ਅਜਨਾਲਾ 'ਚ ਪ੍ਰੇਮ ਸੰਬੰਧਾਂ ਦੇ ਸ਼ੱਕ ਕਾਰਨ ਨੌਜਵਾਨ ਦਾ ਕਤਲ, ਕਾਤਲ ਗ੍ਰਿਫਤਾਰ

ਅਜਨਾਲਾ, 27 ਮਾਰਚ : ਅਜਨਾਲਾ ਦੇ ਪਿੰਡ ਡੱਲਾ ਤੋਂ ਇੱਕ ਨੌਜਵਾਨ ਦਾ ਪਿਛਲੇ ਦਿਨੀ ਭੇਦ ਭਰੇ ਹਾਲਾਤਾਂ ਵਿੱਚ ਕਤਲ ਕਰ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਤੇਜ਼ਧਾਰ ਹਥਿਆਰ ਬਰਾਮਦ ਕੀਤਾ ਗਿਆ ਹੈ ਜਿਸ ਨਾਲ ਨੌਜਵਾਨ ਦਾ ਕਤਲ ਕੀਤਾ ਗਿਆ ਸੀ। ਇਸ ਸਬੰਧੀ ਡੀਐਸਪੀ ਅਜਨਾਲਾ ਰਾਜ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀ ਇੱਕ ਵਿਅਕਤੀ ਦੀ ਭੇਦ ਭਰੇ ਹਾਲਾਤਾਂ ਵਿੱਚ ਲਾਸ਼ ਮਿਲੀ ਸੀ। ਜਿਸ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਸੀ ਅਤੇ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।  ਉਨ੍ਹਾਂ ਦੱਸਿਆ ਕਿ ਇਹ ਮਾਮਲਾ ਪ੍ਰੇਮ ਸੰਬੰਧਾਂ ਦੇ ਸ਼ੱਕ ਦਾ ਲੱਗ ਰਿਹਾ ਹੈ ਜਿਸ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਡੀਐਸਪੀ ਅਜਨਾਲਾ ਨੇ ਦੱਸਿਆ ਕਿ ਕਤਲ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਵੱਲੋਂ ਇਸ ਕਤਲ ਨੂੰ ਕਬੂਲ ਵੀ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਉਸ ਤੇਜ਼ਧਾਰ ਹਥਿਆਰ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ, ਜਿਸ ਨਾਲ ਉਸ ਵਿਅਕਤੀ ਦਾ ਕਤਲ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਨੂੰ ਮਾਨਯੋਗ ਅਦਾਲਤ ਚ ਪੇਸ਼ ਕਰਕੇ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।