- ਵਿਰਾਸਤੀ ਮਾਰਗ ਤੇ ਸਖ਼ਤ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ
ਅੰਮ੍ਰਿਤਸਰ, 4 ਜੂਨ : 6 ਜੂਨ ਨੂੰ ਗਰਮ ਖਿਆਲੀ ਸਿੱਖ ਸੰਗਤ ਵਲੋਂ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਨੂੰ ਲੈ ਕੇ ਜਿੱਥੇ ਪੂਰੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਕਮਿਸ਼ਨ੍ਰੇਟ ਪੁਲਸ ਨੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ (ਚਾਰੇ ਪਾਸਿਓਂ) ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਹਨ। ਇਕ ਪਾਸੇ ਸ਼ਹਿਰ ਦੀ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲਸ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ, ਉਥੇ ਹੀ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਲਸ ਫੋਰਸ ਨੂੰ 24 ਘੰਟੇ ਨਾਕਿਆਂ ਤੇ ਰਹਿਣ ਤੋਂ ਇਲਾਵਾ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਅੱਜ ਪੰਜਾਬ ਲਾਅ ਐਂਡ ਆਰਡਰ ਦੇ ਏਡੀਸੀਪੀ ਅਰਪਿਤ ਸ਼ੁਕਲਾ ਵਲੋਂ ਜ਼ਿਲ੍ਹੇ ਦੇ ਸਮੂਹ ਉੱਚ ਅਧਿਕਾਰੀਆਂ ਦੇ ਨਾਲ-ਨਾਲ ਥਾਣਾ ਮੁਖੀਆਂ ਅਤੇ ਚੌਕੀ ਇੰਚਾਰਜਾਂ ਨੂੰ ਕਾਨੂੰਨ ਤੋੜਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਹੁਕਮ ਦਿੱਤੇ ਹਨ। ਏਡੀਜੀਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸ਼ਹਿਰ ਦੇ ਸੁਰੱਖਿਆ ਘੇਰੇ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਰ ਸਥਿਤੀ ਨਾਲ ਨਜਿੱਠਣ ਲਈ ਤਤਪਰ ਰਹਿਣ ਲਈ ਕਿਹਾ। ਗਲਿਆਰਾ ਇਲਾਕੇ ਦੇ ਆਲੇ-ਦੁਆਲੇ ਬਣੇ ਸਮੂਹ ਹੋਟਲਾਂ ਅਤੇ ਗੈਸਟ ਹਾਊਸ ਮਾਲਕਾਂ ਨੂੰ ਖਾਸ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਤੋਂ ਕਮਰਾ ਨਾ ਦਿੱਤਾ ਜਾਵੇ। ਸਾਰਿਆਂ ਨੂੰ ਰਿਸੈਪਸ਼ਨ ਅਤੇ ਬਾਹਰ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਚਾਲੂ ਰੱਖਣ ਦੇ ਵੀ ਨਿਰਦੇਸ਼ ਹਨ, ਤਾਂ ਕਿ ਕੋਈ ਵੀ ਸ਼ੱਕੀ ਵਿਅਕਤੀ ਹੋਟਲ ਵਿਚ ਰੁਕ ਕੇ ਆਪਣੇ ਕਿਸੇ ਵੀ ਮਨਸੂਬੇ ਨੂੰ ਅੰਜਾਮ ਨਾ ਦੇ ਸਕੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ADGP ਅਰਪਿਤ ਸ਼ੁਕਲਾ ਨੇ ਕਿਹਾ ਕਿ 6 ਜੂਨ ਦੇ ਘਲੂਘਾਰੇ ਦਿਵਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਪੁਲਸ ਵੱਲੋਂ ਕੀਤੇ ਹੋਏ ਹਨ ਅਤੇ ਪੁਲਿਸ ਵੱਲੋਂ ਸਮੇਂ ਸਮੇਂ ਤੇ ਫਲੈਗ ਮਾਰਚ ਕਰਕੇ ਲੋਕਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਰੱਖਣ ਦਾ ਭਰੋਸਾ ਦਿੱਤਾ ਜਾ ਰਿਹਾ।