- ਨਗਰ ਨਿਗਮ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਜਲਦੀ ਕੀਤਾ ਜਾਵੇ ਸਮੱਸਿਆਵਾਂ ਦਾ ਹੱਲ
ਪਠਾਨਕੋਟ, 29 ਨਵੰਬਰ : ਅੱਜ ਸਿਟੀ ਪਠਾਨਕੋਟ ਦੇ ਕੂਝ ਵਾਰਡਾਂ ਦਾ ਦੋਰਾ ਕੀਤਾ ਗਿਆ ਅਤੇ ਸਾਫ ਸਫਾਈ ਦਾ ਜਾਇਜਾ ਲਿਆ ਗਿਆ ਇਸ ਤੋਂ ਇਲਾਵਾ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਜੋ ਵੀ ਵਾਰਡ ਵਿੱਚ ਸਮੱਸਿਆਵਾਂ ਆ ਰਹੀਆਂ ਸਨ ਉਸ ਸਬੰਧੀ ਅਧਿਕਾਰੀਆਂ ਨੂੰ ਦਿਸਾ ਨਿਰਦੇਸ ਦਿੱਤੇ ਗਏ ਹਨ ਕਿ ਘੱਟ ਸਮੇਂ ਅੰਦਰ ਵਾਰਡ ਅੰਦਰ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਇਹ ਪ੍ਰਗਟਾਵਾ ਅੱਜ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਸਹਿਰ ਦੇ ਵੱਖ ਵੱਖ ਵਾਰਡਾਂ ਦਾ ਦੋਰਾ ਕਰਨ ਮਗਰੋਂ ਜਾਣਕਾਰੀ ਦਿੰਦਿਆਂ ਕੀਤਾ। ਜਿਕਰਯੋਗ ਹੈ ਕਿ ਅੱਜ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ-ਕਮ- ਕਮਿਸਨਰ ਨਗਰ ਨਿਗਮ ਵੱਲੋਂ ਸਿਟੀ ਪਠਾਨਕੋਟ ਦੇ ਸੰਕਰ ਦਾ ਅਖਾੜਾ, ਓਲਡ ਸਾਹਪੁਰ ਰੋਡ, ਸਿੰਘਪੂਰਾ ਮੁਹੱਲਾ ਅਤੇ ਕਾਜੀਪੁਰ ਮੁਹੱਲਾ ਦਾ ਦੋਰਾ ਕੀਤਾ ਗਿਆ। ਇਸ ਮੋਕੇ ਤੇ ਉਨ੍ਹਾਂ ਦੇ ਨਾਲ ਸਰਵਸ੍ਰੀ ਰਾਹੁਲ ਕੁਮਾਰ ਸਹਾਇਕ ਕਮਿਸਨਰ ਨਗਰ ਨਿਗਮ ਪਠਾਨਕੋਟ, ਡਾ. ਐਨ.ਕੇ. ਸਿੰਘ ਸਹਾਇਕ ਸਿਹਤ ਅਧਿਕਾਰੀ, ਸਮਾਜ ਸੇਵਕ ਸਮੀਰ ਸਾਰਧਾ ਅਤੇ ਹੋਰ ਵੱਖ ਵੱਖ ਨਗਰ ਨਿਗਮ ਦੇ ਅਧਿਕਾਰੀ ਵੀ ਹਾਜਰ ਸਨ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਹਨ ਕਿ ਸਹਿਰ ਨੂੰ ਸਾਫ ਸੁਥਰਾ ਰੱਖਿਆ ਜਾਵੈ ਜਿਸ ਅਧੀਨ ਨਗਰ ਨਿਗਮ ਕਰਮਚਾਰੀਆਂ ਦੀਆਂ ਵੀ ਵਿਸੇਸ ਤੋਰ ਤੇ ਡਿਊਟੀਆਂ ਲਗਾਈਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਸਹਿਰ ਦੇ ਵੱਖ ਵੱਖ ਵਾਰਡਾਂ ਅਤੇ ਮੁਹੱਲਿਆਂ ਦਾ ਦੋਰਾ ਕੀਤਾ ਗਿਆ ਹੈ ਅਤੇ ਸਾਫ ਸਫਾਈ ਵਿਵਸਥਾ ਨੂੰ ਦੇਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਉਪਰਾਲਾ ਹੈ ਕਿ ਸਹਿਰ ਸਾਫ ਸੁਥਰਾ ਰਹੇ ਅਤੇ ਕਿਸੇ ਤਰ੍ਹਾ ਦੀ ਕੋਈ ਟ੍ਰੈਫਿਕ ਦੇ ਕਾਰਨ ਲੋਕਾਂ ਨੂੰ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸਹਿਰ ਅੰਦਰ ਜਾਮ ਟ੍ਰੈਫਿਕ ਦੀ ਵਿਵਸਥਾ ਨੂੰ ਦਰੂਸਤ ਕਰਨ ਦੇ ਲਈ ਪਹਿਲਾਂ ਵੀ ਦੁਕਾਨਦਾਰਾਂ ਅੱਗੇ ਅਪੀਲ ਕੀਤੀ ਗਈ ਸੀ ਕਿ ਉਨ੍ਹਾਂ ਦੇ ਸਹਿਯੋਗ ਤੋਂ ਬਿਨ੍ਹਾਂ ਕੋਈ ਵੀ ਕੰਮ ਨਹੀਂ ਕੀਤਾ ਜਾ ਸਕਦਾ। ਇਸ ਲਈ ਦੁਕਾਨਦਾਰਾਂ ਨੂੰ ਅਪੀਲ ਹੈ ਕਿ ਸਮਾਨ ਬਾਹਰ ਸੜਕ ਤੇ ਨਾ ਲਗਾਇਆ ਜਾਵੇ ਇਸ ਨਾਲ ਹੋਰ ਰਾਹਗੀਰਾਂ ਨੂੰ ਪ੍ਰੇਸਾਨੀ ਹੁੰਦੀ ਹੈ ਅਤੇ ਟੇ੍ਰਫਿਕ ਵੀ ਜਾਮ ਹੁੰਦਾ ਹੈ। ਇਸ ਮੋਕੇ ਤੇ ਉਨ੍ਹਾਂ ਮੁਹੱਲਾ ਵਾਸੀਆਂ ਨਾਲ ਗੱਲਬਾਤ ਵੀ ਕੀਤੀ। ਧਿਆਨ ਵਿੱਚ ਆਈਆਂ ਗਲੀਆਂ ਦੇ ਟੁੱਟੇ ਹੋਣ ਦੀ ਸਮੱਸਿਆ ਅਤੇ ਪੀਣ ਵਾਲੇ ਪਾਣੀ ਦੀ ਪ੍ਰੇਸਾਨੀ ਨੂੰ ਧਿਆਨ ਵਿੱਚ ਰੱਖਦਿਆਂ ਮੋਕੇ ਤੇ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਲਦੀ ਹੀ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।