ਦਾਣਾ ਮੰਡੀ ਬਟਾਲਾ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਟਾਲਾ, 17 ਅਪ੍ਰੈਲ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਵਲੋਂ ਅੱਜ ਗੁਰਦਾਸਪੁਰ ਜ਼ਿਲੇ ਦੀ ਸਭ ਤੋਂ ਵੱਡੀ ਦਾਣਾ ਮੰਡੀ ਬਟਾਲਾ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਤੇ ਆੜ੍ਹਤੀਆ ਨਾਲ ਮੀਟਿੰਗ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨਾਂ ਦੇ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੋਜੂਦ ਰਹੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਸ. ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕਣਕ ਦੇ ਸ਼ੀਜਨ ਵਿੱਚ ਮੰਡੀਆਂ ਅੰਦਰ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ, ਫਸਲ ਦੀ ਅਦਾਇਗੀ ਵੀ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਪੈ ਰਹੀ ਹੈ ਅਤੇ ਮੰਡੀ ਅੰਦਰੋਂ ਫਸਲ ਦੀ ਢੋਆ ਢੁਆਈ ਦੇ ਪ੍ਰਬੰਧ ਵੀ ਮੁਕੰਮਲ ਕੀਤੇ ਗਏ ਹਨ। ਇਸ ਮੌਕੇ ਪੱਤਰਕਾਰਾਂ ਦੇ ਇਕ ਸਵਾਲ ਦੇ ਜਵਾਬ ਵਿੱਚ ਉਨਾਂ ਕਿਹਾ ਕਿ ਆਪ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਲੋਕ ਭਲਾਈ ਦੇ ਹਿੱਤ ਵਿੱਚ ਕੰਮ ਕਰਨਾ ਹੈ ਅਤੇ ਪੰਜਾਬ ਨੂੰ ਵਿਕਾਸ ਦੇ ਰਾਹਾਂ ਤੇ ਲੈਕੇ ਜਾਣਾ ਹੈ, ਜਿਸਨੂੰ ਆਪ ਦੀ ਸਰਕਾਰ   ਪੂਰਾ ਕਰਦੀ ਨਜ਼ਰ ਆ ਰਹੀ ਹੈ। ਇਸ ਮੌਕੇ ਉਨਾਂ ਕੇਂਦਰ ਸਰਕਾਰ ਵਲੋਂ ਲਗਾਏ ਵੈਲਯੂ ਕੱਟ ਨੂੰ ਲੈਕੇ ਕਿਹਾ ਕਿ ਕੇਂਦਰ ਸਰਕਾਰ ਉਂਝ ਤਾਂ ਕਹਿੰਦੀ ਹੈ ਕੇ ਓਹ ਕਿਸਾਨ ਹਿਤੈਸ਼ੀ ਹੈ ਪਰ ਇਸ ਤੋਂ ਸਾਫ ਸਿੱਧ ਹੋ ਜਾਂਦਾ ਹੈ ਕੇ ਕੇਂਦਰ ਕਿੰਨੀ ਕਿਸਾਨ ਹਿਤੈਸ਼ੀ ਹੈ। ਉਨਾਂ ਕਿਹਾ ਕਿ ਕਿਸਾਨ ਪਹਿਲਾ ਹੀ ਬੇਮੌਸਮੀ ਬਰਸਾਤ ਦੀ ਮਾਰ ਝੱਲ ਰਿਹਾ ਹੈ ਅਤੇ ਉਤੋਂ ਕੇਂਦਰ ਇਸ ਕੱਟ ਦੇ ਨਾਲ ਕਿਸਾਨਾਂ ਉੱਤੇ ਹੋਰ ਬੋਝ ਪਾ ਰਹੀ ਹੈ। ਉਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਦੂਸਰਿਆਂ ਉਤੇ ਨਿਸ਼ਾਨੇ ਸਾਧਣ ਤੋਂ ਪਹਿਲਾਂ ਆਪਣੇ ਅੰਦਰ ਝਾਤੀ ਮਾਰ ਲੈਣੀ ਚਾਹੀਦੀ ਹੈ।ਇਸ ਮੌਕੇ ਆੜ੍ਹਤੀ ਯੂਨੀਅਨ ਬਟਲਾ ਦੇ ਪ੍ਰਧਾਨ ਹਰਬੰਸ ਸਿੰਘ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋ ਦਾਣਾ ਮੰਡੀ ਵਿੱਚ ਕਿਸਾਨਾਂ ਕੋਈ ਮੁਸ਼ਕਿਲ ਪੇਸ਼ ਨਾ ਆਵੇ ਸਬੰਧੀ ਮੰਡੀ ਦਾ ਦੌਰਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਕਣਕ ਦੇ ਪਹਿਲੇ ਸੀਜ਼ਨਾ ਦੀ ਤਰਾਂ ਇਸ ਵਾਰ ਵੀ ਸ਼ੀਜਨ ਬਹੁਤ ਵਧੀਆ ਚੱਲ ਰਿਹਾ ਹੈ ਅਤੇ ਮੰਡੀ ਅੰਦਰ ਕਿਸਾਨਾਂ ਤੇ ਆੜ੍ਹੀਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨਾਂ ਕਿਹਾ ਕਿ ਫਸਲ ਦੀ ਢੋਆ ਢੁਆਈ ਨੂੰ ਲੈਕੇ ਕੁਝ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਇਸ ਵਾਰ ਉਸ ਦੇ ਵੀ ਪ੍ਰਬੰਧ ਸੁਚੱਜੇ ਕੀਤੇ ਗਏ ਹਨ।