ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਡਿਪਟੀ ਕਮਿਸ਼ਨਰ ਅਤੇ ਸੀਨੀਅਰ ਕਪਤਾਨ ਪੁਲਿਸ ਵੱਲੋਂ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਦਾ ਅਚਨਚੇਤ ਦੌਰਾ

  • ਜੇਲ੍ਹ ਵਿੱਚ ਬੰਦ ਹਵਾਲਾਤੀ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ, ਜੇਲ੍ਹ ਸੁਪਰਡੈਂਟ ਨੂੰ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਦਿੱਤੇ ਦਿਸ਼ਾ ਨਿਰਦੇਸ਼

ਤਰਨ ਤਾਰਨ, 19 ਦਸੰਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਸ਼੍ਰੀਮਤੀ ਪ੍ਰਿਆ ਸੂਦ, ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ, ਸੀਨੀਅਰ ਕਪਤਾਨ ਪੁਲਿਸ ਤਰਨ ਤਾਰਨ ਸ਼੍ਰੀ ਅਸ਼ਵਨੀ ਕਪੂਰ  ਵੱਲੋਂ ਅੱਜ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ ਇਸ ਮੌਕੇ ਚੀਫ ਜੁਡੀਸ਼ੀਅਲ ਮੈਜੀਸਟ੍ਰੇਟ, ਤਰਨ ਤਾਰਨ ਸ਼੍ਰੀਮਤੀ ਸ਼ਿਲਪਾ, ਅਤੇ ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਸ਼੍ਰੀਮਤੀ ਪ੍ਰਤਿਮਾ ਅਰੋੜਾ ਵੀ ਉਹਨਾਂ ਦੇ ਨਾਲ ਸਨ। ਇਸ ਮੌਕੇ ਸਮੂਹ ਅਧਿਕਾਰੀਆਂ ਵੱਲੋਂ ਚੈੱਕ ਕੀਤਾ ਗਿਆ ਕਿ ਜਿੰਨ੍ਹਾ ਹਵਾਲਾਤੀਆਂ ਅਤੇ ਕੈਦੀਆਂ ਦੀ ਅੱਜ ਦੀ ਪੇਸ਼ੀ ਸੀ, ਉਹਨਾਂ ਸਾਰੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕਰਨ ਲਈ ਬਖਸ਼ੀਖਾਨੇ ਵਿੱਚ ਵੱਖਰਾ ਰੱਖਿਆ ਹੋਇਆ ਸੀ।ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ, ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ, ਸੀਨੀਅਰ ਕਪਤਾਨ ਪੁਲਿਸ ਸ਼੍ਰੀ ਅਸ਼ਵਨੀ ਕਪੂਰ ਨੇ ਇਸ ਮੌਕੇ ‘ਤੇ ਜੇਲ੍ਹ ਵਿੱਚ ਬੰਦ ਹਵਾਲਾਤੀ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਮੌਕੇ ‘ਤੇ ਹੀ ਜੇਲ੍ਹ ਦੇ ਸੁਪਰਡੈਂਟ ਨੂੰ ਉਨ੍ਹਾਂ ਦੀਆਂ ਮਸ਼ਕਲਾਂ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਸਮੂਹ ਅਧਿਕਾਰੀਆਂ ਵੱਲੋਂ ਜੇਲ੍ਹ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਬੈਰਿਕਾਂ ਵਿੱਚ ਜਾ ਕੇ ਉਨ੍ਹਾਂ ਦੇ ਰਹਿਣ-ਸਹਿਣ ਦੀ ਸਾਫ-ਸਫਾਈ ਦੀ ਜਾਂਚ ਕੀਤੀ ਅਤੇ ਜੇਲ੍ਹ ਦੀ ਮੈਸ (ਰਸੋਈ) ਚੈਕ ਕੀਤੀ ਅਤੇ ਉਥੋਂ ਦੀ ਸਾਫ-ਸਫਾਈ ਦਾ ਵੀ ਨਿਰੀਖਣ ਕੀਤਾ। ਉਹਨਾਂ ਜੇਲ੍ਹ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਕਿ ਹਵਾਲਾਤੀਆਂ ਅਤੇ ਕੈਦੀਆਂ ਦੀ ਨਿਯਮਿਤ ਮੈਡੀਕਲ ਜਾਂਚ ਹੁੰਦੀ ਰਹੇ। ਇਸ ਮੌਕੇ ਮੌਜੂਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਹ ਵੀ ਦੱਸਿਆ ਕਿ ਉਹ ਆਪਣੀ ਅਪੀਲ ਕਦੋਂ ਅਤੇ ਕਿਸ ਪੀਰੀਅਡ ਦੇ ਦੌਰਾਨ ਲਗਾ ਸਕਦੇ ਹਨ। ਇਸ ਮੌਕੇ ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਹਵਾਲਾਤੀਆਂ ਅਤੇ ਕੈਦੀਆਂ ਨੂੰ ਲੋਅਰ ਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਵਕੀਲ ਮੁਫਤ ਦਿੱਤੇ ਜਾਂਦੇ ਹਨ। ਇਸ ਮੌਕੇ ਤੇ ਜੱਜ ਸਾਹਿਬ ਨੇ ਹਵਾਲਾਤੀਆਂ ਅਤੇ ਕੈਦੀਆਂ ਦੇ ਮੁਫਤ ਕਾਨੂੰਨੀ ਸਹਾਇਤਾ ਲੈਣ ਵਾਸਤੇ ਫਾਰਮ ਵੀ ਭਰੇ ਅਤੇ ਆਪਣੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਫਾਰਮਾਂ ਦਾ ਸਾਰਾ ਪ੍ਰੋਸੈਸ ਪੂਰਾ ਕਰਕੇ ਜਲਦੀ ਤੋਂ ਜਲਦੀ ਮੁਫ਼ਤ ਕਾਨੂੰਨੀ ਸਹਾਇਤਾ ਦੁਆਈ ਜਾਵੇ। ਇਸ ਮੌਕੇ ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਇਹ ਸਲਾਹ ਦਿੱਤੀ ਕਿ ਉਹ ਸਮਾਜ ਵਿੱਚ ਰਹਿ ਕੇ ਆਮ ਇਨਸਾਨ ਵਾਂਗ ਆਪਣਾ ਜੀਵਨ ਦਾ ਨਿਰਵਾਹ ਕਰਨ ਅਤੇ ਦੁਬਾਰਾ ਕੋਈ ਵੀ ਗਲਤ ਕੰਮ ਕਰਕੇ ਜੇਲ੍ਹ ਵਿੱਚ ਨਾ ਆਉਣ।ਇਸ ਮੌਕੇ ਤੇ ਸ਼੍ਰੀ ਗੁਰਚਰਨ ਸਿੰਘ ਧਾਲੀਵਾਲ ਅਤੇ ਸ਼੍ਰੀ ਰਾਹੁਲ ਰਾਜਾ, ਵਧੀਕ ਸੁਪਰਡੈਂਟ, ਸੈਂਟਰਲ ਜੇਲ ਗੋਇੰਦਵਾਲ ਸਾਹਿਬ ਅਤੇ ਉੱਥੋਂ ਦਾ ਸਟਾਫ ਹਾਜ਼ਰ ਸਨ।