ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਗਏ ਰੋਜ਼ਗਾਰ ਕੈਂਪ ਵਿੱਚ 22 ਉਮੀਦਵਾਰਾਂ ਦੀ ਹੋਈ ਚੋਣ

ਅੰਮ੍ਰਿਤਸਰ 21 ਜੁਲਾਈ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾਰ ਦੇ ਦਿਸ਼ਾ ਨਿਰਦੇਸ਼ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 21 ਜੁਲਾਈ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਵਿਕਰਮ ਜੀਤ ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਨੇ ਦੱਸਿਆ ਕਿ ਇਸ  ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਵੈਬਰਸ, ਅਜਾਇਲ ਆਦਿ ਕੰਪਨੀਆ ਵੱਲੋਂ ਭਾਗ ਲਿਆ ਗਿਆ। ਇਸ  ਰੋਜ਼ਗਾਰ ਕੈਂਪ ਵਿੱਚ ਕੰਪਨੀਆਂ ਵੱਲੋਂ ਕੋਂਸਲਰ, ਸਪੀਕਿੰਗ ਟਰੇਨਰ, ਵੈਲਨੈਸ ਐਡਵਾਈਜ਼ਰ ਆਦਿ ਅਸਾਮੀਆਂ ਲਈ ਚੋਣ ਕੀਤੀ ਗਈ। ਇਸ ਰੋਜ਼ਗਾਰ ਕੈਂਪ ਵਿੱਚ 37 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ ਅਤੇ 22 ਉਮੀਦਵਾਰਾਂ ਨੂੰ ਨੋਕਰੀ ਲਈ ਚੋਣ/ਸ਼ਾਰਟਲਿਸਟ ਕੀਤਾ ਗਿਆ।