ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨ ਲਈ ਕੀਤਾ ਜਾ ਰਿਹਾ ਪ੍ਰੇਰਿਤ-ਐੱਸ. ਡੀ. ਐੱਮ. ਸ੍ਰੀ ਕ੍ਰਿਪਾਲਵੀਰ ਸਿੰਘ

  • ਵੋਟਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕੱਢੀ ਗਈ ਵੋਟਰ ਜਾਗਰੂਕਤਾ ਰੈਲੀ

ਤਰਨ ਤਾਰਨ, 05 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਵੀਪ ਗਤੀਵਿਧੀਆਂ ਅਧੀਨ ਬਲਾਕ ਪੱਟੀ ਵਿੱਚ ਐੱਸ. ਡੀ. ਐੱਮ. ਪੱਟੀ ਸ੍ਰੀ ਕ੍ਰਿਪਾਲਵੀਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਸ਼ੇਰੋ ਵੱਲੋਂ ਔਰਤਾਂ ਵਿੱਚ ਵੱਧ ਤੋਂ ਵੱਧ ਵੋਟਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਸ੍ਰੀ ਕ੍ਰਿਪਾਲਵੀਰ ਸਿੰਘ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਚੋਣਾਂ-2024 ਦੌਰਾਨ ਵੋਟਿੰਗ `ਇਸ ਵਾਰ, 70 ਪਾਰ` ਦਾ ਟੀਚਾ ਪੂਰਾ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਜਿੰਨ੍ਹਾਂ ਪੋਲਿੰਗ ਬੂਥਾਂ `ਤੇ ਰਾਸ਼ਟਰੀ ਵੋਟਿੰਗ ਪ੍ਰਤੀਸ਼ਤਾ (67.40 ਫ਼ੀਸਦੀ) ਤੋਂ ਘੱਟ ਪੋਲਿੰਗ ਹੋਈ ਸੀ, ਉਨ੍ਹਾਂ ਬੂਥਾਂ/ਖੇਤਰਾਂ ਵਿੱਚ ਵੋਟਰਾਂ ਨੂੰ ਉਤਸ਼ਾਹਿਤ ਤੇ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਵਿਸ਼ੇਸ਼ ਸਵੀਪ ਗਤੀਵਿਧੀਆਂ ਤੇ ਕੈਂਪ ਆਯੋਜਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਹਨਾਂ ਕਿਹਾ ਕਿ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਘੱਟ ਪੋਲਿੰਗ ਵਾਲੇ ਬੂਥਾਂ ਉੱਪਰ ਸਵੀਪ ਤਹਿਤ ਵਿਸ਼ੇਸ ਪ੍ਰੋਗਰਾਮ ਕਰਕੇ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।