ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਇਕ ਲਿਖਤੀ ਮਤਾ ਪਾਸ, ਬੇਅਦਬੀ ਕਰਨ ਵਾਲੇ ਦਾ ਪਤੀ ਪਤਨੀ ਬਾਈਕਾਟ 

ਗੁਰਦਾਸਪੁਰ, 14 ਮਈ : ਬਟਾਲੇ ਦੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਗੁਟਕਾ ਸਾਹਿਬ ਅਤੇ ਗੁਰੂ ਸਾਹਿਬਾਨ ਦੀਆਂ ਫੋਟੋਆਂ ਦੀ ਬੇਅਦਬੀ ਕੀਤੀ ਗਈ ਸੀ। ਉਸ ਦੇ ਦੋਸ਼ੀ ਪਿੰਡ ਦੇ ਹੀ ਰਹਿਣ ਵਾਲੇ ਗੁਰਸਿਖ ਪਤੀ ਪਤਨੀ ਨਿਕਲੇ ਸਨ, ਜਿਨ੍ਹਾਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਉਹ ਹੁਣ ਜੇਲ ਵਿੱਚ ਬੰਦ ਹਨ। ਅੱਜ ਪਿੰਡ ਵਡਾਲਾ ਗ੍ਰੰਥੀਆਂ ਪੁੱਜੇ ਸਿੱਖ ਜਥੇਬੰਦੀਆਂ ਸਮੇਤ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ, ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਇਕ ਲਿਖਤੀ ਮਤਾ ਪਾਸ ਕੀਤਾ ਗਿਆ ਜਿਸ ਵਿੱਚ ਕਿਹਾ ਗਿਆ ਕਿ ਕੋਈ ਵੀ ਇਸ ਦੋਸ਼ੀ ਪਤੀ ਪਤਨੀ ਨਾਲ ਕਿਸੇ ਤਰ੍ਹਾਂ ਦਾ ਵੀ ਕੋਈ ਰਿਸ਼ਤਾ ਨਹੀਂ ਰੱਖੇਗਾ। ਇਸ ਪਰਿਵਾਰ ਦਾ ਪਿੰਡ ਵਿਚ ਪੂਰੀ ਤਰਾਂ ਬਾਈਕਾਟ ਕੀਤਾ ਜਾਵੇ। ਇਹਨਾਂ ਨਾਲ ਮਿਲਵਰਤਣ ਅਤੇ ਹੁੱਕਾ ਪਾਣੀ ਦਾ ਪੂਰਨ ਬਾਈਕਾਟ ਕੀਤਾ ਗਿਆ ਹੈ ਅਤੇ ਜੇਕਰ ਕੋਈ ਇਹਨਾਂ  ਨਾਲ ਸਬੰਧ ਰੱਖਦਾ ਹੈ ਤਾਂ ਉਸ ਦਾ ਵੀ ਪਿੰਡ ਵਿੱਚੋਂ  ਬਾਈਕਾਟ ਕੀਤਾ ਜਾਵੇਗਾ ।ਮੁੱਛਲ ਵੱਲੋਂ ਪ੍ਰਸ਼ਾਸਨ ਨੂੰ ਕਿਹਾ ਕਿ ਅਜਿਹੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ।ਜੇਕਰ ਕੋਈ ਸਿੰਘ ਇਨ੍ਹਾਂ ਬੇਅਦਬੀ ਕਰਨ ਵਾਲਿਆਂ ਦਾ ਸੋਧਾ ਲਾਉਂਦਾ  ਹੈ ਤਾਂ ਉਸ ਤੇ ਕੋਈ ਵੀ ਕਾਰਵਾਈ ਨਾ ਕੀਤੀ ਜਾਵੇ ।