ਪੱਟੀ ‘ਚ ਇੱਕ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ

ਪੱਟੀ, 7 ਜਨਵਰੀ : ਪੱਟੀ ਦੇ ਵਾਰਡ ਨੰਬਰ 2 ‘ਚ ਇੱਕ ਔਰਤ ਦੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਨਿੱਜੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਘਟਨਾ ਸਥਾਨ ਤੇ ਪੁਲਿਸ ਨਾ ਪਹੁੰਚਣ ਦੇ ਰੋਸ ਵਜੋਂ ਪਰਿਵਾਰਕ ਮੈਬਰਾਂ ਵੱਲੋਂ ਮ੍ਰਿਤਕ ਔਰਤ ਦੀ ਲਾਸ਼ ਡੀਐੱਸਪੀ ਦਫਤਰ ਅੱਗੇ ਰੱਖ ਕੇ ਮੁਲਾਜ਼ਮਾ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ। ਹਰਜੀਤ ਕੌਰ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਵੀ ਮੁਲਜਮਾਂ ਨੇ ਗੋਲੀਆਂ ਚਲਾਈਆ। ਪੁਲਿਸ ਨੂੰ ਸੂਚਨਾ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ ਤੇ ਅੱਜ ਮੁਲਾਜ਼ਮਾਂ ਨੇ ਮੇਰੀ ਨੂੰਹ ਸੁਨੀਤਾ ਪਤਨੀ ਰਾਜਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਲਾਸ਼ ਨੂੰ ਕਬਜੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏ.ਐੱਸ.ਆਈ ਰਵੀ ਸ਼ੰਕਰ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਦੇ ਅਧਾਰ ਤੇ ਮੁਲਜਮਾਂ ਵਿਰੁੱਧ ਕੇਸ ਦਰਜ ਕੀਤਾ ਜਾ ਰਿਹਾ ਹੈ।