੰਧੀ ਵਿਸ਼ੇਸ਼ ਕੈਂਪ

ਬਟਾਲਾ, 22  ਨਵੰਬਰ : ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਸ਼੍ਰੀਮਤੀ ਮੰਮਤਾ ਖੁਰਾਣਾ ਸੇਠੀ ਦੀ ਅਗਵਾਈ ਵਿੱਚ ਸਹਾਇਕ ਸਵੀਪ ਨੋਡਲ ਅਫਸਰ ਲਖਵਿੰਦਰ ਸਿੰਘ ਵੱਲੋਂ ਆਰ.ਡੀ ਖੋਸਲਾ ਸਕੂਲ ਬਟਾਲਾ ਵਿਖੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸੀਨੀ: ਸੈਕੰ: ਸਕੂਲ ਮੁੱਖੀਆਂ ਨਾਲ ਅਹਿਮ ਮੀਟਿੰਗ ਕਰਕੇ 18-19 ਸਾਲ ਦੇ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਟੀਮ ਵਲੋਂ ਵਿਦਿਆਰਥੀਆਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਦੀ ਮਹੱਤਤਾ ਬਾਰੇ ਦੱਸਦਿਆ ਕਿਹਾ ਗਿਆ ਕਿ ਲੋਕਤੰਤਰ ਦੀ ਮਜਬੂਤੀ ਲਈ ਬਹੁਤ ਜਰੂਰੀ ਹੈ ਕਿ ਵੋਟ ਬਣਾਈ ਵੀ ਜਾਵੇ ਤੇ ਵੋਟ ਦੇ ਹੱਕ ਦਾ ਇਸਤੇਮਾਲ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਲ੍ਹੇ ਭਰ ਅੰਦਰ 18-19 ਸਾਲਾਂ ਦੇ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਸਕੇ। ਇਸ ਮੌਕੇ ਇਸ ਮੌਕੇ ਸਵੀਪ ਟੀਮ ਤੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਪਰਮਜੀਤ ਸਿੰਘ ਕਲਸੀ , ਲੈਕਚਰਾਰ ਗੁਰਮੀਤ ਸਿੰਘ ਭੋਮਾ, ਗਗਨਦੀਪ ਸਿੰਘ, ਅਮਰਜੀਤ ਸਿੰਘ ਪੁਰੇਵਾਲ ਅਤੇ ਪਰਮਿੰਦਰ ਸਿੰਘ ਸੈਣੀ ਹਾਜ਼ਰ ਸਨ।