ਪਿੰਡ ਮਸਾਣੀਆਂ ਵਿਖੇ ਲੋਕਾਂ ਦੀਆਂ ਮੁਸ਼ਕਲਾ ਹੱਲ ਕਰਨ ਲਈ ਲੱਗਾ ਵਿਸ਼ੇਸ਼ ਕੈਂਪ

ਬਟਾਲਾ, 25 ਅਕਤੂਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾ ਦੀਆਂ ਮੁਸ਼ਕਿਲਾਂ ਹੱਲ਼ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਦੂਰ ਦਫਤਰਾਂ ਵਿੱਚ ਕੰਮ ਕਰਵਾਉਣ ਤੋਂ ਰਾਹਤ ਮਿਲ ਸਕੇ। ਇਸੇ ਮੰਤਵ ਤਹਿਤ ਬਲਾਕ ਬਟਾਲਾ ਦੇ ਪਿੰਡ ਮਸਾਣੀਆਂ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਸ ਵਿੱਚ ਪਿੰਡ ਮਸਾਣੀਆਂ, ਪਿੰਡ ਪੁਰਾਣਾ, ਦਵਾਨੀਕਲਾਂ, ਦਵਾਨੀ ਖੁਰਦ, ਪੱਤੀਲਖੋਰਾ, ਪਿੰਡਾਂ ਦੇ ਲੋਕਾਂ ਨੇ ਆਪਣੀ ਮੁਸ਼ਕਲਾਂ ਜ਼ਿਲ੍ਹਾਂ ਪ੍ਰਸ਼ਾਸ਼ਨ ਨੂੰ ਦੱਸੀਆਂ।ਇਸ ਮੌਕੇ ਤਹਿਸੀਲਦਾਰ ਬਟਾਲਾ ਅਭਿਸ਼ੇਕ ਵਰਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ ਸ਼ਾਇਰੀ ਭੰਡਾਰੀ, ਐਸਡੀਐਮ ਬਟਾਲਾ ਦੀ ਅਗਵਾਈ ਹੇਠ ਲੋਕਾਂ ਦੀਆਂ ਮੁਸ਼ਕਲਾ ਹੱਲ਼ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਲੋਂ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਯੋਗ ਲਾਭਪਾਤਰੀਆਂ ਨੂੰ ਭਲਾਈ ਸਕੀਮਾਂ ਦਾ ਲਾਭ  ਮੌਕੇ ਤੇ ਦਿੱਤਾ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਅੱਜ ਦੇ ਇਸ ਕੈਂਪ ਵਿੱਚ ਲੋਕਾਂ ਵਲੋਂ ਆਪਣੀਆਂ ਮੁਸ਼ਕਿਲਾਂ ਤੋ ਜਾਣੂ ਕਰਵਾਇਆ ਗਿਆ ਹੈ, ਜਿਸ ਨੂੰ ਹੱਲ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ। ਲੋਕਾਂ ਵੱਲੋਂ  ਕੱਚੇ ਕੋਠਿਆ ਦੀਆ ਗ੍ਰਾਂਟਾਂ, ਮਨਰੇਗਾ ਕਾਰਡ, ਰਾਸ਼ਨ ਕਾਰਡ, ਬੁਢਾਪਾ ਪੈਨਸ਼ਨ, ਗਲੀਆਂ- ਨਾਲੀਆਂ ਦੀ ਸਾਫ- ਸਫਾਈ ਅਤੇ ਨਵੀਆਂ ਗਲੀਆਂ ਬਣਾਉਣ, ਪੀਣ ਵਾਲੇ ਸਾਫ ਪਾਣੀ ਅਤੇ ਛੱਪੜਾਂ ਦੀ ਸਫਾਈ ਆਦਿ ਮੁਸ਼ਕਲਾਂ ਜਾਣੂ ਕਰਵਾਈਆਂ। ਇਸ ਵਿਚੋਂ ਕੁਝ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਤੇ ਬਾਕੀ ਮੁਸ਼ਕਿਲਾਂ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।  ਇਸ ਮੌਕੇ ਕੈਂਪ ਵਿੱਚ ਪਹੁੰਚੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੱਕ ਛੱਤ ਹੇਠਾਂ ਹੀ ਵੱਖ ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਭਲਾਈ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ ਹੈ, ਜਿਸ ਨਾਲ ਉਨਾਂ ਨੂੰ ਬੁਹਤ ਲਾਭ ਮਿਲਿਆ ਹੈ। ਉਨਾਂ ਇਸ ਉਪਰਾਲੇ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਬੀਡੀਪੀਓ ਬਟਾਲਾ ਵਿਪਨ ਕੁਮਾਰ, ਸ਼ਮਸ਼ੇਰ ਸਿੰਘ ਐਸ.ਈ.ਪੀ.ਓ, ਪਟਵਾਰੀ ਗੁਵਿੰਦਰ ਸਿੰਘ, ਨਗਰ ਨਿਗਮ ਇੰਸਪੈਕਟਰ ਬਟਾਲਾ ਪਲਵਿੰਦਰ ਸਿੰਘ, ਜਸਵੰਤ ਸਿੰਘ, ਇੰਦਰਜੀਤ ਕੌਰ, ਜੇਈ ਗੁਰਸੇਵਕ ਸਿੰਘ ਮੰਡੀ ਬੋਰਡ, ਜੇਈ ਜਸਵਿੰਦਰ ਸਿੰਘ, ਸਰਪੰਚ ਗੁਰਵਿੰਦਰ ਸਿੰਘ, ਸਰਪੰਚ ਜਸਬੀਰ ਸਿੰਘ,  ਕਾਂਤਾ ਦੇਵੀ ਆਸ਼ਾ ਵਰਕਰ ਅਦਿ ਵੱਖ- ਵੱਖ ਵਿਭਾਗਾ ਦੇ ਅਧਿਅਕਾਰੀ ਮੌਜੂਦ ਸਨ।