ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇੱਕ ਸੂਬਾ ਬਣਾਉਣ ਲਈ ਵਚਨਬੱਧ : ਚੇਅਰਮੈਨ ਪੰਨੂ

ਬਟਾਲਾ, 5 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ, ਜਿਸ ਲਈ ਖੇਡ ਵਿਭਾਗ ਨਿਰੰਤਰ ਉਪਰਾਲੇ ਕਰ ਰਿਹਾ ਹੈ। ਬਹੁਤ ਹੀ ਜਲਦ ਹੀ ਪੰਜਾਬ ਦੀ ਨਵੀਂ ਖੇਡ ਨੀਤੀ ਲਾਗੂ ਕੀਤੀ ਜਾਵੇਗੀ, ਜਿਸ ਨਾਲ ਪੰਜਾਬ ਵਿੱਚ ਖੇਡ ਪੱਖੀ ਮਾਹੌਲ ਸਿਰਜਿਆ ਜਾਵੇਗਾ। ਇਹ ਪ੍ਰਗਟਾਵਾ ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਨੇ ਕੀਤਾ। ਚੇਅਰਮੈਨ ਪਨੂੰ ਨੇ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਵਿੱਚ ਅੱਗੇ ਲਿਜਾਣ ਲਈ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਰਾਜ ਸਰਕਾਰ, ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ ਤੇ ਸੂਬੇ ਅੰਦਰ ਖੇਡ ਸੱਭਿਆਚਾਰ ਪਰਫੁੱਲਤ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਕੌਮੀ ਪੱਧਰ ਉਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ 08 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣੇ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਅਜਿਹੇ ਯਤਨਾਂ ਨਾਲ ਪੰਜਾਬ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਮੋਹਰੀ ਬਣੇਗਾ।`ਉਨ੍ਹਾਂ ਅੱਗੇ ਕਿਹਾ ਕਿ ਹਲਕਾ ਫਤਹਿਗੜ੍ਹ ਚੂੜੀਆਂ ਵਿਖੇ ਨੋਜਵਾਨਾਂ ਨੂੰ ਖੇਡਾਂ ਵੱਲ ਪਰੇਰਿਤ ਕਰਨ ਲਈ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਅਤੇ ਯੂਥ ਕਲੱਬਾਂ ਨੂੰ ਪਰਮੋਟ ਕੀਤਾ ਜਾ ਰਿਹਾ ਹੈ।