ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ  

ਅੰਮ੍ਰਿਤਸਰ, 31 ਅਗਸਤ 2024 : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਦੇ ਅੰਦਰ ਅੰਦਰ ਪੇਸ਼ ਹੋਣ ਦੇ ਹੁਕਮਾਂ ਮੁਤਾਬਕ ਤਨਖਾਹੀਆ ਐਲਾਨੇ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਪਹੁੰਚ ਗਏ ਹਨ। ਹਾਲਾਂਕਿ ਪਤਾ ਨਹੀਂ ਲੱਗਾ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਕੀ ਸਜ਼ਾ ਲਗਾਈ ਗਈ ਹੈ। ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਵੀ ਸਨ। ਦਰਅਸਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਹੋਣ ‘ਤੇ ਸੁਖਬੀਰ ਸਿੰਘ ਬਾਦਲ ਵੱਲੋਂ ਟਵੀਟ ਕਰਕੇ ਕਿਹਾ ਗਿਆ ਸੀ ਕਿ…ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ…. ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ। ਅੱਜ ਉਹ ਕੁੱਝ ਤਤਕਾਲੀ ਮੰਤਰੀਆਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਿਹਾ ਗਿਆ ਸੀ ਕਿ “ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰ ਸ੍ਰੀ ਅਕਾਲ ਤਖਤ ਸਾਹਿਬ ਦੇ ਵਿਖੇ ਹੋਈ, ਜਿਸ ਵਿੱਚ ਪੰਜ ਸਿੰਘ ਸਾਹਿਬਾਨ ਦੀ ਸਰਬ ਸੰਮਤੀ ਨਾਲ ਫੈਸਲਾ ਹੋਇਆ ਕਿ ਸੁਖਬੀਰ ਸਿੰਘ ਬਾਦਲ ਨੇ ਬਤੌਰ ਡਿਪਟੀ ਮੁੱਖ ਮੰਤਰੀ ਪੰਜਾਬ ਸਰਕਾਰ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁੰਦਿਆਂ ਹੋਇਆ ਕੁਝ ਅਜਿਹੇ ਫੈਸਲੇ ਲਏ ਜਿਸ ਨਾਲ ਪੰਥਕ ਸਰੂਪ ਦੇ ਅਕਸ਼ ਨੂੰ ਬਹੁਤ ਭਾਰੀ ਢਾਹ ਲੱਗੀ। ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਬਹੁਤ ਪਤਲੀ ਹੋਈ, ਸਿੱਖ ਹਿੱਤਾਂ ਨੂੰ ਬਹੁਤ ਭਾਰੀ ਨੁਕਸਾਨ ਹੋਇਆ, ਇਸ ਲਈ 2007 ਤੋਂ 2017 ਤੱਕ ਸਰਕਾਰ ਵਿੱਚ ਮੌਜੂਦ ਰਹੇ ਇਸ ਦੇ ਭਾਈਵਾਲ ਸਿੱਖ ਕੈਬਨਟ ਮੰਤਰੀ ਇਸ ਸਬੰਧੀ ਆਪਣਾ ਸਪਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਵਿਜੇ ਰੂਪ ਵਿੱਚ ਪੇਸ਼ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਦੇਣ।