ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬਨੀਲੋਧੀ ਸੁੰਦਰਚੱਕ ਤੋਂ ਕੈਬਨਿਟ ਮੰਤਰੀ ਕਟਾਰੂਚੱਕ ਨੇ ਧਾਰਮਿਕ ਯਾਤਰਾ ਲਈ ਸਰਧਾਲੂਆਂ ਦੀ ਬੱਸ ਕੀਤੀ ਰਵਾਨਾ

ਪਠਾਨਕੋਟ 22 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਅੱਜ ਵਿਧਾਨ ਸਭਾ ਹਲਕਾ ਭੋਆ ਤੋਂ ਤੀਸਰੀ ਬੱਸ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸਨਾਂ ਲਈ ਰਵਾਨਾ ਕੀਤੀ ਗਈ ਹੈ ਲੋਕਾਂ ਵਿੱਚ ਧਾਰਮਿਕ ਯਾਤਰਾ ਨੂੰ ਲੈ ਕੇ ਕਾਫੀ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ  ਇਹ ਬੱਸ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸਨਾ ਲਈ ਲਈ ਰਵਾਨਾ ਹੋਈ ਹੈ ਉਹ ਸਾਰੇ ਯਾਤਰੀਆਂ ਦੇ ਲਈ ਮੰਗਲ ਕਾਮਨਾ ਕਰਦੇ ਹਨ ਕਿ ਉਨ੍ਹਾਂ ਦੀ ਯਾਤਰਾ ਸਫਲ ਹੋਵੇ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਅੱਜ ਬਨੀਲੋਧੀ ਸੁੰਦਰਚੱਕ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਸਰਧਾਲੂਆਂ ਦੀ ਭਰੀ ਬੱਸ ਨੂੰ ਰਵਾਨਾ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ. ਪਠਾਨਕੋਟ, ਰਜਿੰਦਰ ਭਿੱਲਾ ਬਲਾਕ ਪ੍ਰਧਾਨ, ਬਲਾਕ ਪ੍ਰਧਾਨ ਪਵਨ ਕੁਮਾਰ ਫੋਜੀ, ਠਾਕੁਰ ਭੁਪਿੰਦਰ ਸਿੰਘ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਸਰਪੰਚ ਅਭਿਸੇਕ ਨੰਦੂ, ਰਮੇਸ ਲਾਲ ਬਨੀਲੋਧੀ,ਰਜਿੰਦਰ, ਬੱਬਲੂ, ਵਿਜੈ ਸਿੰਘ , ਸੈਲੀ ਸਰਮਾ ਬਲਾਕ ਪ੍ਰਧਾਨ, ਰਾਜ ਕੁਮਾਰ ਨਾਇਬ ਤਹਿਸੀਲਦਾਰ ਪਠਾਨਕੋਟ, ਅਤੇ ਹੋਰ ਪਾਰਟੀ ਕਾਰਜਕਰਤਾ ਹਾਜਰ ਸਨ। ਇਸ ਮੋਕੇ ਤੇ ਸੰਬੋਧਤ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਵੱਖ ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਪੰਜਾਬ ਸਰਕਾਰ ਨੇ ਪਹਿਲ ਕਦਮੀ ਕਰਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਹੈ ਉਸ ਅਧੀਨ ਅੱਜ ਵਿਧਾਨ ਸਭਾ ਹਲਕਾ ਭੋਆ ਤੋਂ ਤੀਸਰੀ ਬੱਸ ਧਾਰਮਿਕ ਸਥਾਨਾਂ ਦੇ ਦਰਸਨਾ ਲਈ ਰਵਾਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਉਪਰਾਲਾ ਕੀਤਾ ਗਿਆ ਹੈ ਕਿ ਪੰਜਾਬ ਅਤੇ ਹੋਰ ਬਾਹਰੀ ਸੂਬਿਆਂ ਅੰਦਰ ਸਥਿਤ ਧਾਰਮਿਕ ਸਥਾਨਾਂ ਦੇ ਦਰਸਨਾਂ ਦੇ ਲਈ ਲੋਕਾਂ ਨੂੰ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਤੀਸਰੀ ਬੱਸ 43 ਸ਼ਰਧਾਲੂਆਂ ਨੂੰ ਲੈਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸਨਾਂ ਲਈ ਰਵਾਨਾ ਹੋਈ ਹੈ। ਇਸ ਤਰ੍ਹਾਂ ਦੀ ਹੋਰ ਵੀ ਬੱਸਾਂ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸਨਾਂ ਲਈ ਜਿਲ੍ਹਾ ਪਠਾਨਕੋਟ ਤੋਂ ਰਵਾਨਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੇ ਦਰਸਨਾਂ ਤੇ ਜਾ ਰਹੇ ਸਰਧਾਲੂਆਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਇੱਕ ਇੱਕ ਕਿੱਟ ਵੀ ਵੰਡੀ ਗਈ ਹੈ ਜਿਸ ਵਿੱਚ ਯਾਤਰਾ ਦੋਰਾਨ ਉਨ੍ਹਾਂ ਨੂੰ ਲੋੜੀਦੇ ਸਮਾਨ ਸਾਮਲ ਹੈ। ਉਨ੍ਹਾਂ ਦੱਸਿਆ ਕਿ ਯਾਤਰੀਆਂ ਦੇ ਰਹਿਣ ਅਤੇ ਭੋਜਨ ਦੀ ਵਿਵਸਥਾ ਸਰਕਾਰ ਵੱਲੋਂ ਪਹਿਲਾ ਤੋਂ ਹੀ ਕਰ ਲਈ ਗਈ ਹੈ ਅਤੇ ਬੱਸ ਦੇ ਨਾਲ ਇੱਕ ਵਿਸੇਸ ਤੋਰ ਤੇ ਮੈਡੀਕਲ ਟੀਮ ਵੀ ਰਵਾਨਾਂ ਕੀਤੀ ਗਈ ਹੈ ਤਾਂ ਜੋ ਸਰਦਾਲੂਆਂ ਨੂੰ ਯਾਤਰਾ ਕਰਦੇ ਸਮੇਂ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।