ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕਰਨ ਸਬੰਧੀ ਕੀਤੀ ਗਈ ਦਿੱਤੀ ਗਈ ਟਰੇਨਿੰਗ

ਕੋਟਕਪੂਰਾ 20 ਜੁਲਾਈ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਬੀ.ਐੱਲ.ਓਜ਼ ਦੁਆਰਾ ਘਰ-ਘਰ ਜਾ ਕੇ ਸਰਵੇ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸ ਸਬੰਧੀ ਵਿਧਾਨ ਸਭਾ ਹਲਕਾ-088 ਕੋਟਕਪੂਰਾ ਅਧੀਨ ਆਉਂਦੇ 167 ਬੂਥਾਂ ਦੇ ਬਲਾਕ ਲੈਵਲ ਅਫਸਰ (ਬੀ.ਐਲ.ਓ) ਨੂੰ ਘਰ-ਘਰ ਜਾ ਕੇ ਸਰਵੇ ਕਰਨ ਦੀ ਅਤੇ ਬੀ.ਐੱਲ.ਓ ਐਪ ਦੀ ਟ੍ਰੇਨਿੰਗ ਦਿੱਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਐਸ.ਡੀ.ਐਮ. ਕੋਟਕਪੂਰਾ ਵੀਰਪਾਲ ਕੌਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਬੂਥ ਲੈਵਲ ਅਫਸਰ ਘਰ ਘਰ ਜਾ ਕੇ ਵੋਟਾਂ ਦੀ ਪੜਤਾਲ ਕਰਨ ਤਾਂ ਜੋ ਜਲਦੀ ਹੀ ਵੋਟਾਂ ਦੀ ਸਰਸਰੀ ਸੁਧਾਈ ਦਾ ਕੰਮ ਸਿਰੇ ਚਾੜਿਆ ਜਾ ਸਕੇ। ਇਸ ਮੌਕੇ ਐਸ.ਡੀ.ਐਮ ਵੀਰਪਾਲ ਕੌਰ ਨੇ ਬੀ.ਐਲ.ਓ ਆਪਣੇ ਕੰਮ ਨੂੰ ਸਮਰਪਣ ਦੀ ਭਾਵਨਾ ਨਾ ਕਰਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨੂੰ ਬਣਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਇਸ ਸਰਵੇ ਦੌਰਾਨ ਬੀ.ਐੱਲ.ਓਜ਼ ਆਪਣੇ ਬੂਥਾਂ ਦੇ ਏਰੀਏ ਵਿੱਚ ਘਰ-ਘਰ ਜਾ ਕੇ ਆਮ ਜਨਤਾ ਦੀਆਂ ਵੋਟਾਂ ਨੂੰ ਵੈਰੀਫਾਈ ਕਰਨਗੇ। ਆਮ ਲੋਕ ਫਾਰਮ ਨੰ: 6(ਨਵੀਂ ਵੋਟ ਬਣਾਉਣ ਲਈ), ਫਾਰਮ ਨੰ:6ਏ(ਐਨ.ਆਰ.ਆਈ ਵੋਟਰਜ਼ ਲਈ), ਫਾਰਮ ਨੰ:7 (ਵੋਟ ਕਟਵਾਉਣ ਲਈ) ਅਤੇ ਫਾਰਮ ਨੰ: 8 (ਵੋਟਰ ਕਾਰਡ ਵਿੱਚ ਕਿਸੇ ਤਰ੍ਹਾਂ ਦੀ ਸੋਧ ਕਰਨ, ਵੋਟ ਸ਼ਿਫਟ ਕਰਵਾਉਣ ਲਈ) ਬੀ.ਐੱਲ.ਓਜ਼ ਕੋਲ ਫਾਰਮ ਭਰ ਸਕਦੇ ਹਨ।