ਫਿਜ਼ੀਕਲ ਹੈਂਡੀਕੈਪ ਸਕੀਮ ਤਹਿਤ ਸਟੇਟ ਐਵਾਰਡ ਲਈ 05 ਅਕਤੂਬਰ ਤੱਕ  ਜਮ੍ਹਾਂ ਕਰਵਾਏ ਜਾ ਸਕਦੇ ਹਨ  ਫਾਰਮ-ਡਿਪਟੀ ਕਮਿਸ਼ਨਰ

  • ਵਧੇਰੇ ਜਾਣਕਾਰੀ ਲਈ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਤਰਨ ਤਾਰਨ ਨਾਲ ਤਾਲਮੇਲ ਕਰਨ ਪ੍ਰਾਰਥੀ

ਤਰਨ ਤਾਰਨ, 26 ਸਤੰਬਰ : ਹਰ ਸਾਲ ਸਟੇਟ ਅਵਾਰਡ ਦੀ ਤਰ੍ਹਾਂ ਫਿਜ਼ੀਕਲ ਹੈਂਡੀਕੈਪ ਸਕੀਮ ਅਧੀਨ ਯੋਗ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਜਿੰਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈ ਹੋਣ ਨੂੰ ਸਟੇਟ ਅਵਾਰਡ 2023-24 ਲਈ ਪੰਜਾਬ ਸਰਕਾਰ ਵੱਲੋਂ ਸਨਮਾਨਿਆ ਜਾਣਾ ਹੈ। ਇਸ ਸਬਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਦੱਸਿਆ ਕਿ ਸਟੇਟ ਅਵਾਰਡ ਨਾਲ ਸਨਮਾਨਿਤ ਹੋਣ ਲਈ ਨਿਰਧਾਰਤ ਫਾਰਮ ਪ੍ਰਾਪਤ ਕਰਨ ਅਤੇ ਵਧੇਰੇ ਜਾਣਕਾਰੀ ਲਈ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਤਰਨ ਤਾਰਨ ਦੇ ਦਫਤਰ ਨਾਲ ਕੰਮ ਕਾਜ ਦੇ ਸਮੇਂ ਦੌਰਾਨ ਤਾਲਮੇਲ ਕੀਤਾ ਜਾ ਸਕਦਾ ਹੈ ।  ਉਨ੍ਹਾਂ ਕਿਹਾ ਕਿ ਹਰ ਪੱਖੋਂ ਮੁਕੰਮਲ ਫਾਰਮ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦੇ ਦਫ਼ਤਰ ਵਿਖੇ ਮਿਤੀ 05 ਅਕਤੂਬਰ, 2023 ਤੱਕ ਦਿੱਤੇ ਜਾ ਸਕਦੇ ਹਨ। ਇਸ ਤੋਂ ਬਾਅਦ ਪ੍ਰਾਪਤ ਹੋਣ ਵਾਲੇ ਬਿਨੈ ਪੱਤਰ ਨੂੰ ਜਿਲ੍ਹਾ ਪੱਧਰੀ ਕਮੇਟੀ ਵੱਲੋਂ ਵਿਚਾਰਿਆ ਨਹੀਂ ਜਾਵੇਗਾ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ. ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਅਧੀਨ ਚਾਰ ਤਰ੍ਹਾਂ ਦੇ ਐਵਾਰਡ ਦਿੱਤੇ ਜਾਣਗੇ। ਐਵਾਰਡ ਫਾਰ ਬੈਸਟ ਇੰਪਲਾਈ/ਸੈਲਫ ਐਂਪਲਾਈਡ ਵਿਦ ਡਿਸਾਬਿਲਟੀ, ਐਵਾਰਡ ਫਾਰ ਬੈਸਟ ਐਂਪਲਾਇਰ, ਐਵਾਰਡ ਫਾਰ ਬੈਸਟ ਇੰਡੀਵੀਜੁਅਲ ਐਂਡ ਇੰਸਟੀਚਿਊਸ਼ਨ, ਐਵਾਰਡ ਫਾਰ ਬੈਸਟ ਸਪੋਰਟਸ ਪਰਸਨ ਵਿਦ ਡਿਸਏਬਿਲਟੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਕੰਮਲ ਅਰਜ਼ੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦੇ ਦਫਤਰ ਵਿਖੇ ਨਿਰਧਾਰਤ ਮਿਤੀ ਤੋਂ ਪਹਿਲਾ ਦਫਤਰੀ ਕੰਮ ਕਾਜ ਸਮੇਂ ਦੌਰਾਨ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ ।