ਵਿਧਾਨ ਸਭਾ ਹਲਕਾ ਬਟਾਲਾ ਵਿੱਚ ਸ਼ਹਿਰੀ ਤੇ ਪੇਂਡੂ ਖੇਤਰ ਵਿੱਚ ਵਿਕਾਸ ਕਾਰਜ ਤੇਜੀ ਨਾਲ ਜਾਰੀ

  • ਹਲਕਾ ਵਾਸੀਆਂ ਨੂੰ ਵਿਕਾਸ ਪੱਖੋਂ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਅਉਣ ਦਿੱਤੀ ਜਾਵੇਗੀ 

ਬਟਾਲਾ, 12 ਅਕਤੂਬਰ : ਬਟਾਲਾ ਦੇ ਨੌਜਵਾਨ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਅੱਜ ਆਪਣੇ ਗ੍ਰੀਹ ਵਿਖੇ ਹਲਕਾ ਵਾਸੀਆਂ ਦੀਆ ਮੁਸ਼ਕਲਾਂ ਸੁਣੀਆਂ ਗਈਆਂ ਤੇ ਸਬੰਧਤ ਅਧਿਕਾਰੀਆਂ ਨੂੰ ਮੁਸ਼ਕਲਾ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਹਲਕੇ ਵਾਸੀਆਂ ਦੀਆਂ ਮੁਸ਼ਕਲਾ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਦੀਆਂ ਦਰਪੇਸ਼ ਮੁਸ਼ਕਲਾ ਹੱਲ ਕਰਨ ਲਈ ਉਹ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਲਾਭ,  ਲੋਕਾਂ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਉਣਾ, ਮੇਰੀ ਪਹਿਲੀ ਤਰਜੀਹ ਹੈ।ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਿੱਥੇ ਵੱਖ- ਵੱਖ ਵਿਕਾਸ ਕੰਮ ਚੱਲ ਰਹੇ ਹਨ, ਉਸ ਦੇ ਨਾਲ- ਨਾਲ ਸਾਫ ਸਫਾਈ ਵੱਲ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਪਿੰਡਾਂ ਵਿੱਚ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਪਾਣੀ ਦੀ ਨਿਕਾਸੀ ਲਈ  ਪੁਖਤਾ ਪ੍ਰਬੰਧ ਕਰਨ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਜਿੱਥੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਅਤੇ ਉਸ ਦੇ ਨਾਲ ਯੂਥ ਕਲੱਬਾਂ ਨੂੰ ਵੀ ਪਰਮੋਟ ਕੀਤਾ ਜਾ ਰਿਹਾ ਹੈ।ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਧਾਰਮਿਕ ਤੇ ਇਤਿਹਾਸਕ ਸ਼ਹਿਰ ਬਟਾਲਾ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਸ਼ਹਿਰ ਅੰਦਰ ਸਾਫ ਸ਼ਫਾਈ ਬਣਾਈ ਰੱਖਣ ਲਈ ਉਹ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹਨ ਕਿ ਸ਼ਹਿਰ ਨੂੰ ਸਾਫ ਸੁਥਰਾ ਬਣਾਈ ਰੱਖਣ ਲਈ ਸਹਿਯੋਗ ਕਰਨ। ਇਸ ਮੌਕੇ ਰਾਕੇਸ਼ ਤੁਲੀ ਸਿਟੀ ਪ੍ਰਧਾਨ ਆਪ ਪਾਰਟੀ, ਬੰਟੀ ਟਰੇਂਡਜ ਵਾਲੇ, ਅਜੇ ਕੁਮਾਰ, ਮਲਕੀਤ ਸਿੰਘ, ਗਗਨ ਬਟਾਲਾ, ਨਿੱਕੂ ਹੰਸਪਾਲ ਆਦਿ ਮੌਜੂਦ ਸਨ।