ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਤਿਆਰ ਕਰਨ ਦੇ ਪ੍ਰੋਗਰਾਮ ਤਹਿਤ 21 ਅਕਤੂਬਰ ਨੂੰ ਵੋਟਰ ਰਜਿਸਟਰੇਸ਼ਨ ਸ਼ੁਰੂ ਹੋਵੇਗੀ

  • 5 ਦਸੰਬਰ ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ-ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ 26 ਦਸੰਬਰ 2023 ਹੋਵੇਗੀ

ਬਟਾਲਾ, 16 ਅਕਤੂਬਰ : ਡਾ ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਜਾ ਚੁੱਕਾ ਹੈ। ਜਿਸ ਤਹਿਤ 21 ਅਕਤੂਬਰ 2023 ਨੂੰ ਵੋਟਰ ਰਜਿਸਟਰੇਸ਼ਨ ਸ਼ੁਰੂ ਹੋਵੇਗੀ ਜੋ ਕਿ 15 ਨਵੰਬਰ 2023 ਤੱਕ ਚੱਲੇਗੀ।  ਉਨ੍ਹਾਂ ਅੱਗੇ ਦੱਸਿਆ ਕਿ 16 ਨਵੰਬਰ 2023 ਤੋਂ 4 ਦਸੰਬਰ 2023 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਹੋਵੇਗੀ। ਡਿਪਟੀ ਕਮਿਸ਼ਨਰ ਵੱਲੋਂ 5 ਦਸੰਬਰ 2023 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸੇ ਹੀ ਦਿਨ ਡਿਪਟੀ ਕਮਿਸ਼ਨਰ ਵੱਲੋਂ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਲੈਣ ਸਬੰਧੀ ਚੋਣ ਹਲਕੇ ਅਨੁਸਾਰ ਨਿਯੁਕਤ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ 26 ਦਸੰਬਰ 2023 ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਜਨਵਰੀ 2024 ਤੱਕ ਦਾਅਵੇ ਅਤੇ ਇਤਰਾਜਾਂ ਨੂੰ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਰੂਲ ਨੰਬਰ 10(3) ਅਨੁਸਾਰ ਦੂਰ ਕੀਤਾ ਜਾਵੇਗਾ। ਇਸ ਤੋਂ ਬਾਅਦ 15 ਜਨਵਰੀ 2024 ਨੂੰ ਸਪਲੀਮੈਂਟਰੀ ਸੂਚੀਆਂ ਅਤੇ ਪ੍ਰਿਟਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 16 ਜਨਵਰੀ 2024 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਫਾਈਨਲ ਸੂਚੀ ਦੀ ਪਬਲੀਕੇਸ਼ਨ ਕੀਤੀ ਜਾਵੇਗੀ। ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਨੇ ਸਿੱਖ ਗੁਰਦੁਆਰਾ ਇਲੈਕਸ਼ਨਜ਼ ਰੂਲਜ਼ 1959 ਜੋ ਸਮੇਂ-ਸਮੇਂ ਸਿਰ ਸੋਧੇ ਗਏ ਹਨ, ਦੇ ਰੂਲ 7 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬੋਰਡ ਚੋਣ ਹਲਕੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਚੋਣ ਹਲਕੇ ਵਿੱਚੋਂ ਬਿਨੈਕਾਰਾਂ ਪਾਸੋਂ ਦਾਅਵੇ/ਇਤਰਾਜ਼ ਪ੍ਰਾਪਤ ਕਰਨ, ਫੈਸਲੇ ਕਰਨ, ਵੋਟਰ ਸੂਚੀ ਤਿਆਰ ਕਰਨ ਅਤੇ ਚੋਣਾਂ ਲਈ ਬਤੌਰ ਰਿਵਾਈਜਿੰਗ ਅਥਾਰਟੀਜ਼ ਅਤੇ ਇਨ੍ਹਾਂ ਨਾਲ ਬੋਰਡ ਚੋਣ ਹਲਕੇਵਾਰ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕੇ 104-ਸ੍ਰੀ ਹਰਗੋਬਿੰਦਪੁਰ ਸਾਹਿਬ ਲਈ ਉੱਪ ਮੰਡਲ ਮੈਜਿਸਟਰੇਟ ਕਲਾਨੌਰ ਨੂੰ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਕੀਤਾ ਹੈ।