ਨੌਜਵਾਨ ਸਰਦੂਲ ਸਿੰਘ ਦੀ ਕੈਨੇਡਾ ’ਚ ਹਾਰਟ ਅਟੈਕ ਨਾਲ ਮੌਤ

ਬਟਾਲਾ, 11 ਅਪ੍ਰੈਲ : ਨਜ਼ਦੀਕੀ ਪਿੰਡ ਸਰਵਾਲੀ ਦੇ ਨੌਜਵਾਨ ਸਰਦੂਲ ਸਿੰਘ ਦੀ ਕੈਨੇਡਾ ’ਚ ਹਾਰਟ ਅਟੈਕ ਨਾਲ ਮੌਤ ਹੋ ਗਈ। ਇਸ ਮਦਭਾਗੀ ਘਟਨਾ ਦੀ ਸੂਚਨਾ ਮਿਲਦੇ ਹੀ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ। ਮਿਰਤਕ ਦੇ ਪਿਤਾ ਮਨਜੀਤ ਸਿੰਘ ਨੇ ਦੱਸਿਆ ਕਿ 6 ਮਹੀਨੇ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਪੁੱਤ ਨੂੰ ਬੜੇ ਚਾਵਾਂ ਦੇ ਨਾਲ ਵਰਕ ਪਰਮਿਟ ਤੇ ਵਿਦੇਸ਼ ਕੈਨੇਡਾ ਦੇ ਸਰੀ ਵਿਖੇ ਭੇਜਿਆ ਸੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀ ਉਹਨਾਂ ਨੂੰ ਫੋਨ ਉਤੇ ਸਰਦੂਲ ਦੇ ਦੋਸਤਾਂ ਨੇ ਦੱਸਿਆ ਕਿ ਉਹਨਾਂ ਦੇ ਪੁੱਤਰ ਨੂੰ ਹਾਰਟ ਅਟੈਕ ਆਇਆ ਤੇ ਉਸਦੀ ਮੌਤ ਹੋ ਗਈ ਹੈ। ਸਰਦੂਲ ਸਿੰਘ ਅਜੇ ਕੁਆਰਾ ਸੀ ਅਤੇ ਘਰ ਦਾ ਛੋਟਾ ਅਤੇ ਲਾਡਲਾ ਪੁੱਤ ਸੀ ਅਤੇ ਮਾਂ ਦਾ ਰੋ ਰੋ ਬੁਰਾ ਹਾਲ ਹੈ। ਨੌਜਵਾਨ ਸਰਦੂਲ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮਦਦ ਲਈ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਪੰਜਾਬ ਲਿਆਂਦੀ ਜਾ ਸਕੇ।