ਪਠਾਨਕੋਟ, 04 ਜਨਵਰੀ : ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੇਵਾ ਕੇਂਦਰ ਦਾ ਸਮਾਂ ਤਬਦੀਲ ਕੀਤਾ ਗਿਆ ਹੈ ਜਿਸ ਅਨੁਸਾਰ ਹੁਣ 3 ਜਨਵਰੀ 2024 ਤੋਂ ਸਵੇਰੇ 09:30 ਵਜੇ ਤੋਂ ਸ਼ਾਮ 04:30 ਵਜੇ ਤੱਕ ਸੇਵਾ ਕੇਂਦਰ ਖੁੱਲੇ ਰਹਿਣਗੇ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲ੍ਹਿਆਂ ਨੂੰ ਆਪਣੇ ਪੱਧਰ ‘ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜਿਸ ਤਹਿਤ ਜ਼ਿਲ੍ਹਾ ਪਠਾਨਕੋਟ ਵਿੱਚ 3 ਜਨਵਰੀ ਤੋਂ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 09:30 ਵਜੇ ਤੋਂ ਸ਼ਾਮ 04:30 ਵਜੇ ਤੱਕ ਕੀਤਾ ਗਿਆ ਹੈ ਜੋ ਕਿ 15 ਜਨਵਰੀ 2024 ਤੱਕ ਲਾਗੂ ਰਹੇਗਾ।