ਖੇਡਾਂ ਵਤਨ ਪੰਜਾਬ ਦੀਆਂ 2023” ਅਧੀਨ ਚਲਾਈ ਗਈ ਮਸ਼ਾਲ ਮਾਰਚ –ਦਾ  ਜਿਲ੍ਹਾ ਪਠਾਨਕੋਟ ਵਿਖੇ 24 ਅਗਸਤ ਨੂੰ ਕੀਤਾ ਜਾਵੈਗਾ ਨਿੱਘਾ ਸਵਾਗਤ --ਡਿਪਟੀ ਕਮਿਸ਼ਨਰ

  • ਚਾਹਵਾਨ ਨੌਜਵਾਨਾਂ ਨੂੰ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ www.khedanwatanpunjabdia.com ਪੋਰਟਲ ’ਤੇ ਆਪਣੇ ਆਪ ਨੂੰ ਰਜਿਸਟਰ ਕਰਨ ਦੀ ਅਪੀਲ
  • ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਜਿਲ੍ਹਾ ਪਠਾਨਕੋਟ ਵਿੱਚ 1 ਸਤੰਬਰ ਤੋਂ ਸੁਰੂ ਕਰਵਾਏ ਜਾਣਗੇ ਬਲਾਕ ਪੱਧਰੀ ਖੇਡ ਮੁਕਾਬਲੇ

ਪਠਾਨਕੋਟ, 23 ਅਗਸਤ : ਖੇਡਾਂ ਵਤਨ ਪੰਜਾਬ ਦੀਆਂ 2023”ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਚਲਾਈ ਗਈ ਮਸ਼ਾਲ ਮਾਰਚ  24 ਅਗਸਤ ਦਿਨ ਵੀਰਵਾਰ ਨੂੰ  ਬਾਅਦ ਦੁਪਿਹਰ ਵਜੇ ਜਿਲ੍ਹਾ ਪਠਾਨਕੋਟ ਵਿਖੇ ਪਹੁੰਚ ਰਹੀ ਹੈ, ਜਿਸ ਦਾ ਜਿਲ੍ਹਾ ਪ੍ਰਸਾਸਨ ਵੱਲੋਂ ਦਫਤਰ ਡਿਪਟੀ ਕਮਿਸਨਰ ਮਲਿਕਪੁਰ(ਪਠਾਨਕੋਟ) ਵਿਖੇ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਜਾਵੈਗਾ ਅਤੇ ਫਿਰ ਇਹ ਮਸਾਲ ਮਾਰਚ ਜਿਲ੍ਹਾ ਹੁਸਿਆਰਪੁਰ ਲਈ ਰਵਾਨਾ ਹੋਵੇਗੀ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2023 ਨੂੰ ਲੈ ਕੇ ਅਗੇਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਆਯੋਜਿਤ ਇੱਕ ਮੀਟਿੰਗ ਦੋਰਾਨ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ ਜਰਨਲ, ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਮੇਜਰ ਡਾ. ਸੁਮਿਤ ਮੁਧ ਚੀਫ ਮਨਿਸਟਰ ਫੀਲਡ ਅਫਸਰ-ਕਮ-ਸਹਾਇਕ ਕਮਿਸਨਰ ਜਰਨਲ, ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਤੇਜਦੀਪ ਸਿੰਘ ਐਸ.ਡੀ.ਐਮ. ਧਾਰ ਕਲ੍ਹਾਂ, ਜਗਜੀਵਨ ਸਿੰਘ ਜਿਲ੍ਹਾ ਖੇਡ ਅਫਸਰ ਪਠਾਨਕੋਟ ਡਾਕਟਰ ਅਦਿੱਤੀ ਸਲਾਰੀਆ ਸਿਵਲ ਸਰਜਨ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜਰ ਸਨ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ - 2023 ਦੇ ਸੀਜਨ-2 ਸਬੰਧੀ ਚਲਾਈ ਜਾ ਰਹੀ ਮਸਾਲ ਮਾਰਚ ਜੋ ਕਿ ਪੂਰੇ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਪਹੁੰਚ ਰਹੀ ਹੈ ਅਤੇ ਇਹ ਮਸਾਲ ਮਾਰਚ 24 ਅਗਸਤ ਨੂੰ ਜਿਲ੍ਹਾ ਪਠਾਨਕੋਟ ਵਿਖੇ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ ਮਸਾਲ ਮਾਰਚ ਗੁਰਦਾਸਪੁਰ ਤੋਂ ਹੁੰਦਿਆਂ ਪਠਾਨਕੋਟ ਪਹੁੰਚੇਗੀ ਅਤੇ ਫਿਰ ਜਿਲ੍ਹਾ ਹੁਸਿਆਰਪੁਰ ਦੇ ਲਈ ਰਵਾਨਾਂ ਹੋ ਜਾਵੈਗੀ। ਉਨ੍ਹਾਂ ਦੱਸਿਆ ਕਿ ਇਸ ਮਸਾਲ ਮਾਰਚ ਦੇ ਸਵਾਗਤ ਤੇ ਲਈ ਖੇਡ ਵਿਭਾਗ ਪਠਾਨਕੋਟ ਵੱਲੋਂ ਸਾਰੇ ਪ੍ਰਬੰਧ ਕਰ ਲਈ ਗਏ ਹਨ। ਦਫਤਰ ਡੀ.ਏ.ਸੀ. ਵਿਖੇ ਭਾਰੀ ਸੰਖਿਆ ਵਿੱਚ ਜਿਲ੍ਹਾ ਪਠਾਨਕੋਟ ਦੇ ਖਿਡਾਰੀ , ਜਿਲ੍ਹਾ ਪ੍ਰਸਾਸਨਿਕ ਅਧਿਕਾਰੀ ਇਸ ਮਸਾਲ ਮਾਰਚ ਦਾ ਸਵਾਗਤ ਕਰਨਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸੀਜ਼ਨ ਦੀ ਲੁਧਿਆਣਾ ਵਿਖੇ ਸਮਾਪਤੀ ਹੋਈ ਸੀ, ਜਿਸ ਕਾਰਨ ਮਸ਼ਾਲ ਮਾਰਚ ਦੇ ਦੂਜੇ ਸੀਜ਼ਨ ਤੋਂ ਪਹਿਲਾਂ ਮਸ਼ਾਲ ਲੁਧਿਆਣਾ ਤੋਂ 22 ਅਗਸਤ ਨੂੰ ਜਲਾਈ ਗਈ । ਇਹ ਮਸ਼ਾਲ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ ਬਠਿੰਡਾ ਵਿਖੇ 29 ਅਗਸਤ ਨੂੰ ਪਹੁੰਚੇਗੀ, ਜਿੱਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿਖੇ ਮਸ਼ਾਲ ਮਾਰਚ ਦਾ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਵੱਲੋਂ ਗਰਮ ਜੋਸ਼ੀ ਨਾਲ ਸ਼ਾਨਦਾਰ ਸਵਾਗਤ  ਕੀਤਾ ਜਾਵੇਗਾ । ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਵਿੱਚ 01 ਸਤੰਬਰ ਤੋ 10 ਸਤੰਬਰ ਤੱਕ ਬਲਾਕ ਪੱਧਰੀ ਖੇਡਾਂ ਦਾ ਆਯੋਜਨ ਹੋਵੇਗਾ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਤੋਂ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ  ਖੇਡਾਂ ਵਤਨ ਪੰਜਾਬ ਦੀਆਂ-2023 ਸਬੰਧੀ 24 ਅਗਸਤ ਨੂੰ ਪਠਾਨਕੋਟ ਵਿਖੇ ਮਸ਼ਾਲ ਮਾਰਚ ਦੇ ਸਵਾਗਤ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਰਵਾਏ ਜਾਣ ਵਾਲੀਆਂ ਖੇਡਾਂ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਜ਼ਿਲ੍ਹੇ ਦੇ ਚਾਹਵਾਨ ਨੌਜਵਾਨਾਂ ਨੂੰ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ www.khedanwatanpunjabdia.com ਪੋਰਟਲ ’ਤੇ ਆਪਣੇ ਆਪ ਨੂੰ ਰਜਿਸਟਰ ਕਰਨ ਦੀ ਅਪੀਲ ਵੀ ਕੀਤੀ।