ਪਿੰਡ ਚਾਹਲ ਕਲਾਂ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਲੱਗੇਗਾ 10 ਅਗਸਤ ਨੂੰ ਵਿਸ਼ੇਸ ਕੈਂਪ

  • ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਦੇ ਨਾਲ ਲੋਕ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ

ਬਟਾਲਾ, 9 ਅਗਸਤ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ। ਜਿਸ ਦੇ ਚੱਲਦਿਆਂ ਕੱਲ੍ਹ ਬਟਾਲਾ ਬਲਾਕ ਦੇ ਪਿੰਡ ਚਾਹਲ੍ਹ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਦੁਪਹਿਰ 2 ਵਜੇ ਤੋਂ ਸ਼ਾਮ 6 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ Dr. Shayari Bhandari  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 10 ਅਗਸਤ ਨੂੰ ਸਰਕਾਰੀ ਪ੍ਰਾਇਮਰੀ ਸਕੂਲ, ਚਾਹਲ ਕਲਾਂ, ਬਲਾਕ ਬਟਾਲਾ ਵਿਖੇ ਵਿਸ਼ੇਸ ਕੈਂਪ ਲਗਾਇਆ ਜਾਵੇਗਾ, ਜਿਸ ਵਿੱਚ ਵੱਖ-ਵੱਖ ਪਿੰਡਾਂ ਚਾਹਲ ਕਲਾਂ, ਮਿਸ਼ਰਪੁਰਾ ਵੱਡਾ, ਮਿਸ਼ਰਪੁਰਾ ਛੋਟਾ, ਫੁਲਕੇ, ਫੁਲਕੇ ਖੁਰਦ ਤੇ ਆਸਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਕੇ ਹੱਲ ਕੀਤੀਆਂ ਜਾਣਗੀਆਂ। ਉਨਾਂ ਅੱਗੇ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ। ਉਨਾਂ ਪਿੰਡ ਚਾਹਲ ਕਲਾਂ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਕੈਂਪ ਵਿੱਚ ਪੁਹੰਚ ਕੇ ਵੱਧ ਤੋਂ ਵੱਧ ਲਾਭ ਉਠਾਉਣ।