ਰਾਣਾ ਸਵਰਾਜ ਯੂਨੀਵਰਸਲ ਸਕੂਲ ਲੇਹਲ ਵਿਖੇ ਵਣ-ਮਹਾਂਉਤਸਵ ਮਨਾਇਆ

  • ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਇੰਦਰਜੀਤ ਸਿੰਘ ਬਾਜਵਾ ਨੇ ਐਵਾਗਾਡੋ ਦਾ ਪੌਦਾ ਲਗਾ ਕੇ ਵਣ-ਮਹਾਂਉਤਸਵ ਦੀ ਸ਼ੁਰੂਆਤ ਕੀਤੀ 

ਧਾਰੀਵਾਲ, 27 ਜੁਲਾਈ : ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ (ਧਾਰੀਵਾਲ) ਵਿਖੇ ਹਰਿਆਲੀ ਮਿਸ਼ਨ ਤਹਿਤ ਵਣ-ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਯੂਨੀਵਰਸਲ ਸਿੱਖਿਆ ਸੰਸਥਾਵਾਂ ਦੇ ਸੰਸਥਾਪਕ ਡਾ: ਸਰਬਜੀਤ ਸਿੰਘ ਛੀਨਾ ਦੀ ਅਗਵਾਈ ਵਿੱਚ ਮਨਾਏ ਗਏ ਵਣ-ਮਹਾਂਉਤਸਵ ਦੀ ਸ਼ੁਰੂਆਤ ਵਿਸ਼ੇਸ਼ ਤੌਰ ਤੇ ਪਹੁੰਚੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਇੰਦਰਜੀਤ ਸਿੰਘ ਬਾਜਵਾ ਵੱਲੋਂ  ਅਫਰੀਕਨ ਨਸਲ ਦਾ `ਐਵਾਗਾਡੋ` ਨਾਮਕ ਫ਼ਲਦਾਰ ਪੌਦਾ ਲਗਾ ਕੇ ਕੀਤੀ ਗਈ। ਇਸ ਮੌਕੇ ਡੀ.ਪੀ.ਆਰ.ਓ. ਇੰਦਰਜੀਤ ਸਿੰਘ ਬਾਜਵਾ ਨੇ ਕਿਹਾ ਕਿ ਦਿਨੋਂ-ਦਿਨ ਵੱਧ ਰਹੀ ਆਲਮੀ ਤਪਸ ਨੂੰ ਰੋਕਣ ਲਈ ਇੱਕ-ਇੱਕ ਹੱਲ ਵੱਧ ਤੋਂ ਵੱਧ ਪੌਦੇ ਲਗਾਉਣਾ ਹੈ ਅਤੇ ਇਹ ਹਰ ਵਿਅਕਤੀ ਦੀ ਜਿੰਮੇਵਾਰੀ ਹੈ ਕਿ ਉਹ ਪੌਦੇ ਲਗਾ ਕੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਹਰਿਆਲੀ ਮਿਸ਼ਨ ਤਹਿਤ ਪੌਦੇ ਲਗਾਉਣ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ ਅਤੇ ਜੇਕਰ ਕੋਈ ਵਿਅਕਤੀ ਜਾਂ ਸੰਸਥਾ ਵਣ-ਮਹਾਂਉਤਸਵ ਮਨਾਉਣਾ ਚਾਹੁੰਦੀ ਹੈ ਤਾਂ ਉਹ ਪੌਦੇ ਲੈਣ ਲਈ ਜੰਗਲਾਤ ਵਿਭਾਗ ਨਾਲ ਰਾਬਤਾ ਕਰ ਸਕਦੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਇੱਥੇ ਸਕੂਲ ਪ੍ਰਬੰਧਕਾਂ ਵੱਲੋਂ ਚਲਾਈ ਜਾ ਰਹੀ ਰਾਣਾ ਸਵਰਾਜ ਹਾਕੀ ਅਕੈਡਮੀ ਦਾ ਦੌਰਾ ਵੀ ਕੀਤਾ ਗਿਆ। ਉਹਨਾਂ ਨੇ ਡਾ: ਸਰਬਜੀਤ ਸਿੰਘ ਛੀਨਾ ਵੱਲੋਂ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਧਾਰੀਵਾਲ ਇਲਾਕੇ ਦੇ ਵਿੱਚ ਚਲਾਈਆਂ ਜਾ ਰਹੀਆਂ ਵਿਦਿਅਕ ਸੰਸਥਾਵਾਂ ਅਤੇ ਹਾਕੀ ਅਕੈਡਮੀ ਦੇ ਪ੍ਰਬੰਧਾਂ ਅਤੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਸਕੂਲ ਖੁੱਲੇ ਮੈਦਾਨ ਵਿੱਚ ਵੱਖ-ਵੱਖ ਕਿਸਮਾਂ ਦੇ ਫੁੱਲਦਾਰ, ਫ਼ਲਦਾਰ ਅਤੇ ਛਾਂਦਾਰ ਪੌਦੇ ਲਗਾਏ। ਇਸ ਮੌਕੇ ਯੂਨੀਵਰਸਲ ਸਿੱਖਿਆ ਸੰਸਥਾਵਾਂ ਦੇ ਸੰਸਥਾਪਕ ਡਾ: ਸਰਬਜੀਤ ਸਿੰਘ ਛੀਨਾ, ਸਕੂਲ ਮੈਨੇਜਮੈਂਟ ਕਮੇਟੀ ਦੇ ਚੈਅਰਮੈਨ ਸੁਖਰਾਜ ਸਿੰਘ ਛੀਨਾ (ਨੰਬਰਦਾਰ), ਸਕੂਲ ਪ੍ਰਿੰਸੀਪਲ ਜਤਿੰਦਰ ਕੌਰ ਸੋਹਲ, ਪ੍ਰੋਫੈਸਰ ਸਰਤਾਜ ਸਿੰਘ ਛੀਨਾ, ਬਲਰਾਜ ਸਿੰਘ ਛੀਨਾ, ਮਨਪ੍ਰੀਤ ਕੌਰ ਛੀਨਾ, ਸੰਜੀਵ ਕੁਮਾਰ, ਬਲਜੀਤ ਕੌਰ, ਵਿਜੇ ਕੁਮਾਰ, ਨਿਰਮਲ ਸਿੰਘ, ਹਾਕੀ ਕੋਚ ਬਲਕਾਰ ਸਿੰਘ ਤੇ ਜਸਵਿੰਦਰ ਸਿੰਘ ਆਦਿ ਸਮੇਤ ਸਕੂਲ ਦੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।