- ਜ਼ਿਲਾ ਚੋਣ ਅਫ਼ਸਰ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਦੀ ਅਪੀਲ
ਤਰਨ ਤਾਰਨ, 23 ਨਵੰਬਰ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01 ਜਨਵਰੀ 2024 ਦੇ ਅਧਾਰ ’ਤੇ ਜ਼ਿਲੇ੍ਹ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਹੈ ਜੋ 09 ਦਸੰਬਰ, 2023 ਤੱਕ ਚੱਲੇਗਾ। ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਤਹਿਤ ਨਵੀਆਂ ਵੋਟਾਂ ਬਣਾਉਣ ਲਈ ਦਾਅਵੇ/ਇਤਰਾਜ਼ ਫਾਰਮ ਨੰਬਰ-6, ਵੋਟ ਕਟਵਾਉਣ ਲਈ ਫਾਰਮ ਨੰਬਰ-7, ਵੇਰਵਿਆਂ ਦੀ ਸੋਧ ਕਰਵਾਉਣ/ਰਿਹਾਇਸ਼ ਦੀ ਤਬਦੀਲੀ ਲਈ ਫਾਰਮ ਨੰਬਰ-8, ਬੂਥ ਲੈਵਲ ਅਫ਼ਸਰਾਂ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਪ੍ਰਾਪਤ ਕੀਤੇ ਜਾ ਰਹੇ ਹਨ। ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਸਮੂਹ ਬੀ. ਐੱਲ. ਓਜ਼ ਵੱਲੋਂ ਵੀ ਬਿਨੈਕਾਰਾਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾ ਰਹੇ ਹਨ ਤਾਂ ਜੋ ਕੋਈ ਵੀ ਵੋਟਰ ਆਪਣੀ ਵੋਟ ਬਣਾਉਣ ਦੇ ਹੱਕ ਤੋਂ ਵਾਂਝਾ ਨਾ ਰਹੇ। ਉਨਾਂ ਜ਼ਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਭਾਰਤੀ ਲੋਕਤੰਤਰ ਨੰੁ ਮਜ਼ਬੂਤ ਕਰਨ ਵਿੱਚ ਆਪਣਾ ਹਿੱਸਾ ਪਾਉਣ।