ਨਗਰ ਨਿਗਮ ਬਟਾਲਾ ਦੀ ਟੀਮ ਨੇ ਡੇਂਗੂ ਲਾਰਵਾ ਮਿਲਣ ਤੇ 4 ਚਲਾਨ ਕੱਟੇ

  • ਫੋਗਿੰਗ ਕਰਵਾਉਣ ਲਈ 82889-98189 ਅਤੇ 62831-57990 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਬਟਾਲਾ, 13  ਸਤੰਬਰ : ਨਗਰ ਨਿਗਮ ਬਟਾਲਾ ਵਲੋਂ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਮੁਹਿੰਮ ਵਿੱਢੀ ਗਈ ਹੈ, ਜਿਸਦੇ ਚਲਦਿਆਂ ਅੱਜ ਨਗਰ ਨਿਗਮ ਦੀ ਟੀਮ ਵਲੋਂ ਸ਼ਹਿਰ ਅੰਦਰ ਵੱਖ ਵੱਖ ਥਾਵਾਂ ਤੇ ਖੜ੍ਹੇ ਪਾਣੀ ਵਿਚ ਡੇਂਗੂ ਦਾ ਲਾਰਵਾ ਮਿਲਣ ਤੇ 4 ਚਲਾਨ ਕੱਟੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ -ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਡਾ. ਸਾਇਰੀ ਭੰਡਾਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ  ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਿਕਣ ਗੁਣੀਆਂ ਤੇ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਸ਼ਹਿਰ ਅੰਦਰ ਫੋਗਿੰਗ ਕਰਵਉਣ ਦੇ ਨਾਲ-ਨਾਲ ਜਿਨਾਂ ਇਲਾਕਿਆਂ ਵਿੱਚ ਪਿਛਲੇ ਸਾਲ ਡੇਂਗੂ ਦੇ ਕੇਸ ਪਾਏ ਗਏ ਸਨ, ਉਸ ਖੇਤਰ ਵੱਲ ਹੋਰ ਵਿਸ਼ੇਸ ਤਵੱਜੋਂ ਦਿੰਦਿਆਂ ਲੋਕਾਂ ਨੂੰ ਇਨ੍ਹਾਂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੀਆਂ ਟੀਮਾਂ ਵਲੋਂ ਜਿਥੇ ਲੋਕਾਂ ਨੂੰ ਡੇਂਗੂ ਵਿਰੁੱਧ ਅਤੇ ਹਰ ਹਫ਼ਤੇ ਡਰਾਈ ਡੇਅ ਮਨਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਟੀਮਾਂ ਵਲੋਂ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਚਲਾਨ ਕੱਟੇ ਜਾ ਰਹੇ ਹਨ।ਉਨ੍ਹਾਂ ਵਸ਼ਹਿਰ ਵਾਸੀਆਂ ਨੂੰ ਅਪੀਲ ਹੈ ਕਿ ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ਼ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਸ਼ਹਿਰ ਅੰਦਰ ਲਗਾਤਾਰ ਫੋਗਿਗ ਕਰਵਾਈ ਜਾ ਰਹੀ ਹੈ । ਫੋਗਿੰਗ ਕਰਵਾਉਣ ਲਈ 82889-98189 ਅਤੇ ਨਾਲ 62831-57990 ਤੇ ਸੰਪਰਕ ਕੀਤਾ ਜਾ ਸਕਦਾ ਹੈ।