ਅੰਮ੍ਰਿਤਸਰ 29 ਜਨਵਰੀ : ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਭਾਈ ਰਾਜੋਆਣਾ ਦੀ ਸਜ਼ਾ ਨੂੰ ਲੈ ਕੇ ਸੰਸਦ ਵਿੱਚ ਬਿਆਨ ਦਿੱਤਾ ਗਿਆ ਸੀ ਜੇਕਰ ਕੋਈ ਵੀ ਵਿਅਕਤੀ ਆਪਣੀ ਗਲਤੀ ਨਹੀਂ ਬਣਦਾ ਤਾਂ ਉਸ ਨੂੰ ਮਾਫ ਕਿਵੇਂ ਕੀਤਾ ਜਾ ਸਕਦਾ ਹੈ। ਇਸ ਨੂੰ ਲੈ ਕੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਵੱਲੋਂ ਇੱਕ ਪ੍ਰੈਸ ਵਾਰਤਾ ਅੱਜ ਅੰਮ੍ਰਿਤਸਰ ਵਿਖੇ ਕੀਤੀ ਗਈ ਜਿਸ ਵਿੱਚ ਉਹਨਾਂ ਨੇ ਭਾਰਤ ਵੱਲੋਂ ਛੁਡਾਏ ਗਏ ਆਪਣੇ ਨੌ ਸੈਨਿਕ ਅਧਿਕਾਰੀਆਂ ਵਾਲੇ ਕਾਰਜ ਦੀ ਸਲਾਘਾ ਕੀਤੀ ਅਤੇ ਨਾਲ ਹੀ ਭਾਰਤ ਸਰਕਾਰ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਜੇਕਰ ਭਾਰਤ ਆਪਣੇ ਨੌ ਸੈਨਿਕ ਅਧਿਕਾਰੀ ਜੋ ਕਿ ਦੂਸਰੇ ਦੇਸ਼ ਵੱਲੋਂ ਦੋਸ਼ੀ ਕਰਾਰ ਦੇ ਦਿੱਤੇ ਗਏ ਸਨ ਅਤੇ ਉਨਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ ਨੂਰ ਰਿਹਾ ਕਰਾ ਸਕਦਾ ਹੈ ਤਾਂ ਭਾਈ ਰਾਜੋਆਣਾ ਦੀ ਰਿਹਾਈ ਕਿਉਂ ਨਹੀਂ ਹੋ ਸਕਦੀ। ਉਹਨਾਂ ਇਸ ਬਾਰੇ ਦਲੀਲ ਪੇਸ਼ ਕਰਦੇ ਹੋਏ ਕਿਹਾ ਕਿ ਭਾਰਤ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਇਹ ਕਿਹਾ ਗਿਆ ਸੀ ਕਿ ਜਿਹੜਾ ਵਿਅਕਤੀ ਆਪਣੀ ਗਲਤੀ ਮੰਨਣ ਨੂੰ ਤਿਆਰ ਨਹੀਂ ਹੈ ਉਸ ਨੂੰ ਮੁਾਫੀ ਕਿਵੇਂ ਦਿੱਤੀ ਜਾ ਸਕਦੀ ਹੈ ਜਦਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਹੱਤਿਆਰੇ ਆਂ ਵੱਲੋਂ ਵੀ ਕੋਈ ਤਰਸ ਦੀ ਅਪੀਲ ਨਹੀਂ ਕੀਤੀ ਗਈ ਇਸ ਤੋਂ ਇਲਾਵਾ ਬਿਲਕੀਸ ਬਾਨੋ ਦੇ ਕਾਤਲਾਂ ਨੂੰ ਚੰਗੇ ਆਚਰਨ ਵਾਲੇ ਕਹਿ ਕੇ ਛੱਡ ਦੇਣ ਦੀ ਗੱਲ ਵੀ ਉਹਨਾਂ ਵੱਲੋਂ ਦੁਹਰਾਈ ਗਈ ਉਹਨਾਂ ਕਿਹਾ ਕਿ ਜੇਕਰ ਰਜੀਵ ਗਾਂਧੀ ਦੇ ਕਾਤਲਾਂ ਅਤੇ ਬਲਕੀਸ ਬਾਨੋ ਦੇ ਦੋਸ਼ੀਆਂ ਨੂ ਰਿਹਾ ਕੀਤਾ ਜਾ ਸਕਦਾ ਹੈ ਤਾਂ ਫਿਰ ਭਾਈ ਰਾਜੋਵਾਣਾ ਦੀ ਰਿਹਾਈ ਕਿਉਂ ਨਹੀਂ ਹੋ ਸਕਦੀ। ਉਹਨਾਂ ਕਿਹਾ ਕਿ ਭਾਰਤ ਵਿੱਚ ਰਹਿ ਰਹੇ ਸਿੱਖਾਂ ਲਈ ਵੀ ਉਹੀ ਕਾਨੂੰਨ ਲਾਗੂ ਹੋਣਾ ਚਾਹੀਦਾ ਹੈ ਜੋ ਬਾਕੀਆਂ ਨਾਲ ਕੀਤਾ ਜਾਂਦਾ ਹੈ ਇਸ ਤੋਂ ਇਲਾਵਾ ਲਾਲਜੀਤ ਸਿੰਘ ਭੁੱਲਰ ਜੋ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਕੈਬਨਟ ਮੰਤਰੀ ਹਨ ਉਹਨਾਂ ਵੱਲੋਂ ਇੱਕ ਬਿਆਨ ਦਿੱਤਾ ਗਿਆ ਜਿਸ ਵਿੱਚ ਉਹਨਾਂ ਕਿਹਾ ਕਿ ਇੱਕ ਵਾਰ ਫੇਰ ਮਹਾ ਪੰਜਾਬ (ਪੰਜਾਬ ਹਰਿਆਣਾ ਹਿਮਾਚਲ ਜੰਮੂ ਕਸ਼ਮੀਰ) ਦੀ ਗੱਲ ਕਹੀ ਹੈ ਵਲਟੋਹਾ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਵੱਲੋਂ ਅਜਿਹਾ ਬਿਆਨ ਦੇਣਾ ਪਹਿਲੀ ਸਮਿਆਂ ਵਿੱਚ ਲਗਾਏ ਗਏ ਅਕਾਲੀ ਮੋਰਚਿਆਂ ਦੀ ਤੌਹੀਨ ਹੈ ਅਤੇ ਲਾਲਜੀਤ ਸਿੰਘ ਭੁੱਲਰ ਨੂੰ ਆਪਣੇ ਇਸ ਬਿਆਨ ਲਈ ਮਾਫੀ ਮੰਗਣੀ ਚਾਹੀਦੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਹੋਣ ਦੇ ਨਾਤੇ ਇਸ ਸਾਰੇ ਘਟਨਾਕ੍ਰਮ ਦੀ ਜਿੰਮੇਵਾਰੀ ਚੁੱਕਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਬਿਆਨ ਬਾਰੇ ਆਪਣਾ ਸਪਸ਼ਟੀਕਰਨ ਦੇਣਾ ਚਾਹੀਦਾ ਹੈ। ਇਸ ਵਾਰ ਗਣਤੰਤਰ ਦਿਵਸ ਤੇ ਇੱਕ ਵਾਰ ਫਿਰ ਪੰਜਾਬ ਦੀ ਝਾਕੀ ਨੂੰ ਨਾ ਸ਼ਾਮਿਲ ਕੀਤੇ ਜਾਣ ਤੇ ਬੋਲਦੇ ਹੋਏ ਵਲਟੋਹਾ ਨੇ ਕਿਹਾ ਕਿ ਉਹ ਕੇਂਦਰ ਦੀ ਸਰਕਾਰ ਨੂੰ ਸਿਫਾਰਿਸ਼ ਕਰਦੇ ਹਨ ਕਿ ਪੰਜਾਬ ਦੀ ਝਾਕੀ ਤੋਂ ਗਣਤੰਤਰ ਦਿਵਸ ਦੀ ਪਰੇਡ ਨੂੰ ਵਾਂਝਾ ਨਾ ਰੱਖਿਆ ਜਾਵੇ ਕਿਉਂਕਿ ਪੰਜਾਬ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਪੰਜਾਬ ਨੂੰ ਇਸ ਤਰ੍ਹਾਂ ਨਜ਼ਰ ਅੰਦਾਜ਼ ਕਰਨਾ ਠੀਕ ਨਹੀਂ ਹੈ ਨਾਲ ਹੀ ਉਹਨਾਂ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਇਸ ਸਾਰੇ ਕਾਰਜ ਲਈ ਇੱਕ ਕਮੇਟੀ ਵੱਲੋਂ ਹਿਦਾਇਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਜੇਕਰ ਉਹਨਾਂ ਹਦਾਇਤਾਂ ਦੇ ਮੁਤਾਬਕ ਝਾਕੀ ਨਾ ਹੋਵੇ ਤਾਂ ਉਸ ਨੂੰ ਰਿਜੈਕਟ ਕਰ ਦਿੱਤਾ ਜਾਂਦਾ ਹੈ। ਉਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਪਣੀ ਅਤੇ ਅਰਵਿੰਦ ਕੇਜਰੀਵਾਲ ਦੀ ਤਸਵੀਰ ਸਭ ਤੋਂ ਅੱਗੇ ਰੱਖੀ ਗਈ ਹੈ ਜੋ ਕਿ ਇਸ ਝਾਕੀ ਦੀ ਰਿਜੈਕਸ਼ਨ ਦਾ ਕਾਰਨ ਬਣਿਆ ਹੈ ਉਹਨਾਂ ਭਗਵੰਤ ਮਾਨ ਵੱਲੋਂ ਝਾਕੀ ਵਿੱਚ ਆਪਣੀ ਤਸਵੀਰ ਨਾ ਹੋਣ ਵਾਲੀ ਗੱਲ ਨੂੰ ਝੂਠਾ ਕਰਾਰ ਦਿੰਦੇ ਹੋਏ ਕਿਹਾ ਉਹ ਭਗਵੰਤ ਮਾਨ ਦੀ ਕਿਸੇ ਵੀ ਗੱਲ ਵਿੱਚ ਸੱਚਾਈ ਨਹੀਂ ਮੰਨਦੇ ਹਨ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਇਸ ਸਾਰੀ ਘਟਨਾ ਦੀ ਸੱਚਾਈ ਪੰਜਾਬ ਦੇ ਲੋਕਾਂ ਦੇ ਸਾਹਮਣੇ ਲਿਆਉਣੀ ਚਾਹੀਦੀ ਹੈ