ਤਰਨ ਤਾਰਨ ਸ਼ਹਿਰ ਵਿੱਚ ਵੱਖ-ਵੱਖ ਥਾਵਾਂ `ਤੇ ਕੀਤਾ ਜਾ ਰਿਹਾ ਹੈ “ਸੀ. ਐਮ. ਦੀ ਯੋਗਸ਼ਾਲਾ” ਦਾ ਆਯੋਜਨ : ਡਿਪਟੀ ਕਮਿਸ਼ਨਰ

  • ਜ਼ਿਲ੍ਹਾ ਵਾਸੀਆਂ ਨੂੰ ਸੀ. ਐੱਮ. ਦੀ ਯੋਗਸ਼ਾਲਾ ਦਾ ਲਾਭ ਲੈਣ ਦੀ ਕੀਤੀ ਅਪੀਲ

ਤਰਨ ਤਾਰਨ, 10 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤਮੰਦ, ਗਤੀਸ਼ੀਲ, ਖ਼ੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਸ਼ੁਰੂ ਕੀਤੀ “ਸੀ. ਐੱਮ. ਦੀ ਯੋਗਸ਼ਾਲਾ” ਦਾ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਤੀਜੇ ਪੜਾਅ ਅਧੀਨ ਤਰਨ ਤਾਰਨ ਸ਼ਹਿਰ ਵਿੱਚ ਵੱਖ-ਵੱਖ ਥਾਵਾਂ `ਤੇ “ਸੀ. ਐਮ. ਦੀ ਯੋਗਸ਼ਾਲਾ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ “ਸੀ. ਐੱਮ. ਦੀ ਯੋਗਸ਼ਾਲਾ” ਦਾ ਆਯੋਜਨ ਗਾਂਧੀ ਪਾਰਕ, ਸਿਵਲ ਹਸਪਤਾਲ ਪਾਰਕ, ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ, ਗਾਂਧੀ ਪਾਰਕ ਚੰਦਰ ਕਲੋਨੀ, ਬਿਰਧ ਆਸ਼ਰਮ, ਸਰਵ ਹਿੱਤਕਾਰੀ ਸਕੂਲ ਅਤੇ ਸਰਦਾਰ ਇਨਕਲੇਵ ਕਲੋਨੀ ਵਿਖੇ ਸਵੇਰੇ, ਸ਼ਾਮ ਅਤੇ ਚਾਹਵਾਨ ਲੋਕਾਂ ਦੀ ਸਹੂਲਤ ਅਨੁਸਾਰ ਸ਼ਹਿਰ ਵਿੱਚ ਪ੍ਰਮਾਣਿਤ ਯੋਗ ਟੀਚਰਾਂ ਦੀ ਦੇਖ-ਰੇਖ ਵਿੱਚ ਕੀਤੀ ਜਾ ਰਿਹਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਯੋਗਸ਼ਾਲਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਇਹ ਯੋਜਨਾ ਇਸ ਸਾਲ ਦੇ ਅਪ੍ਰੈਲ ਮਹੀਨੇ ਵਿੱਚ ਸ਼ੁਰੂ ਕੀਤੀ ਗਈ ਸੀ।ਇਸ ਦਾ ਉਦੇਸ਼ ਨਾਗਰਿਕਾਂ ਦੀ ਸ਼ਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਰੋਜ਼ਾਨਾ ਅਭਿਆਸ ਦੁਆਰਾ, ਵਿਅਕਤੀ ਇਕਾਗਰਤਾ ਦਾ ਵਿਕਾਸ ਕਰ ਸਕਦਾ ਹੈ ਅਤੇ ਆਪਣੇ ਵਾਤਾਵਰਣ ਨਾਲ ਵੱਧ ਤੋਂ ਵੱਧ ਇਕਸੁਰਤਾ ਸਥਾਪਿਤ ਕਰ ਸਕਦਾ ਹੈ। ਲੋਕਾਂ ਨੂੰ ਹਰ ਰੋਜ਼ ਯੋਗ ਕਰਨ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਫ਼ਤ ਵਿੱਚ ਯੋਗ ਸਿਖਲਾਈ ਲੈਣ ਲਈ ਟੋਲ ਫਰੀ ਨੰਬਰ 7669400500 ਜਾਂ cmdiyogshala.punjab.gov.in ਉੱਤੇ ਲਾੱਗਇਨ ਕੀਤਾ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰੇਕ ਯੋਗਸ਼ਾਲਾ `ਚ 25 ਜਾਂ ਇਸ ਤੋਂ ਵੀ ਵਧੇਰੇ ਲੋਕ ਯੋਗ ਕਰ ਸਕਦੇ ਹਨ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਸੁਪਰਵਾਇਜ਼ਰ ਦੇ ਮੋਬਾਇਲ ਨੰਬਰ 88824-72828 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।