ਜਿਲ੍ਹਾ ਪਠਾਨਕੋਟ ਵਿੱਚ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਲਗਾਉਂਣ ਦਾ ਇੱਕ ਵੀ ਮਾਮਲਾ ਨਹੀਂ ਹੋਇਆ : ਡਿਪਟੀ ਕਮਿਸਨਰ

  • ਜਿਲ੍ਹਾ ਪਠਾਨਕੋਟ ਪ੍ਰਦੂਸਣ ਮੁਕਤ ਰਹਿਣ ਤੇ ਕਿਸਾਨਾਂ ਅਤੇ ਅਧਿਕਾਰੀ ਦਾ ਕੀਤਾ ਧੰਨਵਾਦ

ਪਠਾਨਕੋਟ, 2 ਨਵੰਬਰ  : ਅੱਜ ਜਿਲ੍ਹਾ ਖੇਤੀ ਬਾੜੀ ਵਿਭਾਗ ਦੀ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਡਿਪਟੀ ਕਮਿਸਨਰ ਦਫਤਰ ਵਿਖੇ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਜਿਲ੍ਹਾ ਪਠਾਨਕੋਟ ਅੰਦਰ ਪ੍ਰਦੂਸਣ ਸਬੰਧੀ ਰੀਵਿਓ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਰਜਿੰਦਰ ਕੁਮਾਰ ਮੁੱਖ ਖੇਤੀ ਬਾੜੀ ਅਫਸਰ ਪਠਾਨਕੋਟ ਅਤੇ ਹੋਰ ਅਧਿਕਾਰੀ ਹਾਜਰ ਸਨ। ਮੀਟਿੰਗ ਦੋਰਾਨ ਜਾਣਕਾਰੀ ਦਿੰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਲਈ ਬਹੁਤ ਹੀ ਖੁਸੀ ਦੀ ਗੱਲ ਹੈ ਕਿ ਹੁੁਣ ਤੱਕ ਜਿਲ੍ਹਾ ਪਠਾਨਕੋਟ ਵਿੱਚ ਇੱਕ ਵੀ ਅਜਿਹਾ ਮਾਮਲਾ ਧਿਆਨ ਵਿੱਚ ਨਹੀਂ ਆਇਆ ਕਿ ਕਿਸਾਨਾਂ ਵੱਲੋਂ ਫਸਲਾਂ ਦੀ ਰਹਿੰਦ ਖੁੰਹਦ ਨੂੰ ਖੇਤਾਂ ਅੰਦਰ ਅੱਗ ਲਗਾਈ ਹੋਵੇ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਅੰਦਰ ਜਿਲ੍ਹਾ ਪਠਾਨਕੋਟ ਨੂੰ ਇਹ ਮਾਣ ਹੋਇਆ ਹੈ ਜਿਲ੍ਹੇ ਅੰਦਰ ਕੋਈ ਵੀ ਅਜਿਹਾ ਮਾਮਲਾ ਨਹੀਂ ਆਇਆ। ਉਨ੍ਹਾਂ ਕਿਹਾ ਕਿ ਇਸ ਮਾਣ ਦੇ ਲਈ ਜਿਲ੍ਹਾ ਪਠਾਨਕੋਟ ਦੇ ਕਿਸਾਨਾਂ, ਵਿਭਾਗੀ ਅਧਿਕਾਰੀਆਂ ਦੇ ਸਹਿਯੋਗ ਦੇ ਲਈ ਉਹ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ ਅਤੇ ਉਮੀਦ ਕਰਦੇ ਹਨ ਕਿ ਭਵਿੱਖ ਵਿੱਚ ਵੀ ਜਿਲ੍ਹਾ ਪਠਾਨਕੋਟ ਅੰਦਰ ਕੋਈ ਵੀ ਕਿਸਾਨ ਖੇਤਾਂ ਅੰਦਰ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਨਹੀਂ ਲਗਾਏਗਾ। ਉਨ੍ਹਾਂ ਮੀਟਿੰਗ ਦੋਰਾਨ ਮੁੱਖ ਖੇਤੀ ਬਾੜੀ ਅਫਸਰ ਅਤੇ ਐਸ.ਡੀ.ਓ. ਪ੍ਰਦੂਸਣ ਕੰਟਰੋਲ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਤੱਕ ਬਹੁਤ ਹੀ ਵਧੀਆ ਕਾਰਗੁਜਾਰੀ ਨਿਭਾਈ ਗਈ ਹੈ ਅਤੇ ਅੱਗੇ ਭਵਿੱਖ ਵਿੱਚ ਵੀ ਇਹ ਧਿਆਨ ਰੱਖਿਆ ਜਾਵੇ ਕਿ ਖੇਤਾਂ ਅੰਦਰ ਕਿਸਾਨਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਫਸਲ ਦੀ ਰਹਿੰਦ ਖੁੰਹਦ ਨੂੰ ਅੱਗ ਨਾ ਲਗਾਈ ਜਾਵੈ। ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਲਗਾਉਂਣ ਵਾਲਿਆਂ ਤੇ ਕੰਟਰੋਲ ਕਰਨ ਦੇ ਲਈ ਵਿਭਾਗ ਵੱਲੋਂ ਬਣਾਏ ਗਏ 67 ਨੋਡਲ ਅਫਸਰ ਅਤੇ ਬਾਕੀ ਅਧਿਕਾਰੀ ਜਿਨ੍ਹਾਂ ਦੀ ਡਿਊਟੀ ਲਗਾਈ ਗਈ ਹੈ ਉਹ ਆਉਣ ਵਾਲੇ 4 ਦਿਨ ਲਗਾਤਾਰ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਜਾਗਰੁਕ ਕਰਨਗੇ ਕਿ ਖੇਤਾਂ ਅੰਦਰ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਲਗਾਉਂਣ ਨਾਲ ਸਾਨੂੰ ਕੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਕਰਮਚਾਰੀ ਜਿਸ ਦੀ ਫੀਲਡ ਵਿੱਚ ਡਿਊਟੀ ਲਗਾਈ ਜਾਂਦਾ ਹੈ ਉਨ੍ਹਾਂ ਦੀ ਰਿਪੋਰਟ ਬਣਾ ਕੇ ਦੇਵੇਗਾ ਅਤੇ ਉਨ੍ਹਾਂ ਵੱਲੋਂ ਵੀ ਕਿਸੇ ਵੀ ਸਥਾਨ ਤੇ ਅਚਨਚੇਤ ਚੈਕਿੰਗ ਕੀਤੀ ਜਾਵੇਗੀ।