ਅੰਮ੍ਰਿਤਸਰ 23 ਦਸੰਬਰ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਦਸੰਬਰ 2023 ਨੂੰ ਕਿ੍ਸਮਿਸ ਦਿਵਸ ਮੌਕੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ ਰਹੇਗੀ। ਉਨਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਕਿ੍ਸਮਿਸ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਮੂਹ ਸੇਵਾ ਕੇਂਦਰਾਂ ’ਚ ਉਕਤ ਦਿਨ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਉਨਾਂ ਕਿਹਾ ਕਿ 25 ਦਸੰਬਰ ਦੀ ਛੁੱਟੀ ਤੋਂ ਇਲਾਵਾ ਹੋਰਨਾਂ ਦਿਨਾਂ ਵਿਚ ਸੇਵਾ ਕੇਂਦਰ ਦੇ ਮੁਲਾਜ਼ਮ ਆਪਣੀਆਂ ਸੇਵਾਵਾਂ ਆਮ ਵਾਂਗ ਜਾਰੀ ਰੱਖਣਗੇ।